Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਵਿਜੀਲੈਂਸ ਦੀ ਕਾਰਵਾਈ : ਡੇਢ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇਕ ਲੱਖ ਰੁਪਏ ਅਤੇ 50,000 ਰੁਪਏ ਦੀ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਉਨ੍ਹਾਂ ਦੇ ਸ਼ੈਲਰਾਂ ਨੂੰ ਝੋਨਾ ਅਲਾਟ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਲਈ ਸੀ।

ਇਸ ਸਬੰਧ ਵਿਚ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਐੱਫਆਈਆਰ ਨੰਬਰ 16 ਮਿਤੀ 26-12-2022 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰਨ ਲਈ ਜ਼ਮੀਨ ’ਤੇ ਸੌਂਦੇ ਨੇ ਕਈ ਪਰਿਵਾਰ

Read Next

ਕਿਸਾਨਾਂ ਦਾ 27 ਦਸੰਬਰ ਨੂੰ ਹੋਣ ਵਾਲਾ ਪੰਜਾਬ ਪੱਧਰੀ ਪ੍ਰਦਰਸ਼ਨ ਰੱਦ, ਜਾਂਚ ਕਮੇਟੀਆਂ ਲਈ ਸਾਂਝੇ ਮੋਰਚੇ ਨੇ ਦਿੱਤੇ ਮੈਂਬਰਾਂ ਦੇ ਨਾਮ