Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

SGPC ਨੇ ਰੱਦ ਕੀਤਾ ‘ਵੀਰ ਬਾਲ ਦਿਵਸ’, ਸਿੱਖ ਜਗਤ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਉਣ ਦੀ ਅਪੀਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਮਨਾਏ ਜਾ ਰਹੇ ‘ਵੀਰ ਬਾਲ ਦਿਵਸ’ ਨੂੰ ਰੱਦ ਕਰਦਿਆਂ ‘ਸਰਕਾਰੀ ਚਾਲ’ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਦੇ ਵਿਰੁੱਧ ਜਾ ਕੇ ਕੇਂਦਰ ਸਰਕਾਰ ਨੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਨਾਂ ਦਿੱਤਾ ਹੈ, ਇਹ ਨਾਂ ਸਿੱਖ ਭਾਵਨਾਵਾਂ ਮੁਤਾਬਕ ਹੈ ਹੀ ਨਹੀਂ।

ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਕੇਂਦਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਇਹ ਦਿਹਾੜਾ ਮਨਾਉਣ ਵਿਚ ਕੀ ਪਰੇਸ਼ਾਨੀ ਹੈ? ਸਾਫ਼ ਜ਼ਾਹਿਰ ਹੈ ਕਿ ਇਹ ਖੇਡ ਸਰਕਾਰ ਨੇ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ’ਤੇ ਖੇਡੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ‘ਵੀਰ ਬਾਲ ਦਿਵਸ’ ਨਾਂ ਸਿੱਖ ਕੌਮ ਨੂੰ ਪ੍ਰਵਾਨ ਨਾ ਹੁੰਦੇ ਹੋਏ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਨੇ ਕਾਲਕਾ ਨੂੰ ਸੁਆਲ ਕੀਤਾ ਕਿ ਕੀ ਉਨ੍ਹਾਂ ਦੀ ਇਹ ਸਰਗਰਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ? ਕਾਲਕਾ ਸਿੱਖ ਇਤਿਹਾਸ ਵਿਗਾੜਨ ਦੇ ਸਰਕਾਰੀ ਯਤਨਾਂ ਵਿਚ ਆਪਣੀ ਸਹਿਮਤੀ ਬਾਰੇ ਜ਼ਰੂਰ ਸਪਸ਼ਟ ਕਰਨ। ਉਨ੍ਹਾਂ ਦਿੱਲੀ ਕਮੇਟੀ ਦੇ ਬਾਕੀ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਵਿਚਾਰਧਾਰਾ ਦਾ ਘਾਣ ਨਾ ਹੋਣ ਦੇਣ।

Vinkmag ad
Share Our Daily Posts

News Desk

Read Previous

ਕੋਆਪ੍ਰੇਟਿਵ ਬੈਂਕ ’ਚ ਪੌਣੇ 8 ਕਰੋੜ ਦਾ ਘਪਲਾ ਆਇਆ ਸਾਹਮਣੇ, ਸਾਬਕਾ ਮੈਨੇਜਰ ਤੇ ਸਾਬਕਾ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ

Read Next

ਸ਼ਰਾਬ ਫੈਕਟਰੀ ਧਰਨਾ ; ਕਿਸਾਨ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ 43 ਕਿਸਾਨ ਕੀਤੇ ਰਿਹਾਅ