Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਨਮਦਿਨ ਦੀ ਪਾਰਟੀ ਤੋਂ ਆ ਰਹੇ 4 ਦੋਸਤਾਂ ਦੀ ਕਾਰ ਨਹਿਰ ‘ਚ ਡਿੱਗੀ

ਜਗਰਾਉਂ/ ਹਠੂਰ : ਦੇਰ ਰਾਤ ਜਨਮ ਦਿਨ ਪਾਰਟੀ ਤੋਂ ਆ ਰਹੇ ਦੋਸਤਾਂ ਦੀ ਕਾਰ ਇਲਾਕੇ ਦੇ ਪਿੰਡਾਂ ਡੱਲਾ ਦੀ ਨਹਿਰ ਵਿਚ ਜਾ ਡਿੱਗੀ। ਘਟਨਾ ਵਿਚ ਕਾਰ ਸਵਾਰ ਦੋ ਦੋਸਤਾਂ ਨੂੰ ਤਾਂ ਪਿੰਡ ਦੇ ਲੋਕਾਂ ਨੇ ਜੱਦੋ-ਜਹਿਦ ਕਰਦੇ ਹੋਏ ਸੁਰੱਖਿਅਤ ਬਾਹਰ ਕੱਢ ਲਿਆ ਜਦਕਿ ਦੋ ਦੋਸਤਾਂ ਦਾ ਕੁਝ ਪਤਾ ਨਹੀਂ ਲੱਗਾ।

ਜਾਣਕਾਰੀ ਅਨੁਸਾਰ ਪਿੰਡ ਲੱਖਾ ਵਾਸੀ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਦਾ ਜਨਮ ਦਿਨ ਸੀ। ਦਿਲਪ੍ਰੀਤ ਬੀਤੀ ਰਾਤ ਆਪਣੇ 3 ਦੋਸਤਾਂ ਨਾਲ ਜਨਮਦਿਨ ਪਾਰਟੀ ਲਈ ਪਿੰਡ ਡੱਲਾ ਦੇ ਇਕ ਰੈਸਟੋਰੈਂਟ ਗਿਆ, ਜਿਥੇ ਉਨ੍ਹਾਂ ਜਨਮਦਿਨ ਦੀ ਪਾਰਟੀ ਕੀਤੀ। ਪਾਰਟੀ ਤੋਂ ਬਾਅਦ ਚਾਰੇ ਦੋਸਤ ਆਪਣੀ ਜ਼ੈੱਨ ਕਾਰ ‘ਚ ਸਵਾਰ ਹੋ ਕੇ ਪਿੰਡ ਡੱਲਾ ਵੱਲ ਨੂੰ ਚਲੇ ਗਏ। ਉਨ੍ਹਾਂ ਦੀ ਕਾਰ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਕਾਰ ਨਹਿਰ ‘ਚ ਜਾ ਡਿੱਗੀ। ਹਾਦਸੇ ਦਾ ਪਤਾ ਲੱਗਦੇ ਹੀ ਪਿੰਡ ਦੇ ਲੋਕ ਵੱਡੀ ਗਿਣਤੀ ‘ਚ ਇਕੱਤਰ ਹੋ ਗਏ ਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਵੀ ਉਕਤ ਘਟਨਾ ਦੀ ਅਨਾਊਂਸਮੈਂਟ ਕਰਵਾਈ ਗਈ। ਪਿੰਡ ਵਾਸੀਆਂ ਨੇ ਜਦੋਜਹਿਦ ਕਰਦਿਆਂ ਦਿਲਪ੍ਰੀਤ ਸਮੇਤ ਉਸ ਦੇ ਇਕ ਦੋਸਤ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਦਕਿ ਦੇਰ ਰਾਤ ਤਕ ਕਈ ਕੋਸ਼ਿਸ਼ਾਂ ਦੇ ਬਾਵਜੂਦ ਦੋ ਹੋਰ ਦੋਸਤਾਂ ਦਾ ਕੁੱਝ ਪਤਾ ਨਾ ਲੱਗਾ।

Vinkmag ad
Share Our Daily Posts

News Desk

Read Previous

ਇਨਸਾਨੀਅਤ ਹੋਈ ਸ਼ਰਮਸਾਰ : ਅਣਪਛਾਤੇ ਵਿਅਕਤੀਆਂ ਨੇ ਗਾਂ ਦੀਆਂ ਲੱਤਾਂ ਤੋੜ ਅੱਧਮੋਈ ਕਰ ਕੇ ਸੁੱਟਿਆ

Read Next

ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਦੀਨਾ ਸਾਹਿਬ, ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ ਨਾ ਸੁਧਾਰ ਸਕੀਆਂ ਸਰਕਾਰਾਂ