Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਪੰਥਕ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥਕ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ।

ਸ਼ਨਿਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਕਰ ਕੇ ਵਜ਼ੀਰੀਆ ਤੇ ਸਰਕਾਰ ਦਾ ਨਿੱਘ ਮਾਨਣ ਵਾਲਾ ਬਾਦਲ ਪਰਿਵਾਰ ਉਨ੍ਹਾਂ (ਦਾਦੂਵਾਲ) ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨਾਲ ਮੁਲਾਕਾਤ ਕਰਨ ’ਤੇ ਪੰਥ ਦਾ ਗੱਦਾਰ ਹੋਣ ਦਾ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਵਸਦੇ ਸਿੱਖ ਜਾਣਦੇ ਹਨ ਕਿ ਗੱਦਾਰ ਕੌਣ ਹੈ? ਉਨ੍ਹਾਂ ਅੱਗੇ ਕਿਹਾ ਕਿ 6 ਨਵੰਬਰ 2015 ਨੂੰ ਸੁਖਬੀਰ ਨੇ ਚੰਡੀਗੜ੍ਹ ਵਿਚ ਇਕ ਘੰਟਾ ਉਨ੍ਹਾਂ (ਦਾਦੂਵਾਲ) ਦੀਆਂ ਮਿੰਨਤਾਂ ਕੀਤੀਆਂ ਸਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਾਉਣ ਦਾ ਲਾਲਚ ਦਿੱਤਾ ਕਿ ਉਹ ਸਰਬੱਤ ਖ਼ਾਲਸਾ ਸਮਾਗਮ ਵਿਚ ਸ਼ਾਮਲ ਨਾ ਹੋਣ ਤੇ ਸਿੱਖ ਮਸਲਿਆਂ ਨੂੰ ਛੱਡ ਦੇਣ ਪਰ ਉਨ੍ਹਾਂ ਨੇ ਪੰਥਕ ਮਸਲਿਆਂ ਨੂੰ ਪਹਿਲ ਦਿੱਤੀ। ਉਨ੍ਹਾਂ ਸੁਖਬੀਰ ਨੂੰ ਬਿਨਾਂ ਸੁਰੱਖਿਆ ’ਤੇ ਲੋਕਾਂ ਵਿਚ ਜਾਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਖੁਦ ਵੀ ਬਿਨਾਂ ਸੁਰੱਖਿਆ ਤੇ ਲੋਕਾਂ ਵਿਚ ਜਾਣ ਨੂੰ ਤਿਆਰ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬਜ਼ਦਆਂ ਦੇ ਨਾਮ ਅੱਗੇ ’ਵੀਰ’ ਸ਼ਬਦ ਹਟਾਉਣ ਦੇ ਕੀਤੇ ਜਾ ਰਹੇ ਵਿਰੋਧ ਦੇ ਜਵਾਬ ਵਿਚ ਦਾਦੂਵਾਲ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨੇ ਸਿੱਖਾਂ ਲਈ ਦਰਜਨਾਂ ਕੰਮ ਕੀਤੇ ਹਨ ਤਾਂ ਇਕ ਸ਼ਬਦ ਵੀ ਹਟਾ ਦੇਣਾ ਚਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦੇ ਹਨ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਡਹਾਕ ਕਮੇਟੀ ਦੀ ਚੋਣ 21 ਦਸੰਬਰ ਨੂੰ ਕੁਰਕਸ਼ੇਤਰ ਵਿਖੇ ਹੋਵੇਗੀ।

Vinkmag ad
Share Our Daily Posts

News Desk

Read Previous

ਅਗਵਾ ਨੌਜਵਾਨ ਦੇ ਕਤਲ ਮਾਮਲੇ ‘ਚ ਔਰਤ ਸਮੇਤ ਪੰਜ ਗ੍ਰਿਫ਼ਤਾਰ, ਪੁਲਿਸ ਨੇ ਪ੍ਰੈੱਸ ਕਾਨਫਰੰਸ ‘ਚ ਕੀਤੇ ਵੱਡੇ ਖ਼ੁਲਾਸੇ

Read Next

ਆਸਟ੍ਰੇਲੀਆ ’ਚ ਪੰਜਾਬੀ ਪਹਿਲੀਆਂ 10 ਭਾਸ਼ਾਵਾਂ ’ਚ ਸ਼ੁਮਾਰ, ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੜ੍ਹ ਸਕਦੇ ਨੇ ਆਪਣੀ ਮਾਂ ਬੋਲੀ-ਸਹਿਗਲ