Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਸੰਬੰਧੀ ਲਗਾਇਆ ਗਿਆ ਹੈ ਧਰਨਾ: ਕਿਸਾਨ

ਅਟਾਰੀ, – ਵੀਰਵਾਰ ਨੂੰ ਛਿਡਣ ਟੋਲ ਪਲਾਜ਼ਾ ਸਥਿਤ ਕਿਸਾਨ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਾਂਝੇ ਤੌਰ ‘ਤੇ ਰੋਸ ਧਰਨਾ ਦਿੱਤਾ ਗਿਆ। ਕੌਮਾਂਤਰੀ ਅਟਾਰੀ ਲਾਹੌਰ ਹਾਈਵੇ ਤੋਂ ਅੰਮ੍ਰਿਤਸਰ ਨੂੰ ਆਉਣ ਜਾਣ ਵਾਲੇ ਯਾਤਰੀਆਂ ਦੇ ਵਹੀਕਲਾਂ ਨੂੰ ਕਿਸਾਨ ਟੋਲ ਟੈਕਸ ਤੋਂ ਰਾਹਤ ਦਿਵਾ ਕੇ ਸਿੱਧਾ ਲੰਘਾ ਰਹੇ ਸਨ। ਕਿਸਾਨ ਆਗੂ ਕਾਬਲ ਸਿੰਘ ਮਹਾਵਾ, ਸੁਰਿੰਦਰ ਸਿੰਘ, ਸਤਨਾਮ ਸਿੰਘ ਅਤੇ ਬਲਬੀਰ ਸਿੰਘ ਮਹਾਵਾ ਨੇ ਗੱਲਬਾਤ ਕਰਦੇ ਦੱਸਿਆ ਕਿ ਸਰਕਾਰਾਂ ਰੋਡ ਟੈਕਸ ਪਹਿਲਾਂ ਹੀ ਲੈ ਲੈਂਦੀਆਂ ਹਨ ਅਤੇ ਬਾਅਦ ਵਿਚ ਟੋਲ ਟੈਕਸ ਲੈ ਕੇ ਜਨਤਾ ਦੀ ਲੁੱਟ ਕਰਦੀਆਂ ਹਨ। ਟੋਲ ਟੈਕਸ ਬੰਦ ਕਰਾਉਣ, ਪ੍ਰਦੂਸ਼ਣ ਨਾਲ ਲੋਕਾਂ ਨੂੰ ਬਿਮਾਰ ਕਰ ਰਹੀ ਜੀਰਾ ਸ਼ਰਾਬ ਫੈਕਟਰੀ ਨੂੰ ਹਟਾਉਣ ਅਤੇ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਲਵਿੰਦਰ ਸਿੰਘ, ਸਤਨਾਮ ਸਿੰਘ ਕੁਲਦੀਪ ਸਿੰਘ, ਪ੍ਰਭਜੋਤ ਸਿੰਘ, ਜਸਪਾਲ ਸਿੰਘ ਆਦਿ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰਾਂ ਉਨ੍ਹਾਂ ਦੇ ਮਸਲੇ ਹੱਲ ਕਰਨ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ

Read Next

ਇਨਸਾਨੀਅਤ ਹੋਈ ਸ਼ਰਮਸਾਰ : ਅਣਪਛਾਤੇ ਵਿਅਕਤੀਆਂ ਨੇ ਗਾਂ ਦੀਆਂ ਲੱਤਾਂ ਤੋੜ ਅੱਧਮੋਈ ਕਰ ਕੇ ਸੁੱਟਿਆ