Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਪੁਰਾਣੀ ਰੰਜਸ਼ ਨੂੰ ਕੇ ਪੱਟੀ ਵਿਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਪੱਟੀ: ਪੱਟੀ ਦੀ ਵਾਰਡ ਨੰਬਰ 2 ’ਚ ਵੀਰਵਾਰ ਦੇਰ ਸ਼ਾਮ ਇਕ ਨੌਜਵਾਨ ਨੂੰ ਨਿੱਜੀ ਰੰਜਿਸ਼ ਦੇ ਚਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਨੌਜਵਾਨ ਦਾ ਅਜੇ ਦੋ ਹਫਤੇ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਦਾ ਪਤਾ ਚਲਦਿਆਂ ਹੀ ਡੀਐੱਸਪੀ ਪੱਟੀ ਸਤਨਾਮ ਸਿੰਘ ਮੌਕੇ ’ਤੇ ਪਹੁੰਚ ਗਏ। ਜਦੋਂਕਿ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕੰਡਿਆਲਾ ਚੌਕ ਵਿਚ ਗੋਲ਼ੀਆਂ ਚੱਲਣ ਦੀ ਉਕਤ ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮਿ੍ਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਸਾਜਨ ਮਿਹਨਤ ਮਜ਼ਦੂਰੀ ਕਰਦਾ ਸੀ। ਅੱਜ ਸ਼ਾਮ ਨੂੰ ਸਾਜਨ ਆਪਣੇ ਭਰਾ ਵਿਜੇ ਨਾਲ ਘਰੋਂ ਬਾਜ਼ਾਰ ਨੂੰ ਚੱਲਿਆ ਸੀ ਕਿ ਦੋ ਮੋਟਰਸਾਈਕਲਾਂ ’ਤੇ ਆਏ ਚਾਰ ਨੌਜਵਾਨਾਂ ਨੇ ਕੰਡਿਆਲਾ ਚੌਕ ’ਚ ਸਾਜਨ ਦੇ ਗੋਲ਼ੀਆਂ ਮਾਰ ਦਿੱਤੀਆਂ ਤੇ ਫ਼ਰਾਰ ਹੋ ਗਏ। ਗੰਭੀਰ ਹਾਲਤ ਵਿਚ ਸਾਜਨ ਨੂੰ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ। ਮਿ੍ਤਕ ਦੀ ਮਾਤਾ ਆਸ਼ਾ ਰਾਣੀ ਨੇ ਦੱਸਿਆ ਕਿ ਦੋ ਹਫਤੇ ਪਹਿਲਾਂ ਸਾਜਨ ਦਾ ਵਿਆਹ ਹੋਇਆ ਸੀ ਅਤੇ ਅਜੇ ਵਿਆਹ ਦੀਆਂ ਖ਼ੁਸ਼ੀਆਂ ਵੀ ਪੂਰੀਆਂ ਨਹੀਂ ਸਨ ਹੋਈਆਂ ਕਿ ਉਸਦੀ ਹੱਤਿਆ ਕਰ ਦਿੱਤੀ ਗਈ। ਡੀਐੱਸਪੀ ਸਤਨਾਮ ਸਿੰਘ ਪੱਟੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਜਨ ਦੇ ਪਿਤਾ ਜਸਪਾਲ ਸਿੰਘ ਦੇ ਬਿਆਨਾਂ ’ਤੇ ਚਾਰ ਵਿਅਕਤੀਆਂ ਕਰਨ, ਜੰਮੀ, ਬੌਬੀ ਅਤੇ ਬਿੱਕਰ ਵਾਸੀ ਵਾਰਡ 2 ਦੇ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ ਦਾ ਪੋਸਟਮਾਰਟਮ ਸ਼ੁੱਕਰਵਾਰ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਮਿ੍ਤਕ ਸਾਜਨ ’ਤੇ ਪਹਿਲਾਂ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ। ਇਹ ਮੁਕੱਦਮਾ ਸਾਜਨ ਵੱਲੋਂ ਹੁਣ ਦੇ ਹਮਲਾਵਰਾਂ ਉੱਪਰ ਗੋਲ਼ੀਆਂ ਚਲਾਉਣ ਸਬੰਧੀ ਦਰਜ ਹੋਇਆ ਸੀ ਅਤੇ ਇਹ ਕਤਲ ਆਪਸੀ ਰੰਜਿਸ਼ ਦਾ ਹੀ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Vinkmag ad
Share Our Daily Posts

News Desk

Read Previous

28 ਹਜ਼ਾਰ ਲੀਟਰ ਨਕਲੀ ਦੁੱਧ ਸਮੇਤ ਦੋ ਕਾਬੂ, ਇਕ ਫ਼ਰਾਰ

Read Next

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ 7 ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼