Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜ਼ੀਰਾ ‘ਚ ਐਕਸ਼ਨ ਤੋਂ ਬਾਅਦ ਪੁਲਿਸ ਦਾ ਆਇਆ ਬਿਆਨ, ਹਾਈਕੋਰਟ ਦੇ ਹੁਕਮਾਂ ‘ਤੇ ਕਰ ਰਹੇ ਹਾਂ ਕਾਰਵਾਈ -SSP

ਜਲੰਧਰ: ਬੀਤੇ ਕਰੀਬ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਜ਼ੀਰਾ ਦੀ ਮਾਲਬਰੋਜ਼ ਸ਼ਰਾਬ ਫੈਕਟਰੀ ਸਾਹਮਣੇ ਚੱਲ ਰਹੇ ਧਰਨੇ ਨੂੰ ਚੁਕਵਾਉਣ ਸਬੰਧੀ ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਸਾਰੀ ਗੱਲਬਾਤ ਫੇਲ੍ਹ ਹੋਣ ਮਗਰੋਂ ਹੁਣ ਪੁਲਿਸ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਹਰ ਹੀਲੇ ਲਾਗੂ ਕਰਨ ਲਈ ਪੁਲਿਸ ਦਾ ਐਕਸ਼ਨ ਬੀਤੀ ਰਾਤ ਤੋਂ ਹੀ ਸਾਫ ਹੋ ਗਿਆ ਸੀ। ਸਵੇਰ ਹੁੰਦਿਆਂ ਹੀ ਪੁਲਿਸ ਨੂੰ ਮਾਲਬਰੋਜ਼ ਦੇ ਨੇੜੇ ਜਾਣ ਤੋਂ ਰੋਕਣ ਲਈ ਪ੍ਰਦਰਸ਼ਨਕਾਰੀ ਮਰਦ ਅਤੇ ਔਰਤਾਂ ਨੇ ਨੈਸ਼ਨਲ ਹਾਈਵੇ 54 ਜਾਮ ਕਰ ਦਿੱਤਾ, ਪਰ ਹਰ ਹੀਲੇ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਨਿਕਲੀ ਪੁਲਿਸ ਇਨਾਂ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਭਰ ਕੇ ਲੈ ਗਈ। ਇਸ ਦੌਰਾਨ ਹਾਈਵੇ ਉੱਤੇ ਕੀਤੀ ਆਰਜੀ ਉਸਾਰੀ ਵੀ ਜੇਸੀਬੀ ਮਸ਼ੀਨਾਂ ਨਾਲ ਤੋੜ ਦਿੱਤੀ ਗਈ।

ਕੁੱਲ ਮਿਲਾ ਕੇ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਸ਼ਰਾਬ ਫੈਕਟਰੀ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ । ਪੁਲਿਸ ਪ੍ਰਸ਼ਾਸ਼ਨ ਵੱਲੋਂ ਫੈਕਟਰੀ ਨੂੰ ਚਾਰੇ ਪਾਸਿਉਂ ਘੇਰਿਆ ਹੋਇਆ ਹੈ । ਸ਼ਰਾਬ ਫੈਕਟਰੀ ਪੂਰੀ ਤਰ੍ਹਾਂ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਹੋ ਗਈ ਹੈ । ਜ਼ਿਕਰਯੋਗ ਹੈ ਇਲਾਕੇ ਦੇ ਲੋਕ ਧਰਤੀ ਦੇ ਹੇਠਲੇ ਪਾਣੀ ਦੇ ਜ਼ਹਿਰੀਲੇ ਅਤੇ ਖਤਮ ਹੋਣ ਤੋਂ ਇਲਾਵਾ ਹਵਾ ਅਤੇ ਪਾਣੀ ਦੇ ਜ਼ਹਿਰੀਲੇ ਮੁੱਦੇ ਨੂੰ ਲੈ ਕੇ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਡਟੇ ਹੋਏ ਹਨ ।

ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਇਲਾਕੇ ਦੇ ਲੋਕ ਵੱਲੋਂ ਸਾਂਝੇ ਮੋਰਚੇ ਦੀ ਰਹਿਨੁਮਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਕਰਨਾ ਧਰਨਾ ਚੱਲ ਰਿਹਾ ਹੈ। ਪੁਲਿਸ ਵੱਲੋਂ 10 ਤੋਂ 15 ਕਿਲੋਮੀਟਰ ਪਿੰਡਾਂ ਦੇ ਵਿੱਚ ਵੀ ਨਾਕੇ ਲਗਾਏ ਗਏ ਹਨ।

ਧਰਨੇ ਦੇ ਆਗੂ ਫਤਹਿ ਸਿੰਘ ਰਟੌਲ ਸਮੇਤ ਜਗਸੀਰ ਸਰਾਂ ਤੇ ਬਲਰਾਜ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।


ਜ਼ਿਕਰਯੋਗ ਹੈ ਕਿ ਲਗਪਗ ਪੰਜ ਮਹੀਨਿਆਂ ਤੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ’ ਫੈਕਟਰੀ ਜ਼ੀਰਾ ਦੇ ਬਾਹਰ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਦਰਸ਼ਨਕਾਰੀਆਂ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਜਿਥੇ ਪ੍ਰਦਰਸ਼ਨਕਾਰੀਆਂ ਦੀਆਂ ਲਗਪਗ ਸਾਰੀਆਂ ਹੀ ਮੰਗਾਂ ਮੰਨਣ ਲਈ ਹਾਮੀ ਭਰੀ ਸੀ

Vinkmag ad
Share Our Daily Posts

News Desk

Read Previous

ਆਸਟ੍ਰੇਲੀਆ ’ਚ ਪੰਜਾਬੀ ਪਹਿਲੀਆਂ 10 ਭਾਸ਼ਾਵਾਂ ’ਚ ਸ਼ੁਮਾਰ, ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੜ੍ਹ ਸਕਦੇ ਨੇ ਆਪਣੀ ਮਾਂ ਬੋਲੀ-ਸਹਿਗਲ

Read Next

ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਟਿਕਾਣਿਆਂ ‘ਤੇ ਇਨਕਮ ਟੈਕਸ ਦਾ ਛਾਪਾ, ਪੀਏ ਡਿਪਟੀ ਵੋਹਰਾ ਦੇ ਘਰ ਵੀ ਘੇਰਿਆ