Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਅਗਵਾ ਨੌਜਵਾਨ ਦੇ ਕਤਲ ਮਾਮਲੇ ‘ਚ ਔਰਤ ਸਮੇਤ ਪੰਜ ਗ੍ਰਿਫ਼ਤਾਰ, ਪੁਲਿਸ ਨੇ ਪ੍ਰੈੱਸ ਕਾਨਫਰੰਸ ‘ਚ ਕੀਤੇ ਵੱਡੇ ਖ਼ੁਲਾਸੇ

ਸ੍ਰੀ ਮੁਕਤਸਰ ਸਾਹਿਬ : ਪਿੰਡ ਕੋਟਭਾਈ ਤੋਂ ਅਗਵਾ ਹੋਏ ਨੌਜਵਾਨ ਦੇ ਮਾਮਲੇ ’ਚ ਪੁਲਿਸ ਵੱਲੋਂ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਵਾਕਾਰਾਂ ਵੱਲੋਂ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਖੇਤ ’ਚ ਦਫ਼ਨਾ ਦਿੱਤਾ ਗਿਆ ਅਤੇ ਪਰਿਵਾਰ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਜਾ ਰਹੀ ਸੀ। ਆਈਜੀ ਪ੍ਰਦੀਪ ਕੁਮਾਰ ਯਾਦਵ ਫਰੀਦਕੋਟ ਰੇਂਜ, ਫਰੀਦਕੋਟ ਦੀ ਨਿਗਰਾਨੀ ਹੇਠ ਅਤੇ ਐੱਸਐੱਸਪੀ ਉੁੁਪਿੰਦਰਜੀਤ ਸਿੰਘ ਘੁੰਮਣ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ’ਚ ਪੁਲਿਸ ਵੱਲੋਂ ਆਧੁਨਿਕ ਤਕਨੀਕਾਂ ਅਤੇ ਖੁਫੀਆ ਸੋਰਸਾਂ ਰਾਹੀਂ ਮੁਲਜ਼ਮਾਂ ਨੂੰ ਟਰੇਸ ਕਰ ਕੇ ਪੰਜ ਜਾਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇੱਥੇ ਪੁੱਜੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਦਿਨੀ ਪਿੰਡ ਕੋਟਭਾਈ ਤੋਂ ਇੱਕ ਲੜਕਾ ਹਰਮਨ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕ੍ਰੀਬ 20 ਸਾਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਸੀ ਅਤੇ ਉਸਦੇ ਪਰਿਵਾਰ ਪਾਸੋਂ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਸੁਖਦੇਵ ਸਿੰਘ ਪੁੱਤਰ ਮਨਹੋਰ ਸਿੰਘ ਦੇ ਬਿਆਨ ’ਤੇ ਮੁਕੱਦਮਾ ਨੰ: 196 ਮਿਤੀ 25/11/2022 ਅ/ਧ 364 ਆਈਪੀਸੀ ਥਾਣਾ ਕੋਟਭਾਈ ਬਰ ਖਿਲਾਫ ਅਣਪਛਾਤੇ ਦੋਸ਼ੀਆਂ ’ਤੇ ਦਰਜ਼ ਹੋਇਆ ਸੀ। ਪੁਲਿਸ ਵੱਲੋਂ ਤਫਤੀਸ਼ ਦੌਰਾਨ ਆਧੁਨਿਕ ਤਕਨੀਕਾਂ ਅਤੇ ਖੁਫੀਆ ਸੋਰਸਾਂ ਰਾਂਹੀ ਮੁਕੱਦਮਾ ਦੇ ਮੁਲਜ਼ਮਾਂ ਨੂੰ ਟਰੇਸ ਕਰ ਕੇ ਮਲਕੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਅਲੀਕੇ ਝੁੱਗੀਆਂ ਜ਼ਿਲ੍ਹਾ ਫਿਰੋਜ਼ਪੁਰ, ਰਮਨਦੀਪ ਕੌਰ ਪਤਨੀ ਨਵਜੋਤ ਸਿੰਘ ਵਾਸੀ ਦੁੱਲਾ ਪੁਰ ਕੇਰੀ (ਰਾਜਸਥਾਨ), ਮਨਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਜਿਲ੍ਹਾ ਬਠਿੰਡਾ, ਗੁਰਸੇਵਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸ਼ਾਮ ਖੇੜਾ (ਸ੍ਰੀ ਮੁਕਤਸਰ ਸਾਹਿਬ) ਅਤੇ ਜਗਮੀਤ ਸਿੰਘ ਉਰਫ ਮੂਸ਼ੀ ਪੁੱਤਰ ਮਹਿੰਦਰ ਸਿੰਘ ਵਾਸੀ ਮਲਕਾਣਾ (ਬਠਿੰਡਾ) ਨੂੰ ਗ੍ਰਿਫ਼ਤਾਰ ਕਰ ਲਿਆ।

ਦੌਰਾਨੇ ਪੁੱਛ-ਗਿੱਛ ਮੁਲਜ਼ਮਾਂ ਨੇ ਮੰਨਿਆ ਕਿ ਮਿਤੀ 25.11.2022 ਨੂੰ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਵੱਲੋਂ ਹਰਮਨ ਸਿੰਘ ਨੂੰ ਪਿੰਡ ਕੋਟਭਾਈ ਤੋਂ ਅਗਵਾ ਕਰਕੇ ਗੁਰਸੇਵਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸ਼ਾਮ ਖੇੜਾ ਦੇ ਘਰ ਲੈ ਗਿਆ ਜਿੱਥੇ ਮਨਦੀਪ ਸਿੰਘ ਉਰਫ ਗੱਗੂ, ਜਗਮੀਤ ਸਿੰਘ ਉਰਫ ਮੁੂਸ਼ੀ, ਮਨਪ੍ਰੀਤ ਸਿੰਘ ਉਰਫ ਪੀਤਾ, ਲਾਲੂ ਅਤੇ ਰਮਨਦੀਪ ਕੌਰ ਪਹਿਲਾ ਤੋਂ ਹੀ ਮੌਜੂਦ ਸਨ। ਨਵਜੋਤ ਸਿੰਘ ਵੱਲੋਂ ਆਪਣੇ ਦੂਸਰੇ ਸਾਥੀਆਂ ਨਾਲ ਮਿਲ ਕੇ ਹਰਮਨ ਸਿੰਘ ਦਾ ਉਸੇ ਸਮੇਂ ਉਸੇ ਦਿਨ ਕਤਲ ਕਰਕੇ, ਉਸ ਦੀ ਲਾਸ਼ ਨੂੰ ਗੁਰਸੇਵਕ ਸਿੰਘ ਦੇ ਖੇਤਾਂ ਵਿੱਚ ਦਫਨਾ ਦਿੱਤਾ ਅਤੇ ਬਾਅਦ ਵਿੱਚ ਪਰਿਵਾਰ ਪਾਸੋਂ ਫਿਰੌਤੀ ਦੀ ਮੰਗ ਸ਼ੂਰੂ ਕਰ ਦਿੱਤੀ।

ਫਿਰੌਤੀ ਲਈ ਲਿਖੀਆ ਗਈਆਂ ਚਿੱਠੀਆਂ ਉੱਕਤ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਦੀ ਨਾਬਾਲਗ ਲੜਕੀ ਵੱਲੋਂ ਲਿਖੀਆਂ ਜਾਦੀਆਂ ਸਨ ਅਤੇ ਇਹ ਚਿੱਠੀਆਂ ਮਲਕੀਤ ਸਿੰਘ ਵੱਲੋਂ ਸੁੱਟੀਆਂ ਜਾਂਦੀਆਂ ਸਨ। ਉਨ੍ਹਾਂ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਹਰਮਨ ਸਿੰਘ ਦਾ ਕਤਲ ਇਸ ਕਰਕੇ ਕੀਤਾ ਕਿਉਕਿ ਹਰਮਨ ਸਿੰਘ ਅਤੇ ਨਵਜੋਤ ਸਿੰਘ ਪਹਿਲਾ ਤੋਂ ਇੱਕ ਦੂਸਰੇ ਨੂੰ ਜਾਣਦੇ ਸਨ ਇਸ ਕਰਕੇ ਉਨ੍ਹਾਂ ਨੂੰ ਆਪਣੇ ਫੜੇ ਜਾਣ ਦਾ ਡਰ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਜੋਤ ਸਿੰਘ ਮਿਤੀ 03.12.2022 ਨੂੰ ਦੁਬਈ ਚਲਾ ਗਿਆ ਹੈ ਜੋ ਫਿਰੌਤੀ ਸਬੰਧੀ ਦੁਬਈ ਤੋਂ ਵ੍ਹਟਸਐਪ ਰਾਹੀਂ ਕਾਲ ਕਰਦਾ ਸੀ।

ਉਕਤ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਰਮਨ ਸਿੰਘ ਦੀ ਲਾਸ਼ ਨੂੰ ਡਿਊਟੀ ਮੈਜਿਸਟ੍ਰੈਟ ਦੀ ਹਾਜ਼ਰੀ ਵਿੱਚ ਗੁਰਸੇਵਕ ਸਿੰਘ ਪਿੰਡ ਸ਼ਾਮ ਖੇੜ੍ਹਾ ਦੇ ਖੇਤ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ। ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਮੁਲਜ਼ਮ ਮਲਕੀਤ ਸਿੰਘ ਨੇ ਮੰਨਿਆ ਕਿ ਉਸ ਵੱਲੋਂ ਪਹਿਲਾ ਵੀ ਸਮੇਤ ਨਵਜੋਤ ਸਿੰਘ, ਮਨਦੀਪ ਸਿੰਘ ਅਤੇ ਜਗਮੀਤ ਸਿੰਘ ਉਰਫ ਮੂਸ਼ੀ, ਇੱਕ ਹੋਰ ਲੜਕੇ ਨਿਰਮਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਗੁੜੀ ਸੰਘਰ ਦਾ ਵੀ ਕਤਲ ਕੀਤਾ ਹੈ, ਜਿਸ ਸਬੰਧੀ ਮੁਕੱਦਮਾ ਨੰਬਰ 52 ਮਿਤੀ 20.03.2022 ਅ/ਧ 346 ਆਈਪੀਸੀ ਥਾਣਾ ਕੋਟਭਾਈ ਨਾਮਾਲੂਮ ਦੋਸ਼ੀਆਂ ਦੇ ਖਿਲਾਫ ਦਰਜ਼ ਹੋਇਆ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਕੱਦਮਾ ਦੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜੈਪੁਰ ‘ਚ ‘ਸ਼ਰਧਾ’ ਵਰਗਾ ਕਤਲ ਕਾਂਡ, ਤਾਈ ਦਾ ਕਤਲ ਕਰਨ ਤੋਂ ਬਾਅਦ ਸੰਗਮਰਮਰ ਦੇ ਕਟਰ ਨਾਲ ਲਾਸ਼ ਦੇ ਕੀਤੇ ਕਈ ਟੁਕੜੇ ; ਵੱਖ-ਵੱਖ ਥਾਵਾਂ ‘ਤੇ ਸੁੱਟੇ

Read Next

ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਪੰਥਕ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ