Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 28, 2026

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ; ਮਾਲਕਾਂ ਦੇ ਹਿੱਤਾਂ ਨਾਲੋਂ ਲੋਕਾਂ ਦੀਆਂ ਜਾਨਾਂ ਨੂੰ ਵੱਧ ਤਰਜੀਹ ਦਿੱਤੀ ਜਾਵੇ : ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਨਾਲੋਂ ਵੱਧ ਤਰਜੀਹ ਦਿੱਤੀ ਜਾਵੇ।

ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਜ਼ੀਰਾ ਵਿਚ ਸ਼ਰਾਬ ਫੈਕਟਰੀ ਪਿਛਲੀ ਕੰਪਨੀ ਨੂੰ ਲਾਭ ਪਹੁੰਚਾਉਣ ਦੀ ਥਾਂ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਕੰਮ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਾਲਬਰੋਸ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨਾ ਚੱਲਦੇ ਨੂੰ ਅੱਜ 150 ਤੋਂ ਜ਼ਿਆਦਾ ਦਿਨ ਹੋ ਗਏ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਪ੍ਰਤੀ ਚਿੰਤਾ ਕਰਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਸ਼ਰਾਬ ਫੈਕਟਰੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਮਨਸੂਰਵਾਲਾ ਤੇ ਨਾਲ ਲੱਗਵੇਂ ਪਿੰਡਾਂ ਦੇ ਲੋਕਾਂ ਵੱਲੋਂ ਬਣਾਏ ਸਾਂਝੇ ਫਰੰਟ ਦੀ ਪੁਰਜ਼ੋਰ ਹਮਾਇਤ ਕਰਦੀ ਹੈ। ਉਹਨਾਂ ਕਿਹਾ ਕਿ ਉਹ ਇਲਾਕੇ ਵਿਚੋਂ ਜ਼ਮੀਨ ਹੇਠਲਾ ਪਾਣੀ ਵਿਖਾ ਰਹੇ ਹਨ ਤੇ ਦਾਅਵਾ ਕਰ ਰਹੇ ਹਨ ਕਿ ਜ਼ਮੀਨ ਹੇਠਲਾ ਪਾਣੀ 650 ਫੁੱਟ ਦੀ ਡੂੰਘਾਈ ਤੱਕ ਪ੍ਰਦੁਸ਼ਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਹੁਣ ਸਵਾਲ ਉਹਨਾਂ ਦੀ ਹੋਂਦ ਦਾ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਜਾਏ ਇਲਾਕੇ ਦੇ ਲੋਕਾਂ ਦੀ ਆਵਾਜ਼ ਸੁਣਨ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਫੈਕਟਰੀ ਮਾਲਕਾਂ ਦਾ ਪੱਖ ਪੂਰ ਰਹੇ ਹਨ। ਉਹਨਾਂ ਕਿਹਾ ਕਿ ਇਲਾਕੇ ਦੇ ਲੋਕ ਇਲਾਕੇ ਤੋਂ ਲਏ ਪਾਣੀ ਦੇ ਸੈਂਪਲਾਂ ਨੂੰ ਕਲੀਨ ਚਿੱਟ ਦੇਣ ਤੋਂ ਬਹੁਤ ਦੁਖੀ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਸਰਕਾਰ ਨੇ ਸ਼ਰਾਬ ਫੈਕਟਰੀ ਵਾਸਤੇ ਕਲੀਨ ਚਿੱਟ ਖਰੀਦੀ ਹੈ ਤੇ ਇਹ ਹਾਈ ਕੋਰਟ ਵਿਚ ਲੋਕਾਂ ਦੇ ਪੱਖ ਦੀ ਪ੍ਰਤੀਨਿਧਤਾ ਨਹੀਂ ਕਰ ਰਹੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਇਹਨਾਂ ਸਵਾਲਾਂ ਦੇ ਜਵਾਬ ਦੇਣ ਦੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਦੇ ਮੁੱਖ ਮੰਤਰੀ ਅਸਲ ਵਿਚ ਪੀੜਤਾਂ ਨੂੰ ਹੀ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਤਾਂ ਭਗਵੰਤ ਮਾਨ ਕਿਸਾਨਾਂ ਦੀ ਗੱਲ ਸੁਣਨ ਦਾ ਡਰਾਮਾ ਕਰਦੇ ਰਹੇ ਤੇ ਉਹਨਾਂ ਨੂੰ ਭਰੋਸਾ ਦੁਆਉਂਦੇ ਰਹੇ ਕਿ ਉਹਨਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ। ਇਸ ਮਗਰੋਂ ਉਹਨਾਂ ਆਪਣੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਡਿਊਟੀ ਲਗਾ ਦਿੱਤੀ ਕਿ ਉਹ ਮੰਗਾਂ ਪੂਰੀਆਂ ਹੋਣ ਦਾ ਵੱਡਾ ਡਰਾਮਾ ਕਰਨ। ਉਹਨਾਂ ਕਿਹਾ ਕਿ 12 ਘੰਟਿਆਂ ਦੇ ਅੰਦਰ ਹੀ ਸਰਕਾਰ ਨੇ ਸਾਂਝਾ ਫਰੰਟ ਦੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਤੇ ਉਹਨਾਂ ਖ਼ਿਲਾਫ਼ ਜਬਰ ਤੇ ਜ਼ੁਲਮ ਸ਼ੁਰੂ ਕਰ ਦਿੱਤਾ।

ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਕਿਉਂ ਹਟੇ ਤੇ ਕਿਉਂ ਪਿੰਡਾਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਸਰਕਾਰ ਨੂੰ ਇਕ ਲੋਕਤੰਤਰੀ ਲਹਿਰ ਨੂੰ ਜਬਰ ਤੇ ਧੱਕੇਸ਼ਾਹੀ ਨਾਲ ਕੁਚਲਣ ਦਾ ਯਤਨ ਕਰਨ ਨਾਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਖ਼ਿਲਾਫ਼ ਬਲ ਦੀ ਵਰਤੋਂ ਦੀ ਨਿਖੇਧੀ ਕਰਦਾ ਹੈ।

ਬਾਦਲ ਨੇ ਕਿਹਾ ਕਿ ਸਰਕਾਰ ਨੂੰ ਵਿਖਾਵਾਕਾਰੀਆਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਉਹਨਾਂ ਵੱਲੋਂ ਸਰਕਾਰ ਨੂੰ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਚੁਣੌਤੀ ਦਿੱਤੀ ਹੈ ਕਿ ਉਹ ਸ਼ਰਾਬ ਫੈਕਟਰੀ ਦੇ ਨੇੜਲੇ ਇਲਾਕੇ ਵਿਚੋਂ ਪਾਣੀ ਪੀ ਕੇ ਵਿਖਾਉਣ ਕਿਉਂਕਿ ਉਹਨਾਂ ਦਾ ਦਾਅਵਾ ਹੈ ਕਿ ਇਹ ਪਾਣੀ ਮਨੁੱਖ ਦੇ ਪੀਣਯੋਗ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਇਕੱਠੇ ਕੀਤੇ ਸੈਂਪਲਾਂ ਨੂੰ ਇਕੱਠਾ ਕਰਨ ਦੇ ਤਰੀਕੇ ਦੀ ਮੁੜ ਘੋਖ ਹੋਣੀ ਚਾਹੀਦੀ ਹੈ ਤਾਂ ਜੋ ਯਕੀਨੀਬ ਬਣਾਇਆ ਜਾ ਸਕੇ ਕਿ ਇਹ ਸੈਂਪਲ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਦੇਣ ਦੇ ਮਨਸ਼ੇ ਨਾਲ ਇਕੱਤਰ ਨਾ ਕੀਤੇ ਗਏ ਹੋਣ। ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਇਕ ਗੰਭੀਰ ਸਮੱਸਿਆ ਹੈ ਅਤੇ ਸਾਨੂੰ ਇਸ ਨਾਲ ਬਹੁਤ ਸੰਵੇਦਨਸ਼ੀਲਤਾ ਨਾਲ ਨਜਿੱਠਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਤ ਪਾਣੀ ਵਿਚ ਸਮਰਥਾ ਹੁੰਦੀ ਹੈ ਕਿ ਉਹ ਸਿਰਫ ਫਸਲਾਂ ਦਾ ਹੀ ਨੁਕਸਾਨ ਨਹੀਂ ਕਰਦਾ ਬਲਕਿ ਖੇਤੀਬਾੜੀ ’ਤੇ ਨਿਰਭਰ ਲੋਕਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਸਕਦਾ ਹੈ ਤੇ ਮਹਾਮਾਰੀ ਫੈਲਾ ਸਕਦਾ ਹੈ।

Vinkmag ad
Share Our Daily Posts

News Desk

Read Previous

ਤਵਾਂਗ ਵਿਖੇ ਭਾਰਤ-ਚੀਨ ਆਹਮੋ-ਸਾਹਮਣੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਵਲੋਂ ਕੰਪਲੈਕਸ ‘ਚ ਪ੍ਰਦਰਸ਼ਨ

Read Next

ਵੇਰਕਾ ਜਲੰਧਰ ਡੇਅਰੀ ਦੇ ਆਮ ਇਜਲਾਸ ‘ਚ ਦੁੱਧ ਸਭਾਵਾਂ ਸਨਮਾਨਿਤ