Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਸਖਤੀ ; ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ।

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲੀਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ਾ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਦੇ ਖਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਦੇ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਮੋਗਾ ਦੇ ਨੌਜਵਾਨ ਦੀ ਮਨੀਲਾ ‘ਚ ਅਣਪਛਾਤਿਆਂ ਵੱਲੋ ਗੋਲੀਆਂ ਮਾਰ ਕੇ ਹੱਤਿਆ

Read Next

ਹੁਸ਼ਿਆਰਪੁਰ ‘ਚ ਦਿਨ ਦਿਹਾੜੇ ਔਰਤ ਦਾ ਕਤਲ