Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 23, 2026

ਕੋਆਪ੍ਰੇਟਿਵ ਬੈਂਕ ’ਚ ਪੌਣੇ 8 ਕਰੋੜ ਦਾ ਘਪਲਾ ਆਇਆ ਸਾਹਮਣੇ, ਸਾਬਕਾ ਮੈਨੇਜਰ ਤੇ ਸਾਬਕਾ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ

ਤਰਨਤਾਰਨ : ਪਿੰਡ ਦੋਬੁਰਜੀ ’ਚ ਦਿ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ’ਚ ਪੌਣੇ 8 ਕਰੋੜ ਰੁਪਏ ਦੇ ਕਰੀਬ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਦੀ ਚੱਲੀ ਜਾਂਚ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਵਿਖੇ ਸਾਬਕਾ ਬ੍ਰਾਂਚ ਮੈਨੇਜਰ ਅਤੇ ਸਾਬਕਾ ਮਹਿਲਾ ਕਲਰਕ ਨੂੰ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਨਾਮਜ਼ਦ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੈਂਕ ਦੇ ਮੈਨੇਜਰ ਖਜ਼ਾਨ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਸਾਲ 2014 ਤੋਂ 2018 ਤਕ ਦੇ ਅਰਸੇ ਦੌਰਾਨ ਬੈਂਕ ਵਿਚ ਬਤੌਰ ਮੈਨੇਜਰ ਦੇ ਅਹੁਦੇ ’ਤੇ ਤਾਇਨਾਤ ਰਹੇ ਕੁਲਵਿੰਦਰ ਸਿੰਘ ਅਤੇ ਮਹਿਲਾ ਕਲਰਕ ਜਸਵੰਤ ਕੌਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਜਾਅਲੀ ਦਸਤਾਵੇਜ਼ਾਂ ਰਾਹੀਂ ਕਰਜ਼ੇ ਦੇ ਵੱਖ-ਵੱਖ ਕੇਸ ਤਿਆਰ ਕਰ ਕੇ ਲਗਪਗ 7 ਕਰੋੜ 65 ਲੱਖ 37 ਹਜ਼ਾਰ 109 ਰੁਪਏ ਦਾ ਗਬਨ ਕਰ ਲਿਆ ਗਿਆ। ਜਦੋਂ ਇਸ ਬਹੁਕਰੋੜੀ ਘਪਲੇ ਦੀ ਭਿਣਕ ਬੈਂਕ ਦੇ ਉੱਚ ਅਧਿਕਾਰੀਆਂ ਨੂੰ ਲੱਗੀ ਤਾਂ ਇਸ ਸਬੰਧੀ ਉੱਚ ਪੱਧਰੀ ਇਨਕੁਆਰੀ ਕਰਵਾਈ ਗਈ। ਇਨਕੁਆਰੀ ਤੋਂ ਬਾਅਦ ਬੈਂਕ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦੇ ਆਦੇਸ਼ਾਂ ’ਤੇ ਥਾਣਾ ਸਿਟੀ ਤਰਨਤਾਰਨ ’ਚ ਸਾਬਕਾ ਮੈਨੇਜਰ ਕੁਲਵਿੰਦਰ ਸਿੰਘ ਵਾਸੀ ਮੇਜਰ ਜੀਵਨ ਸਿੰਘ ਨਗਰ ਤਰਨਤਾਰਨ ਅਤੇ ਸਾਬਕਾ ਮਹਿਲਾ ਕਲਰਕ ਜਸਵੰਤ ਕੌਰ ਵਾਸੀ ਤਰਨਤਾਰਨ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਕਰ ਰਹੇ ਏਐੱਸਆਈ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਟਾਲਾ ਸਿਵਲ ਹਸਪਤਾਲ ‘ਚ ਵੱਡੀ ਲਾਪਰਵਾਹੀ, ਐਕਸੀਡੈਂਟ ‘ਚ ਮਰੇ ਵਿਅਕਤੀ ਦੀ ਲਾਸ਼ ਮੁਰਦਾ ਘਰ ‘ਚੋਂ ਗ਼ਾਇਬ, ਖੱਜਲ-ਖੁਆਰ ਹੋ ਰਹੇ ਵਾਰਸ

Read Next

SGPC ਨੇ ਰੱਦ ਕੀਤਾ ‘ਵੀਰ ਬਾਲ ਦਿਵਸ’, ਸਿੱਖ ਜਗਤ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਉਣ ਦੀ ਅਪੀਲ