Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰਨ ਲਈ ਜ਼ਮੀਨ ’ਤੇ ਸੌਂਦੇ ਨੇ ਕਈ ਪਰਿਵਾਰ

ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹੇ ਅਤੇ ਆਸ-ਪਾਸ ਦੇ ਕਈ ਪਰਿਵਾਰ, 26 ਤੋਂ 28 ਦਸੰਬਰ ਨੂੰ ਜ਼ਮੀਨ ’ਤੇ ਸੌਣਗੇ। ਕੁਝ ਪਰਿਵਾਰਾਂ ਨੇ ਪੋਹ ਚੜ੍ਹਨ ਸਾਰ ਹੀ ਜ਼ਮੀਨ ’ਤੇ ਸੌਣਾ ਸ਼ੁਰੂ ਕਰ ਦਿੱਤਾ ਹੈ। ਸੰਗਤ ਕੜਾਕੇ ਦੀ ਠੰਢ ’ਚ ਸੋਗ ਮਨਾਉਣ, ਸ਼ਹੀਦਾਂ ਨੂੰ ਮੱਥਾ ਟੇਕਣ ਤੇ ਸ਼ਹੀਦੀ ਦੇ ਉਨ੍ਹਾਂ ਦਿਨਾਂ ਨੂੰ ਯਾਦ ਕਰਨ ਲਈ ਅਜਿਹਾ ਕਰਦੀ ਹੈ। ਇਨ੍ਹਾਂ 15 ਦਿਨਾਂ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਹੈ।

ਫ਼ਤਿਹਗੜ੍ਹ ਸਾਹਿਬ ਦੀ ਰਹਿਣ ਵਾਲੀ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਕੈਂਸਰ ਦੀ ਮਰੀਜ਼ ਹੈ ਅਤੇ 40 ਦਿਨਾਂ ਤੋਂ ਜ਼ਮੀਨ ’ਤੇ ਸੌਂ ਰਹੀ ਹੈ। ਸਵਾਲ ਦੇ ਜਵਾਬ ਵਿਚ ਉਸ ਨੇ ਕਿਹਾ ਕਿ ਜੇ ਸਾਡੇ ਧਰਮ ਦੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਬੱਚੇ ਧਰਮ ਦੀ ਖਾਤਰ ਆਪਣਾ ਪਰਿਵਾਰ ਕੁਰਬਾਨ ਕਰ ਸਕਦੇ ਹਨ ਤਾਂ ਅਸੀਂ ਜ਼ਮੀਨ ’ਤੇ ਕਿਉਂ ਨਹੀਂ ਸੌਂ ਸਕਦੇ। ਗੁਰੂ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਬਿਆਨ ਕਰਨ ਲਈ ਸ਼ਬਦ ਨਹੀਂ ਹਨ। ਮਨਜੀਤ ਕੌਰ ਨੇ ਕਿਹਾ ਕਿ ਹਰ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਜਾਵੇ ਤੇ ਉਨ੍ਹਾਂ ਨੂੰ ਉਹ ਸਥਾਨ ਦਿਖਾਉਣ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸਸਕਾਰ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਕਈ ਪਰਿਵਾਰ, ਜਿਨ੍ਹਾਂ ਵਿਚ ਉਨ੍ਹਾਂ ਦਾ ਪਰਿਵਾਰ ਵੀ ਸ਼ਾਮਲ ਹੈ, ਜ਼ਮੀਨ ’ਤੇ ਸੌਂਦੇ ਹੈ। ਜਿਹੜੇ ਲੋਕ ਇਨ੍ਹਾਂ ਦਿਨਾਂ ਵਿਚ ਜ਼ਮੀਨ ’ਤੇ ਸੌਂਦੇ ਹਨ, ਉਨ੍ਹਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਸਾਹਿਬਜ਼ਾਦਿਆਂ ਨੇ ਉਸ ਸਰਦੀ ਦੌਰਾਨ ਠੰਢੇ ਬੁਰਜ ਵਿਚ ਤਿੰਨ ਦਿਨ ਕਿਵੇਂ ਬਿਤਾਏ ਸਨ ਤੇ ਕਿਵੇਂ ਤਸੀਹੇ ਝੱਲੇ ਸਨ।

ਬੀਰਦਵਿੰਦਰ ਸਿੰਘ, ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਸਿੱਖ ਧਰਮ ਦਾ ‘ਸ਼ਹੀਦੀ ਹਫ਼ਤਾ’ ਚੱਲ ਰਿਹਾ ਹੈ। ਇਸ ਹਫ਼ਤੇ ਦੌਰਾਨ ਦਸਮ ਪਾਤਸ਼ਾਹ ਹਜ਼ੂਰ ਦੇ ਚਾਰੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਸ਼ਹੀਦੀਆਂ ਪਾ ਗਏ ਸਨ। ਇਹ ਸਾਰਾ ਹਫ਼ਤਾ (22 ਦਸੰਬਰ ਤੋਂ 28 ਦਸੰਬਰ ਤਕ) ਸਾਰੇ ਸਿੱਖ ਜਗਤ ਵੱਲੋਂ, ਸ਼ਹੀਦੀ ਹਫ਼ਤੇ ਵਜੋਂ ਬਿਤਾਇਆ ਜਾਂਦਾ ਹੈ। ਇਸ ਲਈ ਇਸ ਕਰੁਣਾਮਈ ਸਮੇਂ ਵਿਚ ਭਜਨ-ਬੰਦਗੀ ਵਿਚ ਲੀਨ ਹੋ ਕੇ ਗੁਰੂ ਦਸਮ ਪਾਤਸ਼ਾਹ ਹਜ਼ੂਰ ਦੇ ਪਰਿਵਾਰ ਵਿਛੋੜੇ ਦੀ ਪੀੜ ਨੂੰ ਮਹਿਸੂਸ ਕਰਦੇ ਹੋਏ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰਨਾ ਹੈ। ਇਸ ਕਹਿਰ ਦੇ ਸਮੇਂ ਵਿਚ ਹਰ ਸਿੱਖ ਵਾਸਤੇ ਸ਼ਰਾਬ ਤੇ ਮੀਟ ਦਾ ਸੇਵਨ ਵਰਜਿਤ ਹੈ। ਜੋ ਵੀ ਸਿੱਖ ਇਸ ਕਹਿਰ ਦੇ ਸਮੇਂ ਵਿਚ ਗੰਭੀਰ ਅਵੱਗਿਆ ਜਾਂ ਕੋਈ ਪਾਪ ਕਰਦਾ ਹੈ, ਉਹ ਗੁਰੂ ਕਿਰਪਾ ਤੋਂ ਮਹਿਰੂਮ ਹੋ ਕੇ ਸਰਾਪ ਦਾ ਭਾਗੀ ਬਣ ਜਾਂਦਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਸ਼ਹਿਰ 2 ਨੂੰ ਸਜੇਗਾ ਨਗਰ ਕੀਰਤਨ, 5 ਜਨਵਰੀ ਨੂੰ ਗੁਰਪੁਰਬ

Read Next

ਵਿਜੀਲੈਂਸ ਦੀ ਕਾਰਵਾਈ : ਡੇਢ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ