Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸ਼ਰਾਬ ਫੈਕਟਰੀ ਧਰਨਾ ; ਕਿਸਾਨ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ 43 ਕਿਸਾਨ ਕੀਤੇ ਰਿਹਾਅ

ਜ਼ੀਰਾ : ਸਾਂਝੇ ਮੋਰਚੇ ਦੇ 43 ਕਿਸਾਨਾਂ ਨੂੰ ਸ਼ਨਿਚਰਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਸ਼ਰਾਬ ਫੈਕਟਰੀ ਮਾਮਲੇ ’ਚ ਜ਼ੀਰਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਦੇਰ ਰਾਤ ਜ਼ੀਰਾ ਦੀ ਅਦਾਲਤ ਦੇ ਜੱਜ ਆਯੂਸ਼ਮਾਨ ਸਿਆਲ ਵੱਲੋਂ ਥਾਣਾ ਸਦਰ ਦੇ ਐੱਸਐੱਚ ਗੁਰਪ੍ਰੀਤ ਸਿੰਘ ਦੇ ਮੁਚੱਲਕੇ ’ਤੇ ਰਿਹਾਅ ਕੀਤੇ ਗਏ। ਫਿਰੋਜ਼ਪੁਰ ਦੇ ਐੱਸਐੱਚਓ ਕੰਵਲਦੀਪ ਕੌਰ ਵੱਲੋਂ ਧਰਨੇ ਨੂੰ ਸ਼ਾਂਤਮਈ ਰੱਖਣ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਮਾਮਲੇ ਦੇ ਨਿਪਟਾਰੇ ਲਈ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਫੈਕਟਰੀ ਵਿਖੇ ਆਪਣਾ ਕੰਮ ਕਰਨ ਲਈ ਪੁੱਜ ਗਈਆਂ ਹਨ ਪਰ ਸਾਂਝੇ ਮੋਰਚੇ ਨੇ ਉਦੋਂ ਤਕ ਆਪਣੇ ਮੈਂਬਰ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਦੋਂ ਤਕ ਗ੍ਰਿਫ਼ਤਾਰ ਕੀਤੇ ਗਏ ਸਾਥੀ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਦੂਜੇ ਪਾਸੇ ਡੀਸੀ ਅੰਮ੍ਰਿਤਾ ਸਿੰਘ ਫਿਰੋਜ਼ਪੁਰ ਦੀ ਸਮੁੱਚੀ ਟੀਮ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸੂਝ-ਬੂਝ ਨਾਲ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਮਾਮਲੇ ਦਾ ਹੱਲ ਨਿਕਲ ਸਕੇ ਜਿਸ ਕਾਰਨ ਕਿਸਾਨ ਮੋਰਚਾ ਵੀ ਚਾਹੁੰਦਾ ਹੈ ਕਿ ਮੰਗਾਂ ਦਾ ਹੱਲ ਹੋ ਜਾਵੇ। ਇਸ ਲਈ ਅੱਜ ਰਿਹਾਈ ਤੋਂ ਬਾਅਦ ਕਿਸਾਨ ਵੀ ਆਪਣੀ ਜਿੱਤ ਦਾ ਅਹਿਸਾਸ ਕਰ ਰਹੇ ਹਨ।

ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਮੋਰਚੇ ਤੇ ਗ੍ਰਿਫ਼ਤਾਰ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਦੇਰ ਰਾਤ 1 ਵਜੇ ਸਰਕਾਰ ਵੱਲੋਂ ਬਿਨਾਂ ਸ਼ਰਤ ਰਿਹਾਅ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜੇਲ੍ਹ ਫਿਰੋਜ਼ਪੁਰ ਵਿਖੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਲੈਣ ਲਈ ਬੀਕੇਯੂ ਖੋਸਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ, ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ, ਕ੍ਰਿਪਾਲ ਸਿੰਘ ਛੂਛਕ ਪ੍ਰੈੱਸ ਸਕੱਤਰ ਫਿਰੋਜ਼ਪੁਰ, ਕੁਲਵਿੰਦਰ ਸਿੰਘ ਰਟੋਲ ਰੋਹੀ ਬਲਾਕ ਪ੍ਰਧਾਨ ਜੀਰਾ, ਗੁਰਮੇਲ ਸਿੰਘ ਸਰਪੰਚ ਮਨਸੂਰਵਾਲ, ਗੁਰਜੰਟ ਸਿੰਘ ਸਾਬਕਾ ਸਰਪੰਚ ਰਟੋਲ ਰੋਹੀ ਸਟੇਜ ਸੈਕਟਰੀ, ਜਗਤਾਰ ਸਿੰਘ ਲੌਂਗੌਦੇਵਾ ਆਦਿ ਆਗੂ ਹਾਜ਼ਰ ਸਨ।

Vinkmag ad
Share Our Daily Posts

News Desk

Read Previous

SGPC ਨੇ ਰੱਦ ਕੀਤਾ ‘ਵੀਰ ਬਾਲ ਦਿਵਸ’, ਸਿੱਖ ਜਗਤ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਉਣ ਦੀ ਅਪੀਲ

Read Next

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ- 4-5 ਲੋਕਾਂ ਨੇ ਸਾਡੇ ਨੱਕ ’ਚ ਦਮ ਕੀਤਾ ਹੋਇਐ