Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਸ਼ਹੀਦੀ ਸਭਾ ਅੱਜ ਤੋਂ, ਤਿਆਰੀਆਂ ਮੁਕੰਮਲ, ਦੇਸ਼-ਵਿਦੇਸ਼ ਤੋ ਲੱਖਾਂ ਸ਼ਰਧਾਲੂ ਕਰ ਰਹੇ ਹਨ ਸ਼ਿਰਕਤ

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 26, 27 ਅਤੇ 28 ਦਸੰਬਰ ਨੂੰ ਹੋ ਰਹੀ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਹੀਦੀ ਸਭਾ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚਦੀ ਹੈ।

ਜ਼ਿਕਰਯੋਗ ਹੈ ਕਿ ਫਤਹਿਗੜ੍ਹ ਸਾਹਿਬ ਵਰਗੀ ਸ਼ਹੀਦੀ ਸਭਾ ਪੂਰੇ ਵਿਸ਼ਵ ਵਿਚ ਨਹੀਂ ਹੋਈ ਜਿਸ ਦੀ ਦੇਸ਼ ਤੇ ਦੁਨੀਆ ਵਿਚ ਕੋਈ ਮਿਸਾਲ ਨਹੀਂ ਮਿਲਦੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਅਤੇ ਆਰਜੀ ਬੱਸ ਸਟੈਂਡ ਬਣਾਏ ਗਏ ਹਨ। ਸ਼ਹੀਦੀ ਸਭਾ ਨੂੰ ਆਪਣੇ ਇਲਾਕੇ ਦੇ ਪ੍ਰਸ਼ਾਸਨ, ਖ਼ਾਸ ਕਰ ਕੇ ਬਜ਼ੁਰਗਾਂ, ਔਰਤਾਂ, ਅਪਾਹਜਾਂ ਅਤੇ ਬੱਚਿਆਂ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਾ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਸੰਗਤ ਨੂੰ ਫ਼ਤਹਿਗੜ੍ਹ ਸਾਹਿਬ ਲੈ ਕੇ ਆਉਣਗੇ।

ਸ਼ਹੀਦੀ ਸਭਾ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਸਬੰਧ ਵਿਚ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਦੀ ਹੈ, ਉੱਥੇ ਹੀ ਸ਼ਹੀਦੀ ਸਭਾ ਦੌਰਾਨ ਲੰਗਰ ਅਤੇ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਜਾਂਦਾ ਹੈ। ਐੱਸਜੀਪੀਸੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, 28 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੇਖ-ਰੇਖ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤਕ ਨਗਰ ਕੀਰਤਨ ਸਜਾਇਆ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਪੰਜ ਤਖ਼ਤਾਂ ਦੇ ਜਥੇਦਾਰ ਵੀ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਨਿਹੰਗ ਜਥੇਦਾਰੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੀ ਹਾਜ਼ਰ ਹੋਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸਥਾਨਕ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕੋਈ ਮੰਦਭਾਗੀ ਘਟਨਾ ਨਾ ਵਾਪਰੇ, ਜਿਸ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸ਼ਹੀਦੀ ਸਭਾ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੰਗਤਾਂ ਲਈ ਸੰਗਤ ਦੇ ਸਹਿਯੋਗ ਨਾਲ 300 ਤੋਂ ਵੱਧ ਚਾਹ ਪਾਣੀ ਅਤੇ ਪ੍ਰਸ਼ਾਦੇ ਆਦਿ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਟੈਂਟ ਆਦਿ ਲਗਾ ਕੇ ਰਿਹਾਇਸ਼ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਪਰ ਇਸ ਦੇ ਬਾਵਜੂਦ ਸੰਗਤ ਨੂੰ ਅਪੀਲ ਹੈ ਕਿ ਉਹ ਟਰੈਕਟਰ ਟਰਾਲੀਆਂ ਵਿਚ ਆਪਣੇ ਲੋੜੀਂਦੇ ਬਿਸਤਰਿਆਂ ਆਦਿ ਦਾ ਪ੍ਰਬੰਧ ਕਰ ਕੇ ਆਉਣ। ਨਜ਼ਦੀਕੀ ਪਿੰਡਾਂ ਦੀ ਸੰਗਤ ਅਤੇ ਸ਼ਹਿਰ ਦੀ ਸੰਗਤ ਨੂੰ ਬੇਨਤੀ ਹੈ ਕਿ ਉਹ ਦੂਰੋਂ ਆਈ ਸੰਗਤ ਲਈ ਆਪਣੇ ਘਰਾਂ ਵਿਚ ਰਿਹਾਇਸ਼ ਦੇ ਪ੍ਰਬੰਧ ਕਰਨ ਦੀ ਕਿਰਪਾਲਤਾ ਵੀ ਕਰਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਸ ਸਾਲ ਸ਼ਹੀਦੀ ਸਭਾ ਅੰਗਰੇਜ਼ੀ ਤਰੀਕਾਂ ਅਨੁਸਾਰ 26, 27 ਅਤੇ 28 ਦਸੰਬਰ ਦੀ ਹੈ ਜਦ ਕਿ ਦੇਸੀ ਮਹੀਨੇ ਅਨੁਸਾਰ ਇਹ 11,12 ਅਤੇ 13 ਪੋਹ ਹੀ ਬਣਦਾ ਹੈ।

ਅੱਜ ਆਰੰਭ ਕੀਤੇ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ

ਜਥੇਦਾਰ ਪੰਜੋਲੀ ਨੇ ਦੱਸਿਆ ਕਿ 26 ਦਸੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 28 ਦਸੰਬਰ ਸਵੇਰੇ ਪਾਏ ਜਾਣਗੇ। 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਤਸ਼ਾਹ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਦੁਪਹਿਰ 1 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਸੰਗਤ ਛੋਟੇ ਵਾਹਨਾਂ ’ਤੇ ਸਪੀਕਰ ਤੇ ਸ਼ਸਤਰ ਸਜਾਉਣ

ਜਥੇਦਾਰ ਪੰਜੋਲੀ ਨੇ ਕੀਰਤਨੀ ਜਥਿਆਂ, ਗੱਤਕਾਂ ਟੀਮਾਂ, ਬੈਂਡ ਵਾਲੀਆਂ ਟੀਮਾਂ ਨੂੰ ਬੇਨਤੀ ਕੀਤੀ ਕਿ ਉਹ ਨਗਰ ਕੀਰਤਨ ਵਿਚ ਵਹੀਕਲ (ਛੋਟੇ ਹਾਥੀ) ਆਦਿ ਲੈ ਕੇ ਆਉਣ ਦੀ ਬਜਾਏ ਛੋਟੇ ਸਾਧਨਾਂ ਉੱਪਰ ਸਪੀਕਰ ਅਤੇ ਸ਼ਸਤਰ ਸਜਾਉਣ ਦੀ ਕਿਰਪਾਲਤਾ ਕਰਨ। ਝਾੜੂਆਂ ਰਾਹੀਂ ਸਫਾਈ ਕਰਨ ਵਾਲੀ ਸੰਗਤ ਨੂੰ ਬੇਨਤੀ ਹੈ ਕਿ ਉਹ ਸਫਾਈ ਦਾ ਕਾਰਜ ਨਗਰ ਕੀਰਤਨ ਦੀ ਆਰੰਭਤਾ ਤੋ ਪਹਿਲਾਂ ਸਵੇਰੇ 7 ਵਜੇ ਤਕ ਮੁਕੰਮਲ ਕਰ ਲੈਣ ਤਾਂ ਕਿ ਨਗਰ ਕੀਰਤਨ ਦੀ ਆਰੰਭਤਾ ਸਮੇਂ ਮੁਸ਼ਕਲਾਂ ਨਾ ਆਉਣ।

ਵੱਡੀ ਗਿਣਤੀ ’ਚ ਸੰਗਤ ਦੇ ਪੁੱਜਣ ਦੀ ਸੰਭਾਵਨਾ

ਜਥੇਦਾਰ ਪੰਜੋਲੀ ਨੇ ਦੱਸਿਆ ਕਿ ਇਸ ਵਾਰ ਪਿਛਲੇ 3-4 ਸਾਲਾਂ ਤੋਂ ਬਾਅਦ ਸੰਗਤ ਦੇ ਵੱਡੀ ਗਿਣਤੀ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਨ ਲਈ ਪੁੱਜਣ ਦੀ ਸੰਭਾਵਨਾ ਹੈ ਕਿਉਂਕਿ ਪਹਿਲਾਂ ਦੋ ਸਾਲ ਕਰੋਨਾ ਰਿਹਾ ਅਤੇ ਫਿਰ ਸਾਰਾ ਪੰਜਾਬ ਦਿੱਲੀ ਦੇ ਧਰਨੇ ਵਿਚ ਬੈਠਾ ਰਹਿਣ ਕਰ ਕੇ ਸੰਗਤਾਂ ਵੱਡੀ ਗਿਣਤੀ ਵਿਚ ਫਤਹਿਗੜ੍ਹ ਸਾਹਿਬ ਵਿਖੇ ਨਹੀਂ ਪੁੱਜ ਸਕੀਆਂ ਸਨ। ਪਿਛਲੇ ਇਕ ਹਫਤੇ ਤੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਅਤੇ ਪੂਜਨੀਕ ਮਾਤਾ ਗੁਜਰੀ ਜੀ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਸੰਗਤਾਂ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ ਜਿਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਾ ਸੁਆਗਤ ਕੀਤਾ ਜਾ ਰਿਹਾ ਹੈ।

ਵੱਡੀ ਗਿਣਤੀ ’ਚ ਲਗਾਏ ਜਾਣਗੇ ਮੈਡੀਕਲ ਕੈਂਪ

ਜਥੇਦਾਰ ਪੰਜੋਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿਚ ਵੱਖ-ਵੱਖ ਹਸਪਤਾਲਾਂ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲਾ (ਸ੍ਰੀ ਅੰਮ੍ਰਿਤਸਰ) ਵਿਖੇ ਸਥਾਪਿਤ ਹਸਪਤਾਲ ਵੱਲੋਂ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਧਾਰਮਿਕ ਕਿਤਾਬਾਂ ਦੇ ਸਟਾਲ ਅਤੇ ਦਸਤਾਰਾਂ ਦੇ ਲੰਗਰ ਲਗਾਏ ਜਾ ਰਹੇ ਹਨ ਜਿਨ੍ਹਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਕਿਸਾਨਾਂ ਦਾ 27 ਦਸੰਬਰ ਨੂੰ ਹੋਣ ਵਾਲਾ ਪੰਜਾਬ ਪੱਧਰੀ ਪ੍ਰਦਰਸ਼ਨ ਰੱਦ, ਜਾਂਚ ਕਮੇਟੀਆਂ ਲਈ ਸਾਂਝੇ ਮੋਰਚੇ ਨੇ ਦਿੱਤੇ ਮੈਂਬਰਾਂ ਦੇ ਨਾਮ

Read Next

ਇਸ਼ਕ ‘ਚ ਅੰਨ੍ਹੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤੀ ਪਤੀ ਦੀ ਹੱਤਿਆ, ਦੋਵੇਂ ਗ੍ਰਿਫ਼ਤਾਰ