Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਲੰਧਰ ਸ਼ਹਿਰ 2 ਨੂੰ ਸਜੇਗਾ ਨਗਰ ਕੀਰਤਨ, 5 ਜਨਵਰੀ ਨੂੰ ਗੁਰਪੁਰਬ

ਜਲੰਧਰ : ਮਾਤਾ ਗੁਜਰ ਕੌਰ, ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਪ੍ਰਤੀ ਸੰਗਤ ਦੀ ਸ਼ਰਧਾ ਭਾਵਨਾ ਨੂੰ ਸਤਿਕਾਰ ਦਿੰਦੇ ਹੋਏ ਅਤੇ ਇਸ ਸਾਲ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 2 ਵਾਰੀ ਅਤੇ 2023 ‘ਚ ਇਕ ਵਾਰੀ ਵੀ ਨਾ ਆਉਣ ਨੂੰ ਮੁੱਖ ਰੱਖਦੇ ਹੋਏ ਜਲੰਧਰ ਦੀਆਂ ਸਿੰਘ ਸਭਾਵਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਅਤੇ ਦੋਆਬੇ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਸਜਾਉਣ ਦਾ ਫੈਸਲਾ ਲਿਆ ਸੀ। ਇਸ ਦੀ ਸੰਗਤ ਨੇ ਸ਼ਲਾਘਾ ਕੀਤੀ ਹੈ। ਗੁਰੂ ਘਰ ਗੁਰੂ ਨਾਨਕ ਮਿਸ਼ਨ, ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ, ਮੁਹੱਲਾ ਗੋਬਿੰਦਗੜ੍ਹ, ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਕੈਂਟ, ਰਾਮਾ ਮੰਡੀ, ਦਕੋਹਾ, ਬਸਤੀਆਤ, ਲੰਮਾ ਪਿੰਡ, ਅਰਬਨ ਅਸਟੇਟ, ਡਿਫੈਂਸ ਕਾਲੋਨੀ, ਪਿ੍ਰਥਵੀ ਨਗਰ, ਕਿਸ਼ਨਪੁਰਾ ਇਲਾਕੇ ਦੇ ਜ਼ਿਆਦਾਤਰ ਸਾਰੇ ਗੁਰੂ ਘਰ 5 ਜਨਵਰੀ ਨੂੰ ਹੀ ਗੁਰਪੁਰਬ ਮਨਾ ਰਹੇ ਹਨ ਅਤੇ ਸੰਗਤ ਨੂੰ 2 ਜਨਵਰੀ ਦੇ ਮੁੱਖ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਅਪੀਲ ਕਰ ਰਹੇ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਅਰਦਾਸਈਏ ਗਿਆਨੀ ਕੁਲਵਿੰਦਰ ਸਿੰਘ ਅਰਦਾਸ ਕਰ ਕੇ ਨਗਰ ਕੀਰਤਨ ਦੀ ਆਰੰਭਤਾ ਕਰਨਗੇ। ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੋਹਲਾਂ ਵਾਲੇ ਪਾਲਕੀ ਸਾਹਿਬ ਤੇ ਚੌਰ ਸਾਹਿਬ ਦੀ ਸੇਵਾ ਅਤੇ ਹੋਰ ਸਿੱਖ ਕੌਮ ਅਤੇ ਦਲ ਪੰਥ ਨਿਹੰਗ ਜਥੇਬੰਦੀਆਂ ਦੀਆਂ ਮੁੱਖ ਸ਼ਖਸੀਅਤਾਂ ਨਗਰ ਕੀਰਤਨ ‘ਚ ਸ਼ਾਮਲ ਹੋਣਗੀਆਂ। ਉਨ੍ਹਾਂ ਸੰਗਤ ਨੂੰ ਪਾਲਕੀ ਸਾਹਿਬ ਨਾਲ ਚੱਲ ਕੇ ਗੁਰੂ ਜੱਸ ਗਾਉਣ ਦੀ ਬੇਨਤੀ ਕੀਤੀ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਗਜੀਤ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਰੰਧਾਵਾ, ਗੁਰਬਖਸ਼ ਸਿੰਘ ਜੁਨੇਜਾ, ਹਰਜਿੰਦਰ ਸਿੰਘ ਏਕਤਾ ਵਿਹਾਰ, ਭੁਪਿੰਦਰਪਾਲ ਸਿੰਘ ਖ਼ਾਲਸਾ, ਹਰਜੋਤ ਸਿੰਘ ਲੱਕੀ, ਜਸਬੀਰ ਸਿੰਘ ਦਕੋਹਾਂ, ਕੰਵਲਜੀਤ ਸਿੰਘ ਟੋਨੀ, ਨਿਰਮਲ ਸਿੰਘ ਬੇਦੀ, ਦਵਿੰਦਰ ਸਿੰਘ ਰਿਆਤ, ਹਰਮਿੰਦਰ ਸਿੰਘ ਸਿਆਲ, ਜਤਿੰਦਰਪਾਲ ਮਝੈਲ, ਬਲਦੇਵ ਸਿੰਘ ਗੱਤਕਾ ਮਾਸਟਰ, ਗੁਰਜੀਤ ਸਿੰਘ ਪੋਪਲੀ, ਮੱਖਣ ਸਿੰਘ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਹੀਰਾ ਸਿੰਘ, ਜਸਵਿੰਦਰ ਸਿੰਘ, ਜਸਕੀਰਤ ਸਿੰਘ ਜੱਸੀ, ਹਰਸਿਮਰਨ ਸਿੰਘ ਆਦਿ ਸ਼ਾਮਲ ਸਨ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ- 4-5 ਲੋਕਾਂ ਨੇ ਸਾਡੇ ਨੱਕ ’ਚ ਦਮ ਕੀਤਾ ਹੋਇਐ

Read Next

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰਨ ਲਈ ਜ਼ਮੀਨ ’ਤੇ ਸੌਂਦੇ ਨੇ ਕਈ ਪਰਿਵਾਰ