Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਬਟਾਲਾ ਸਿਵਲ ਹਸਪਤਾਲ ‘ਚ ਵੱਡੀ ਲਾਪਰਵਾਹੀ, ਐਕਸੀਡੈਂਟ ‘ਚ ਮਰੇ ਵਿਅਕਤੀ ਦੀ ਲਾਸ਼ ਮੁਰਦਾ ਘਰ ‘ਚੋਂ ਗ਼ਾਇਬ, ਖੱਜਲ-ਖੁਆਰ ਹੋ ਰਹੇ ਵਾਰਸ

ਬਟਾਲਾ : ਬਟਾਲਾ ਦੇ ਸਿਵਲ ਹਸਪਤਾਲ ਚ ਇਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ| ਬੀਤੀ ਰਾਤ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਹਾਊਸ ‘ਚ ਰੱਖੀ ਐਕਸੀਡੈਂਟ ਨਾਲ ਮਾਰੇ ਗਏ ਵਿਅਕਤੀ ਦੀ ਲਾਸ਼ ਗਾਇਬ ਹੋ ਗਈ ਹੈ| ਐਕਸੀਡੈਂਟ ਦੌਰਾਨ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਸਿਵਲ ਹਸਪਤਾਲ ਬਟਾਲਾ ‘ਚ ਆਏ ਤਾਂ ਲਾਸ਼ ਗ਼ਾਇਬ ਸੀ|

ਤ੍ਰਾਸਦੀ ਇਹ ਹੈ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ 4 ਘੰਟੇ ਤੋਂ ਵਧੇਰੇ ਲਾਸ਼ ਲੈ ਲਈ ਕਲਪਦੇ ਨਜ਼ਰ ਆਏ ਹਨ| ਐਸਐਮਓ ਬਟਾਲਾ ਨਾਲ ਸੰਪਰਕ ਕਰਨ ਤੇ ਵੀ ਉਹ ਮੌਕੇ ਤੇ ਨਹੀਂ ਪਹੁੰਚੇ। ਉਕਤ ਘਟਨਾ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖ਼ਬਰ ਲਿਖੇ ਜਾਣ ਤਕ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਹਸਪਤਾਲ ਖੱਜਲ ਖੁਆਰ ਹੋ ਰਹੇ ਹਨ।

ਇਸ ਸਬੰਧੀ ਮ੍ਰਿਤਕ ਸੁਖਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਘਸੀਟਪੁਰ ਦੇ ਭਤੀਜੇ ਸਿੰਘ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਤਾਏ ਸੁਖਵਿੰਦਰ ਸਿੰਘ ਦੀ ਸ਼ਨੀਵਾਰ ਨੂੰ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਹੋਏ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਨੇ ਲਾਸ਼ ਬਟਾਲਾ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ ‘ਚ ਪੋਸਟਮਾਰਟਮ ਲਈ ਰਖਵਾ ਦਿੱਤੀ ਸੀ| ਜਦੋਂ ਐਤਵਾਰ ਸਵੇਰੇ 9 ਵਜੇ ਉਹ ਲਾਸ਼ ਲੈਣ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਦੇ ਤਾਏ ਦੀ ਲਾਸ਼ ਗਾਇਬ ਸੀ। ਉਨ੍ਹਾਂ ਇਸ ਸਬੰਧੀ ਤੁਰੰਤ ਐਸਐਮਓ ਨੂੰ ਵੀ ਜਾਣੂ ਕਰਾਇਆ। ਚਾਰ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਹੈ

ਉਧਰ ਇਸ ਘਟਨਾ ਦੇ ਸਬੰਧ ਵਿਚ ਬਟਾਲਾ ਦੇ ਐਸਐਮੳ ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਣਕਾਰੀ ਮਿਲੀ ਹੈ ਅਤੇ ਇਸ ਸਬੰਧੀ ਜਾਂਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਗਲਤੀ ਨਾਲ ਮ੍ਰਿਤਕ ਸੁਖਵਿੰਦਰ ਸਿੰਘ ਦੀ ਲਾਸ਼ ਰੇਲਵੇ ਪੁਲਿਸ ਅਣਪਛਾਤੇ ਵਿਅਕਤੀ ਦੇ ਭੁਲੇਖੇ ਲੈ ਗਈ ਸੀ ਤੇ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਨਾਲ ਮਿਲ ਕੇ ਉਕਤ ਵਿਅਕਤੀ ਦੀ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ ਹੈ| ਉਨ੍ਹਾਂ ਕਿਹਾ ਕਿ ਉਹ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਮਾਮਲੇ ਦੀ ਜਾਂਚ ਕਰਵਾਉਣਗੇ|

Vinkmag ad
Share Our Daily Posts

News Desk

Read Previous

ਸਾਹਿਬਜ਼ਾਦਿਆਂ’ ਨੂੰ ਸਮਰਪਿਤ ਸਮਾਗਮ ‘ਚ ਸ਼ਾਮਿਲ ਹੋਣ ਦਾ ਮਾਣ ਪ੍ਰਾਪਤ ਹੋਇਆ-ਪ੍ਰਧਾਨ ਮੰਤਰੀ ਮੋਦੀ

Read Next

ਕੋਆਪ੍ਰੇਟਿਵ ਬੈਂਕ ’ਚ ਪੌਣੇ 8 ਕਰੋੜ ਦਾ ਘਪਲਾ ਆਇਆ ਸਾਹਮਣੇ, ਸਾਬਕਾ ਮੈਨੇਜਰ ਤੇ ਸਾਬਕਾ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ