Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਦਫ਼ਤਰਾਂ ’ਚ ਹਾਲੇ ਵੀ ਅੰਗਰੇਜ਼ੀ ’ਚ ਲਟਕੇ ਹੋਏ ਨੇ ਬੋਰਡ, ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਨਹੀਂ ਹੋ ਰਿਹਾ ਕੋਈ ਅਸਰ

ਚੰਡੀਗੜ੍ਹ : ਮਾਂ ਬੋਲੀ ਪੰਜਾਬੀ ਨੂੰ ਸੂਬੇ ਵਿਚ ਬਣਦਾ ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬੀਆਂ ਨੂੰ ਆਪਣੀਆਂ ਦੁਕਾਨਾਂ, ਫੈਕਟਰੀਆਂ ’ਤੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣ ਲਈ ਕੀਤੀ ਗਈ ਅਪੀਲ ਦਾ ਕੋਈ ਅਸਰ ਨਹੀਂ ਦਿਖ ਰਿਹਾ। ਆਮ ਲੋਕਾਂ ਦੀ ਗੱਲ ਤਾਂ ਛੱਡੋ, ਸਰਕਾਰੀ ਅਧਿਕਾਰੀ ਵੀ ਮੁੱਖ ਮੰਤਰੀ ਦੀ ਅਪੀਲ ਮੰਨਣ ਨੂੰ ਤਿਆਰ ਨਹੀਂ ਹਨ। ਪੰਜਾਬ ਸਰਕਾਰ ਦੇ ਬਹੁਤ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਕਮਿਸ਼ਨਾਂ ਦੇ ਦਫ਼ਤਰਾਂ ’ਤੇ ਬੋਰਡ ਅੰਗਰੇਜ਼ੀ ਭਾਸ਼ਾ ਵਿਚ ਲਟਕ ਰਹੇ ਹਨ। ਇਹੀ ਨਹੀਂ ਬਹੁਤ ਸਾਰੇ ਦਫ਼ਤਰਾਂ ਵਿਚ ਅਧਿਕਾਰੀ ਤੇ ਮੁਲਾਜ਼ਮ ਮਾਂ ਬੋਲੀ ਪੰਜਾਬੀ ਵਿਚ ਕੰਮ ਕਰਨ ਦੀ ਬਜਾਏ ਅੰਗਰੇਜ਼ੀ ਵਿਚ ਨੋਟਿੰਗ ਨੂੰ ਤਰਜੀਹ ਦੇ ਰਹੇ ਹਨ।

ਦਿਲਚਸਪ ਗੱਲ ਹੈ ਕਿ ਸਰਕਾਰ ਅਤੇ ਲੋਕਾਂ ਵਿਚਾਲੇ ਪੁਲ ਦਾ ਕੰਮ ਕਰਨ ਵਾਲਾ ਵਿਭਾਗ ਜਿਸ ’ਤੇ ਸਰਕਾਰ ਦੀਆਂ ਨੀਤੀਆਂ, ਪਾਲਿਸੀਆਂ ਤੇ ਕਾਰਜਾਂ ਨੂੰ ਲੋਕਾਂ ਤਕ ਪਹੁੰਚਣਾਉਣ ਦੀ ਜ਼ਿੰਮੇਵਾਰੀ ਹੈ, ਵੱਲੋਂ ਵੀ ਪੰਜਾਬੀ ਦੀ ਬਜਾਏ ਦੂਜੀਆਂ ਭਾਸ਼ਾਵਾਂ ਨੂੰ ਪਹਿਲੀ ਦਿੱਤੀ ਜਾ ਰਹੀ ਹੈ। ਕਈ ਦਫ਼ਤਰਾਂ ’ਚ ਅਜੇ ਵੀ ਅਧਿਕਾਰੀਆਂ ਨੇ ਆਪਣੇ ਨਾਮ ਵਾਲੀਆਂ ਤਖ਼ਤੀਆਂ ਅੰਗਰੇਜ਼ੀ ਭਾਸ਼ਾ ਵਿਚ ਲਟਕਾ ਰੱਖੀਆਂ ਹਨ। ਕਈ ਉੱਚ ਅਧਿਕਾਰੀਆਂ ਵੱਲੋਂ ਦਫ਼ਤਰੀ ਹੁਕਮ, ਬਦਲੀਆਂ ਸਬੰਧੀ ਹੁਕਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਭਾਸ਼ਾਂ ਵਿਚ ਕੱਢੇ ਜਾ ਰਹੇ ਹਨ।

ਵਰਨਣਯੋਗ ਹੈ ਕਿ ਪਿਛਲੇ ਮਹੀਨੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਨੂੰ ਪ੍ਰਫੱÇੁਲਤ ਕਰਨ ਅਤੇ ਪ੍ਰਚਾਰ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਮਾਗਮ ਦੌਰਾਨ ਜਿੱਥੇ ਲੋਕਾਂ ਨੂੰ ਆਪਣੀਆਂ ਦੁਕਾਨਾਂ, ਫੈਕਟਰੀਆਂ ਤੇ ਹੋਰ ਥਾਵਾਂ ’ਤੇ ਸਭ ਤੋਂ ਉੱਪਰ ਪੰਜਾਬੀ ਅਤੇ ਉਸ ਤੋਂ ਹੇਠਾਂ ਹੋਰਨਾਂ ਭਾਸ਼ਾਵਾਂ ਵਿਚ ਲਿਖਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਇਹ ਕੰਮ 21 ਫਰਵਰੀ ਕੌਮਾਂਤਰੀ ਮਾਂ ਬੋਲੀ ਦਿਵਸ ਤਕ ਪੂਰਾ ਕਰਨ ਦੀ ਅਪੀਲ ਕੀਤੀ ਸੀ ਪਰ ਅਜੇ ਤਕ ਸਰਕਾਰੀ ਅਧਿਕਾਰੀਆਂ ’ਤੇ ਮੁੱਖ ਮੰਤਰੀ ਦੇ ਨਿਰਦੇਸ਼ ਦਾ ਕੋਈ ਅਸਰ ਨਹੀਂ ਦਿਸ ਰਿਹਾ।

ਉਧਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਪੰਜਾਬੀ ਦੇ ਹੱਕ ਵਿਚ ਲੋਕ ਲਹਿਰ ਬਣਾਉਣ ਦੀ ਗੱਲ ਕਹੀ ਹੈ।

ਉਧਰ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ, ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ, ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਕੈਨੇਡਾ, ਅਸਟਰੇਲੀਆ ਵਰਗੇ ਮੁਲਕਾਂ ਨੇ ਪੰਜਾਬੀ ਨੂੰ ਬਣਦਾ ਸਤਿਕਾਰ ਦਿੱਤਾ ਹੈ ਪਰ ਆਪਣੇ ਸੂਬੇ ਵਿਚ ਹੀ ਪੰਜਾਬੀ ਨੂੰ ਉਹ ਮਾਣ ਸਤਿਕਾਰ ਨਹੀਂ ਮਿਲ ਸਕਿਆ ਜੋ ਮਿਲਣਾ ਚਾਹੀਦਾ ਸੀ। ਪੰਜਾਬੀ ਪੇ੍ਰਮੀਆਂ ਨੇ ਮੁੱਖ ਮੰਤਰੀ ਅਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜੇ ਉਹ ਸੱਚਮੁੱਚ ਪੰਜਾਬੀ ਪ੍ਰਤੀ ਸੁਹਿਰਦ ਹਨ ਤਾਂ ਸਭ ਤੋਂ ਪਹਿਲਾਂ ਸਰਕਾਰੀ ਕੰਮ-ਕਾਜ ਪੰਜਾਬੀ ਵਿਚ ਕਰਵਾਉਣਾ ਸ਼ੁਰੂ ਕੀਤਾ ਜਾਵੇ। ਜੇ ਅਫਸਰ ਪੰਜਾਬੀ ’ਚ ਕੰਮ ਕਰਨਾ ਸ਼ੁਰੂ ਕਰਨਗੇ ਤਾਂ ਹੇਠਲੇ ਪੱਧਰ ’ਤੇ ਪੰਜਾਬੀ ਲਾਗੂ ਹੋ ਜਾਵੇਗੀ।

Vinkmag ad
Share Our Daily Posts

News Desk

Read Previous

ਬੇਅੰਤ ਸਿੰਘ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ‘ਅਜੀਤ’ ਦੇ ਇਸ਼ਤਿਹਾਰ ਰੋਕੇ-ਪ੍ਰੋ.ਵਿਰਸਾ ਸਿੰਘ ਵਲਟੋਹਾ

Read Next

28 ਹਜ਼ਾਰ ਲੀਟਰ ਨਕਲੀ ਦੁੱਧ ਸਮੇਤ ਦੋ ਕਾਬੂ, ਇਕ ਫ਼ਰਾਰ