Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ- 4-5 ਲੋਕਾਂ ਨੇ ਸਾਡੇ ਨੱਕ ’ਚ ਦਮ ਕੀਤਾ ਹੋਇਐ

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਪਿੰਡ ਮੂਸਾ ਵਿਖੇ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕਾਰਨ ਹੀ ਉਨ੍ਹਾਂ ਦਾ ਜਵਾਨ ਪੁੱਤਰ ਉਨ੍ਹਾਂ ਕੋਲੋਂ ਸਦਾ ਲਈ ਦੂਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਲੀਕ ਕਰ ਕੇ ਉਨ੍ਹਾਂ ਦਾ ਪੁੱਤਰ ਉਨ੍ਹਾਂ ਕੋਲੋਂ ਖੋਹ ਲਿਆ ਗਿਆ। ਹੁਣ ਉਨ੍ਹਾਂ ਦੇ ਪਤੀ ਨੂੰ ਆਪਣੇ ਕੰਮ-ਧੰਦੇ ’ਤੇ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੀ ਕੋਈ ਸੀਕਰੇਟ ਗੱਲ ਹੁੰਦੀ ਹੈ, ਉਸ ਨੂੰ ਸੀਕਰੇਟ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਹੁਣ ਸਾਨੂੰ ਕੋਈ ਗਿਲਾ ਨਹੀਂ। ਪ੍ਰਸ਼ਾਸਨ ਚੰਗਾ ਕੰਮ ਕਰ ਰਿਹਾ ਹੈ ਤੇ ਚੰਗਾ ਮਾਹੌਲ ਹੀ ਦੇਵੇ ਪਰ ਰੋਜ਼ਾਨਾ ਵਾਪਰ ਰਹੀਆਂ ਅਣਸੁਖਾਵੀਆਂ ਵਾਰਦਾਤਾਂ ਕਾਰਨ ਮਨ ਡਰਿਆ ਰਹਿੰਦਾ ਹੈ।

ਮਾਤਾ ਚਰਨ ਕੌਰ ਨੇ ਕਿਹਾ ਕਿ ਜੇ ਸ਼ੁਭਦੀਪ ਨੇ ਕੋਈ ਚੰਗਿਆਈ ਖੱਟੀ ਸੀ ਤਾਂ 7 ਮਹੀਨਿਆਂ ਤੋਂ ਵੱਡੀ ਗਿਣਤੀ ਲੋਕ ਉਨ੍ਹਾਂ ਕੋਲ ਆ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਹੈ ਕਿ ਚੰਗਾ ਮਾਹੌਲ ਸਿਰਜਿਆ ਜਾਵੇ। ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਬਾਹਰ ਜਾਣ ਤੋਂ ਵੀ ਡਰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਿੱਧੂ ਕਹਿੰਦਾ ਸੀ ਕਿ ਗੀਤ ਲੀਕ ਹੋਣ ’ਤੇ ਉਹ ਦੂਜਾ ਬਣਾ ਲਵੇਗਾ ਪਰ ਹੁਣ ਉਸ ਦੀ ਮਿਹਨਤ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਕ੍ਰਿਪਾ ਕਰਕੇ ਇਸ ਤਰ੍ਹਾਂ ਨਾ ਕਰੋ। ਸਾਡੇ ਮਨ ਨੂੰ ਬਹੁਤ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ 4-5 ਲੋਕਾਂ ਨੇ ਉਨ੍ਹਾਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਬੇਸ਼ਰਮੀ ਦੀ ਵੀ ਕੋਈ ਹੱਦ ਹੁੰਦੀ ਹੈ। ਸਿੱਧੂ ਦੇ ਲੀਕ ਗੀਤਾਂ ਦੀ ਝੜੀ ਲਗਾਈ ਹੋਈ ਹੈ।

ਚਰਨ ਕੌਰ ਨੇ ਕਿਹਾ ਕਿ ਪੈਸਾ ਕਿਸੇ ਨੇ ਨਾਲ ਲੈ ਕੇ ਨਹੀਂ ਜਾਣਾ। ਬੁਰੇ ਕੰਮਾਂ ਦਾ ਨਤੀਜਾ ਬੁਰਾ ਹੁੰਦਾ ਹੈ। ਸਾਨੂੰ ਦੋਨਾਂ ਨੂੰ ਸਕੂਨ ਨਾਲ ਰਹਿਣ ਦੇ ਦਿਉ। ਅਸੀਂ ਤਿੰਨ ਜਣੇ ਸੀ ਤੇ ਤਿੰਨੋਂ ਵੱਖ-ਵੱਖ ਹੋ ਗਏ।

Vinkmag ad
Share Our Daily Posts

News Desk

Read Previous

ਸ਼ਰਾਬ ਫੈਕਟਰੀ ਧਰਨਾ ; ਕਿਸਾਨ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ 43 ਕਿਸਾਨ ਕੀਤੇ ਰਿਹਾਅ

Read Next

ਜਲੰਧਰ ਸ਼ਹਿਰ 2 ਨੂੰ ਸਜੇਗਾ ਨਗਰ ਕੀਰਤਨ, 5 ਜਨਵਰੀ ਨੂੰ ਗੁਰਪੁਰਬ