Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ : ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ਤੇ ਸਿਜਦਾ ਕੀਤਾ।

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਇਤਿਹਾਸ ਦੀ ਸਭ ਤੋਂ ਮਹਿੰਗੀ ਧਰਤੀ ਹੈ ਜਿਸ ਦੀ ਦੁਨੀਆਂ ਭਰ ਵਿੱਚ ਕੋਈ ਹੋਰ ਉਦਾਹਰਣ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੇ ਮਾਰਗ ਤੇ ਚੱਲਦਿਆਂ ਆਪਣਾ ਸਰਬੰਸ ਵਾਰ ਦਿੱਤਾ। ਅਸੀਂ ਉਨ੍ਹਾਂ ਰਹਿਬਰਾਂ ਦੇ ਮਾਰਗ ਤੇ ਤਾਂ ਨਹੀਂ ਚੱਲ ਸਕਦੇ, ਪ੍ਰੰਤੂ ਸਾਨੂੰ ਹੱਕ ਸੱਚ ਦੀ ਆਵਾਜ਼ ਹਮੇਸ਼ਾਂ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਗੈਰੀ ਬੜਿੰਗ,

ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ, ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜਗਜੀਤ ਸਿੰਘ ਰਿਓਣਾ, ਗੱਜਣ ਸਿੰਘ ਜਲਵੇੜਾ, ਦੀਪਕ ਵਾਤਿਸ਼, ਗੁਰਵਿੰਦਰ ਸਿੰਘ ਢਿੱਲੋਂ, ਗੌਰਵ ਅਰੋੜਾ, ਗੁਰ ਸਤਿੰਦਰ ਜੱਲਾ, ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਅਮਰਿੰਦਰ ਮੰਡੋਫਲ, ਸਤੀਸ਼ ਲਟੋਰ, ਮਾਨਵ ਟਿਵਾਣਾ ਆਦਿ ਵੀ ਹਾਜਰ ਸਨ।

Vinkmag ad
Share Our Daily Posts

News Desk

Read Previous

ਇਸ਼ਕ ‘ਚ ਅੰਨ੍ਹੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤੀ ਪਤੀ ਦੀ ਹੱਤਿਆ, ਦੋਵੇਂ ਗ੍ਰਿਫ਼ਤਾਰ

Read Next

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ