15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ‘ਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਵਿਦਿਆਰਥੀਆਂ ਦੇ ਦੋ ਧੜਿਆਂ ‘ਚ ਟਕਰਾਅ ਹੋ ਗਿਆ ਤੇ ਇਸ ਦੌਰਾਨ ਕੁਝ ਵਿਦਿਆਰਥੀ ਜ਼ਖ਼ਮੀ ਹੋ ਗਏ। ਕਾਲਜ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਰਾਤ ਕਾਲਜ ਦੇ ਇਕ ਹੋਸਟਲ ‘ਚ ਵਿਦਿਆਰਥੀਆਂ ਦੇ ਦੋ ਧੜਿਆਂ ‘ਚ ਟਕਰਾਅ ਹੋ ਗਿਆ ਜਿਸ ਵਿੱਚ ਚਾਰ ਤੋਂ ਪੰਜ ਵਿਦਿਆਰਥੀ ਜ਼ਖ਼ਮੀ ਹੋਏ ਹਨ। ਰਾਤ ਸਮੇਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ। ਬੁੱਧਵਾਰ ਨੂੰ ਭਾਜਪਾ ਦੇ ਵਿਦਿਆਰਥੀ ਵਿੰਗ ਦੇ ਸੂਬਾ ਪ੍ਰਧਾਨ ਸੌਰਭ ਕਪੂਰ ਸਮੇਤ ਭਾਜਪਾ ਦੇ ਕੁਝ ਆਗੂ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਵੀ ਪੁੱਜੇ।

