Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਵੇਰਕਾ ਜਲੰਧਰ ਡੇਅਰੀ ਦੇ ਆਮ ਇਜਲਾਸ ‘ਚ ਦੁੱਧ ਸਭਾਵਾਂ ਸਨਮਾਨਿਤ

ਜਲੰਧਰ : ਦਿ ਦੋਆਬਾ ਕੋਆਪ੍ਰਰੇਟਿਵ ਮਿਲਕ ਪੋ੍ਡਿਊਸਰਜ਼ ਯੂਨੀਅਨ ਲਿਮਟਿਡ ਵੇਰਕਾ ਜਲੰਧਰ ਡੇਅਰੀ ਦਾ 36ਵਾਂ ਸਾਲਾਨਾ ਆਮ ਇਜਲਾਸ ‘ਚ ਦੁੱਧ ਸਭਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਰਮੇਸ਼ਵਰ ਸਿੰਘ ਸਰਾਏ ਚੇਅਰਮੈਨ ਮਿਲਕ ਯੂਨੀਅਨ ਜਲੰਧਰ ਵੱਲੋਂ ਕੀਤੀ ਗਈ। ਇਸ ‘ਚ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਜ਼ਿਲਿ੍ਹਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਚੇਅਰਮੈਨ ਸਰਮੇਸ਼ਵਰ ਸਿੰਘ ਸਰਾਏ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵੇਰਕਾ ਮਿਲਕ ਪਲਾਂਟ, ਜਲੰਧਰ ਨੇ ਸਾਲ 2021-22 ਵਿੱਚ 389.84 ਲੱਖ ਰੁਪਏ ਦਾ ਲਾਭ ਕਮਾਇਆ ਹੈ। ਜਨਰਲ ਮੈਨੇਜਰ ਅਸਿਤ ਸ਼ਰਮਾ ਮਿਲਕ ਯੂਨੀਅਨ, ਜਲੰਧਰ ਵੱਲੋਂ ਸਾਲ 2021-22 ਦੀ ਸਾਲਾਨਾ ਰਿਪੋਰਟ ਰਾਹੀਂ ਮਿਲਕ ਯੂਨੀਅਨ ਦੀਆਂ ਪ੍ਰਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵੀ ਵਿਸਥਾਰ ਨਾਲ ਦੱਸਿਆ। ਇਸ ‘ਤੇ ਸਮੂਹ ਦੁੱਧ ਉਤਪਾਦਕ ਸਭਾਵਾਂ ਦੇ ਹਾਜ਼ਰ ਮੈਂਬਰਾਂ ਨੇ ਮਿਲਕ ਯੂਨੀਅਨ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਲੜੀਵਾਰ ਏਜੰਡਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਹਿਮਤੀ ਪ੍ਰਗਟਾਉਂਦੇ ਹੋਏ ਸਮੂਹ ਏਜੰਡਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਇਸ ਦੌਰਾਨ ਸਮੂਹ ਪ੍ਰਬੰਧਕੀ ਬੋਰਡ ਦੇ ਮੈਂਬਰ ਤੇ ਵੱਖ-ਵੱਖ ਵੇਰਕਾ ਦੁੱਧ ਦੀਆਂ ਏਜੰਸੀਆਂ ਦੇ ਮਾਲਕ ਵੀ ਹਾਜ਼ਰ ਸਨ। ਆਪਣੀ ਜ਼ੋਨ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਈਆਂ ਦੁੱਧ ਸਭਾਵਾਂ ਡਿਸਟ੍ਰੀਬਿਊਟਰਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਪ੍ਰਦੀਪ ਕੁਮਾਰ ਜੋਸ਼ੀ ਡਾਇਰੈਕਟਰ ਮਿਲਕ ਪਲਾਂਟ ਜਲੰਧਰ ਵੱਲੋਂ ਨਿਭਾਈ ਗਈ। ਮਿਲਕਫੈੱਡ ਦੇ ਨੁਮਾਇੰਦੇ ਗੁਰਦੇਵ ਸਿੰਘ, ਜਨਰਲ ਮੈਨੇਜਰ ਮਿਲਕ ਪਲਾਂਟ, ਅੰਮਿ੍ਤਸਰ, ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਜਲੰਧਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

Vinkmag ad
Share Our Daily Posts

News Desk

Read Previous

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ; ਮਾਲਕਾਂ ਦੇ ਹਿੱਤਾਂ ਨਾਲੋਂ ਲੋਕਾਂ ਦੀਆਂ ਜਾਨਾਂ ਨੂੰ ਵੱਧ ਤਰਜੀਹ ਦਿੱਤੀ ਜਾਵੇ : ਬਾਦਲ

Read Next

ਬੇਅੰਤ ਸਿੰਘ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ‘ਅਜੀਤ’ ਦੇ ਇਸ਼ਤਿਹਾਰ ਰੋਕੇ-ਪ੍ਰੋ.ਵਿਰਸਾ ਸਿੰਘ ਵਲਟੋਹਾ