15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ (ਬੀਐਂਡਆਰ) ਨਾਭਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐੱਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
