Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 23, 2026

ਕਿਸਾਨਾਂ ਦਾ 27 ਦਸੰਬਰ ਨੂੰ ਹੋਣ ਵਾਲਾ ਪੰਜਾਬ ਪੱਧਰੀ ਪ੍ਰਦਰਸ਼ਨ ਰੱਦ, ਜਾਂਚ ਕਮੇਟੀਆਂ ਲਈ ਸਾਂਝੇ ਮੋਰਚੇ ਨੇ ਦਿੱਤੇ ਮੈਂਬਰਾਂ ਦੇ ਨਾਮ

ਜ਼ੀਰਾ : ਪਿੰਡ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦੇ ਬਾਹਰ ਧਰਨਾਕਾਰੀਆਂ ਦਾ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਚੱਲ ਰਿਹਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। 27 ਦਸੰਬਰ ਨੂੰ ਸੰਯੁਕਤ ਮੋਰਚੇ ਵੱਲੋਂ ਪੰਜਾਬ ਪੱਧਰ ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਇਸ ਪ੍ਰਦਰਸ਼ਨ ਵਿਚ ਪੰਜਾਬ ਭਰ ਦੀਆਂ ਕਈ ਜਥੇਬੰਦੀਆਂ ਨੇ ਸ਼ਾਮਲ ਹੋਣਾ ਸੀ ਪਰ ਸ਼ਰਾਬ ਫੈਕਟਰੀ ਦੇ ਮੁੱਦੇ ਨੂੰ ਲੈ ਕੇ ਅੱਜ ਸਾਂਝੇ ਮੋਰਚੇ ਦੀ ਆਈਜੀ ਜਸਕਰਨ ਸਿੰਘ, ਡੀਆਈਜੀ ਰਣਜੀਤ ਸਿੰਘ, ਐਸਐਸਪੀ ਕੰਵਰਦੀਪ ਕੌਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ਼ ਦੇਰ ਸ਼ਾਮ ਤੱਕ ਹੋਈ ਬੈਠਕ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ 27 ਦਸੰਬਰ ਨੂੰ ਪੰਜਾਬ ਪੱਧਰ ਤੇ ਪ੍ਰਦਰਸ਼ਨ ਨੂੰ ਰੱਦ ਕਰ ਦਿੱਤਾ ਗਿਆ।

ਪ੍ਰਦਰਸ਼ਨਕਾਰੀਆਂ ਦੇ ਵੱਲੋਂ ਵੀ ਪ੍ਰਸ਼ਾਸਨ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਜਦੋਂ ਤਕ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਨ ਸ਼ਰਾਬ ਫੈਕਟਰੀ ਦੇ ਸਾਹਮਣੇ ਜਾਰੀ ਰੱਖਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਾਂਝੇ ਮੋਰਚੇ ਦੇ ਨੇਤਾ ਗੁਰਮੇਲ ਸਿੰਘ ਮਨਸੂਰਵਾਲ ਸਰਪੰਚ, ਡਾਕਟਰ ਹਰਿੰਦਰ ਸਿੰਘ ਸਾਧੂਵਾਲਾ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਬੈਠਕ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਹੈ ਜਿਸ ਕਾਰਨ 27 ਨੂੰ ਪੰਜਾਬ ਪੱਧਰ ਤੇ ਸੰਘਰਸ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸ਼ਣ ਅਤੇ ਸਾਂਝੇ ਮੋਰਚੇ ਦੇ ਵੱਲੋਂ ਦਿੱਤੇ ਗਏ ਮੈਂਬਰਾਂ ਦੀਆਂ ਕਮੇਟੀਆਂ ਆਪਣਾ ਕੰਮ ਸ਼ੁਰੂ ਕਰਨਗੀਆਂ । ਇਥੇ ਵਰਨਣਯੋਗ ਹੈ ਕਿ ਉਕਤ ਮਾਮਲਾ ਹਾਈ ਕੋਰਟ ਵਿਚ ਚੱਲ ਰਿਹਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਇਸ ਤੋਂ ਇਲਾਵਾ ਧਰਨਾ ਸਥਾਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸਥਿਤੀ ‘ਤੇ ਕਾਬੂ ਪਾਇਆ ਜਾ ਸਕੇ।

ਸਾਂਝੇ ਮੋਰਚੇ ਨੇ ਜਾਂਚ ਕਮੇਟੀਆਂ ਵਿਚ ਸ਼ਾਮਲ ਹੋਣ ਲਈ ਦਿੱਤੇ ਮੈਂਬਰਾਂ ਦੇ ਨਾਮ

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝਾ ਮੋਰਚਾ ਨਾਲ ਗੱਲਬਾਤ ਹੋਈ ਹੈ ਅਤੇ ਸਾਂਝਾ ਮੋਰਚਾ ਨੇ ਜਾਂਚ ਕਰਨ ਆਈਆਂ ਕਮੇਟੀਆਂ ਨੂੰ ਸਹਿਯੋਗ ਦੇਣ ਤੋਂ ਇਲਾਵਾ ਪੰਜ-ਪੰਜ ਮੈਂਬਰਾਂ ਦੇ ਨਾਮ ਦਿੱਤੇ ਹਨ ਅਤੇ ਕੱਲ੍ਹ ਇਹ ਕਮੇਟੀਆਂ ਆਪਣੀ ਜਾਂਚ ਸ਼ੁਰੂ ਕਰਨਗੀਆਂ।

Vinkmag ad
Share Our Daily Posts

News Desk

Read Previous

ਵਿਜੀਲੈਂਸ ਦੀ ਕਾਰਵਾਈ : ਡੇਢ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

Read Next

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਸ਼ਹੀਦੀ ਸਭਾ ਅੱਜ ਤੋਂ, ਤਿਆਰੀਆਂ ਮੁਕੰਮਲ, ਦੇਸ਼-ਵਿਦੇਸ਼ ਤੋ ਲੱਖਾਂ ਸ਼ਰਧਾਲੂ ਕਰ ਰਹੇ ਹਨ ਸ਼ਿਰਕਤ