Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਬੰਦ ਸੀਵਰੇਜ ਤੇ ਖ਼ਰਾਬ ਟਿਊਬਵੈੱਲ ਕਾਰਨ ਲੋਕ ਪਰੇਸ਼ਾਨ

ਜਲੰਧਰ : ਦਾਦਾ ਕਲੋਨੀ ਦੀ ਇਕ ਗਲੀ ‘ਚ ਸੀਵਰੇਜ ਬੰਦ ਹੋਣ ਕਾਰਨ ਦੂਸ਼ਿਤ ਪਾਣੀ ਗਲੀ ‘ਚ ਭਰਨ ਨਾਲ ਜਿਥੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਤੇ ਉਥੇ ਲੋਕ ਵੀ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਹਨ। ਲੋਕਾਂ ਨੇ ਕਿਹਾ ਕਿ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੁੰਦੀ। ਉਨ੍ਹਾਂ ਦਾ ਦੋਸ਼ ਹੈ ਕਿ ਜ਼ੋਨਲ ਦਫਤਰ ਵਿਖੇ ਐੱਸਡੀਓ ਗੁਰਸ਼ਰਨ ਸਿੰਘ ਨੂੰ ਇਸ ਬਾਰੇ ਜਾਣੂ ਕਰਵਾਇਆ ਤੇ ਸ਼ਿਕਾਇਤ ਵੀ ਕੀਤੀ ਸੀ ਪਰ ਉਨ੍ਹਾਂ ਨੇ ਜਿਹੜੇ ਮੁਲਾਜ਼ਮ ਭੇਜੇ ਉਹ ਖਾਨਾਪੂਰਤੀ ਕਰ ਕੇ ਚਲੇ ਗਏ। ਉਨ੍ਹਾਂ ਦੇ ਜਾਣ ਮਗਰੋਂ ਸੀਵਰੇਜ ਮੁੜ ਬੰਦ ਹੋ ਗਿਆ। ਮੌਜੂਦਾ ਹਾਲਾਤ ‘ਚ ਕੋਰੋਨਾ ਮਹਾਮਾਰੀ ਦਾ ਵੀ ਰੌਲਾ ਪੈ ਰਿਹਾ ਹੈ ਪਰ ਨਿਗਮ ਪ੍ਰਸ਼ਾਸਨ ਉਸ ਪਾਸੇ ਧਿਆਨ ਦੇਣ ਦਾ ਯਤਨ ਨਹੀਂ ਕਰ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸੀਵਰੇਜ ਦੀ ਸਫਾਈ ਸੁਪਰ ਸਕੱਸ਼ਨ ਮਸ਼ੀਨ ਰਾਹੀਂ ਕਰਵਾਈ ਜਾਵੇ ਤਾਂ ਜੋ ਮੁੜ ਅਜਿਹੀ ਸਮੱਸਿਆ ਪੇਸ਼ ਨਾ ਆਵੇ।

ਖਰਾਬ ਟਿਊਬਵੈੱਲ ਕਾਰਨ ਪਾਣੀ ਨੂੰ ਤਰਸੇ ਲੋਕ

ਛੋਟੀ ਬਾਰਾਦਰੀ ਭਾਗ-1 ‘ਚ ਪਿਛਲੇ 5 ਦਿਨਾਂ ਤੋਂ ਟਿਊਬਵੈੱਲ ਖਰਾਬ ਹੋਣ ਕਾਰਨ ਲੋਕਾਂ ਨੂੰ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਲੋਕਾਂ ਅਨੁਸਾਰ ਇਸ ਦੀ ਸ਼ਿਕਾਇਤ ਨਗਰ ਨਿਗਮ ਦੇ ਓਐਂਡਐੱਮ ਸੈੱਲ ‘ਚ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਹੈ। ਜਦੋਂ ਉਕਤ ਕਾਲੋਨੀ ਜੇਡੀਏ ਅਧੀਨ ਸੀ ਉਸ ਸਮੇਂ ਕਦੇ ਵੀ ਪਾਣੀ ਦੀ ਘਾਟ ਜਾਂ ਮੋਟਰ ਦੀ ਖਰਾਬੀ ਨਹੀਂ ਹੋਈ ਸੀ, ਜਦੋਂ ਦੀ ਨਿਗਮ ਦੇ ਅਧੀਨ ਇਹ ਆਈ ਹੈ, ਉਦੋਂ ਦਾ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਾਸੇ ਧਿਆਨ ਦੇ ਕੇ ਮੋਟਰ ਠੀਕ ਕਰਵਾਏ।

Vinkmag ad
Share Our Daily Posts

News Desk

Read Previous

2 ਵਿਅਕਤੀ ਘਰ ਵਿਚ ਦਾਖ਼ਲ ਹੋ ਕੇ ਔਰਤ ਨੂੰ ਬੰਨ੍ਹ ਕੇ ਕੁੱਟਮਾਰ ਕਰਕੇ ਘਰ ਵਿਚੋਂ ਸੋਨਾ ਤੇ ਨਕਦੀ ਲੈ ਕੇ ਹੋਏ ਫ਼ਰਾਰ

Read Next

ਕਾਂਜਲੀ ਵੇਈਂ ’ਚ ਮਿਲੀ ਨਵ ਜਨਮੇਂ ਬੱਚੇ ਦੀ ਤੈਰਦੀ ਲਾਸ਼, ਪੁਲਿਸ ਨੇ ਸ਼ੁਰੂ ਕੀਤੀ ਜਾਂਚ