Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਚੌਕੀਮਾਨ ਨੇੜੇ ਭਿਆਨਕ ਹਾਦਸਾ; ਮੋਟਰਸਾਈਕਲਾਂ ਦੀ ਟੱਕਰ ਕਾਰਨ 3 ਜਣਿਆਂ ਦੀ ਮੌਤ, ਪਲ਼ਾਂ ‘ਚ ਮਚ ਗਿਆ ਚੀਕ-ਚਿਹਾੜਾ

ਜਗਰਾਉਂ : ਅੱਧੀ ਰਾਤ ਨੂੰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਚੌਕੀਮਾਨ ਨੇੜੇ ਦੋ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਕਾਰਨ 3 ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਏ। ਦਰਦਨਾਕ ਹਾਦਸੇ ‘ਚ ਜ਼ਖ਼ਮੀਆਂ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਤੇ ਚੌਕੀਮਾਨ ਪੁਲਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ। ਇਸ ਘਟਨਾ ਪਿੱਛੇ ਅੱਧੀ ਰਾਤ ਨੂੰ ਧੁੰਦ ਤੇ ਇਕ ਮੋਟਰਸਾਈਕਲ ਦੇ ਗ਼ਲਤ ਸਾਈਡ ਹੋਣ ਕਾਰਨ ਮੰਨਿਆ ਜਾ ਰਿਹਾ ਹੈ।

ਚੌਕੀਮਾਨ ਸੀਟੀ ਯੂਨੀਵਰਸਿਟੀ ਸਾਹਮਣੇ ਰੋਇਲ ਚਿਕਨ ਰੈਸਟੋਰੈਂਟ ‘ਤੇ ਕੰਮ ਕਰਦੇ ਪਿੰਡ ਵਿਰਕ ਵਾਸੀ ਸਾਜਨ ਪਾਸਵਾਨ ਪੁੱਤਰ ਅਸ਼ੋਕ ਭਾਸ਼ਾਵਾਂ ਤੇ ਉਸ ਦਾ ਸਾਥੀ ਲਛਮਣ ਸਿੰਘ ਪੁੱਤਰ ਹਰੀ ਦਾਸ ਆਪਣੇ ਮੋਟਰਸਾਈਕਲ ‘ਤੇ ਅੱਧੀ ਰਾਤ 12 ਵਜੇ ਦੇ ਕਰੀਬ ਘਰ ਜਾਣ ਲਈ ਰਵਾਨਾ ਹੋਏ। ਜਿਉਂ ਹੀ ਉਹ ਸਿਧਵਾਂ ਖੁਰਦ ਕਾਲਜ ਕੱਟ ਤੋਂ ਦੌੜਨ ਲੱਗੇ, ਸਾਹਮਣੇ ਆ ਰਹੇ ਇਕ ਹੋਰ ਮੋਟਰਸਾਈਕਲ ਸੂਰਜ ਸਿੰਘ ਪੁੱਤਰ ਸਰਬਜੀਤ ਸਿੰਘ, ਪਰਗਟ ਸਿੰਘ ਪੁੱਤਰ ਜਸਵੀਰ ਸਿੰਘ ਤੇ ਸੁਖਦੀਪ ਸਿੰਘ ਪੁੱਤਰ ਲਖਵੀਰ ਸਿੰਘ ਢਿੱਲੋਂ ਵਾਸੀ ਸਵਾਰ ਸਨ, ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਖ਼ੂਨ ਨਾਲ ਲੱਥਪੱਥ ਸੜਕ ‘ਤੇ ਦੂਰ-ਦੂਰ ਜਾ ਡਿੱਗੇ। ਦੋਵੇਂ ਮੋਟਰਸਾਈਕਲ ਵੀ ਜ਼ਬਰਦਸਤ ਟੱਕਰ ਕਾਰਨ ਚਕਨਾਚੂਰ ਹੋ ਗਏ।

ਇਸ ਭਿਆਨਕ ਹਾਦਸੇ ‘ਚ ਰੋਇਲ ਚਿਕਨ ਰੈਸਟੋਰੈਂਟ ‘ਤੇ ਕੰਮ ਕਰਦੇ ਸਾਜਨ ਭਾਸ਼ਾਵਾਂ ਤੇ ਲਛਮਣ ਸਿੰਘ ਤੋਂ ਇਲਾਵਾ ਦੂਸਰੇ ਮੋਟਰਸਾਈਕਲ ਸਵਾਰ ਸੂਰਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਚੌਕੀਮਾਨ ਦੇ ਇੰਚਾਰਜ ਰਣਧੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਉਨ੍ਹਾਂ ਜ਼ਖ਼ਮੀ ਸੁਖਦੀਪ ਸਿੰਘ ਜਗਰਾਉਂ ਸਿਵਲ ਹਸਪਤਾਲ ਇਲਾਜ ਲਈ ਪਹੁੰਚਾਇਆ। ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਤਿੰਨ ਮ੍ਰਿਤਕਾਂ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ ਜੋ ਪੋਸਟਮਾਰਟਮ ਉਪਰੰਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

Vinkmag ad
Share Our Daily Posts

News Desk

Read Previous

ਭੱਠੇ ਦੀ ਚਿਮਨੀ ਵਿਚ ਧਮਾਕਾ, 9 ਲੋਕਾਂ ਦੀ ਮੌਤ

Read Next

ਹੁਸ਼ਿਆਰਪੁਰ ਦੇ 2 ਸਕੇ ਭਰਾਵਾਂ ਦੀਆਂ ਹਰਿਆਣੇ ‘ਚ ਮਿਲੀਆਂ ਟੋਟੇ-ਟੋਟੇ ਹੋਈਆਂ ਲਾਸ਼ਾਂ, ਹੱਤਿਆ ਤੋਂ ਬਾਅਦ ਰੇਲਵੇ ਟ੍ਰੈਕ ‘ਤੇ ਸੁੱਟੀਆਂ ਲਾਸ਼ਾਂ !