Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਬੇਅੰਤ ਸਿੰਘ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ‘ਅਜੀਤ’ ਦੇ ਇਸ਼ਤਿਹਾਰ ਰੋਕੇ-ਪ੍ਰੋ.ਵਿਰਸਾ ਸਿੰਘ ਵਲਟੋਹਾ

ਤਰਨ ਤਾਰਨ -ਪੰਜਾਬ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਸਰਕਾਰੀ ਇਸ਼ਤਿਹਾਰਾਂ ‘ਤੇ ਰੋਕ ਲਗਾਉਣ ਦੀ ਹਰ ਪਾਸਿਓਂ ਨਿੰਦਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕਿਹਾ ਕਿ ‘ਅਜੀਤ’ ਅਖ਼ਬਾਰ ਨੇ ਹਮੇਸ਼ਾ ਹੀ ਸੱਚਾਈ ‘ਤੇ ਪਹਿਰਾ ਦਿੱਤਾ ਹੈ ਅਤੇ ਇਸ ਰਸਤੇ ‘ਤੇ ਚੱਲਦਿਆਂ ਉਨ੍ਹਾਂ ਨੇ ਨਫ਼ੇ-ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ।

ਪੰਜਾਬ ਦੇ ਕਾਲੇ ਦੌਰ ‘ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੇ ਵੀ ‘ਅਜੀਤ’ ਉੱਪਰ ਪਾਬੰਦੀਆਂ ਲਗਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਜਾਬ ਦੇ ਲੋਕਾਂ ਵਲੋਂ ‘ਅਜੀਤ’ ਅਖ਼ਬਾਰ ਨੂੰ ਦਿੱਤੇ ਗਏ ਭਰਵੇਂ ਸਮਰਥਨ ਤੋਂ ਬਾਅਦ ਬੇਅੰਤ ਸਿੰਘ ਦੀ ਸਰਕਾਰ ਨੂੰ ਵੀ ਝੁਕਣਾ ਪਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਇੱਛਾਵਾਂ ‘ਤੇ ਖਰੀ ਨਹੀਂ ਉਤਰੀ ਅਤੇ ਖ਼ਬਰੀ ਇਸ਼ਤਿਹਾਰਾਂ ਰਾਹੀਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਦਾਰਾ ‘ਅਜੀਤ’ ਹਮੇਸ਼ਾ ਹੀ ਪੇਡ ਨਿਊਜ਼ ਦੇ ਵਿਰੋਧੀ ਰਿਹਾ ਹੈ ਅਤੇ ਉਨ੍ਹਾਂ ਨੇ ਖ਼ਬਰਾਂ ਦੇ ਮਾਮਲੇ ਵਿਚ ਕਦੇ ਵੀ ਕਿਸੇ ਨਾਲ ਸਮਝੌਤਾ ਨਹੀਂ ਕੀਤਾ।

Vinkmag ad
Share Our Daily Posts

News Desk

Read Previous

ਵੇਰਕਾ ਜਲੰਧਰ ਡੇਅਰੀ ਦੇ ਆਮ ਇਜਲਾਸ ‘ਚ ਦੁੱਧ ਸਭਾਵਾਂ ਸਨਮਾਨਿਤ

Read Next

ਦਫ਼ਤਰਾਂ ’ਚ ਹਾਲੇ ਵੀ ਅੰਗਰੇਜ਼ੀ ’ਚ ਲਟਕੇ ਹੋਏ ਨੇ ਬੋਰਡ, ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਨਹੀਂ ਹੋ ਰਿਹਾ ਕੋਈ ਅਸਰ