Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੁੱਤਰ ਮੋਹ ‘ਚ ਧੀ ਨੂੰ ਪੰਘੂੜੇ ‘ਚ ਛੱਡਿਆ, ਪਛਤਾਵਾ ਹੋਣ ‘ਤੇ ਇਕ ਦਿਨ ਬਾਅਦ ਹੀ ਵਾਪਸ ਲੈਣ ਪਹੁੰਚਿਆ ਪਿਤਾ

ਅੰਮ੍ਰਿਤਸਰ : ਬੇਟੇ ਦੀ ਚਾਹਤ ਰੱਖਣ ਵਾਲੇ ਨੌਜਵਾਨ ਦੇ ਘਰ ਨਵੇਂ ਸਾਲ ਯਾਨੀ ਪਹਿਲੀ ਜਨਵਰੀ ਨੂੰ ਧੀ ਨੇ ਜਨਮ ਲਿਆ ਤਾਂ ਉਸ ਨੇ ਚਾਰ ਦਿਨਾਂ ਬਾਅਦ ਬੱਚੀ ਨੂੰ ਰੈੱਡ ਕਰਾਸ ਦੇ ਪੰਘੂੜੇ ‘ਚ ਛੱਡ ਦਿੱਤਾ। ਫਿਰ ਇਕ ਦਿਨ ਬਾਅਦ ਪਛਤਾਵਾ ਹੋਇਆ ਤੇ ਧੀ ਨੂੰ ਵਾਪਸ ਲੈਣ ਰੈੱਡ ਕਰਾਸ ਭਵਨ ਪਹੁੰਚ ਗਿਆ। ਰੈੱਡ ਕਰਾਸ ਦੇ ਅਧਿਕਾਰੀ ਨੌਜਵਾਨ ਤੋਂ ਪੁੱਛ-ਪੜਤਾਲ ਕਰ ਰਹੇ ਹਨ ਤੇ ਜਾਂਚ ਕਰ ਰਹੇ ਹਨ ਕਿ ਪੰਘੂੜੇ ‘ਚ ਛੱਡੀ ਗਈ ਬੇਟੀ ਉਸ ਦੀ ਹੈ ਜਾਂ ਨਹੀਂ। ਜੇਕਰ ਇਹ ਸਾਬਿਤ ਹੋ ਜਾਂਦਾ ਹੈ ਤਾਂ ਉਸ ਨੂੰ ਉਸ ਦੀ ਬੇਟੀ ਸੌਂਪ ਦਿੱਤੀ ਜਾਵੇਗੀ। ਦੂਜੇ ਪਾਸੇ ਰੈੱਡ ਕਰਾਸ ਭਵਨ ਦੇ ਅਧਿਕਾਰੀਆਂ ਨੇ ਵੀ ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ।

ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਤੇ ਡੀਡੀਆਰ ਵੀ ਦਰਜ ਕਰ ਲਈ ਗਈ ਹੈ। ਅਧਿਕਾਰੀ ਅਜੇ ਤਕ ਉਕਤ ਨੌਜਵਾਨ ਦੀ ਪਛਾਣ ਦਾ ਖੁਲਾਸਾ ਨਹੀਂ ਕਰ ਰਹੇ ਹਨ। ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਛਾਣ ਸਾਹਮਣੇ ਆਵੇਗੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਘਰ 1 ਜਨਵਰੀ ਨੂੰ ਇੱਕ ਲੜਕੀ ਨੇ ਜਨਮ ਲਿਆ ਸੀ। ਚਾਰ ਦਿਨਾਂ ਬਾਅਦ 5 ਜਨਵਰੀ ਨੂੰ ਉਸ ਨੇ ਲੜਕੀ ਰੈੱਡ ਕ੍ਰਾਸ ਦੇ ਪੰਘੂੜੇ ‘ਚ ਛੱਡ ਦਿੱਤੀ।

ਸ਼ੁੱਕਰਵਾਰ ਨੂੰ ਬੱਚੀ ਦਾ ਪਾਰਵਤੀ ਦੇਵੀ ਹਸਪਤਾਲ ‘ਚ ਮੈਡੀਕਲ ਆਦਿ ਕਰਵਾ ਕੇ ਬਾਬਾ ਭੂਰੀ ਵਾਲਾ ਦੇ ਡੇਰੇ ‘ਚ ਸ਼ਿਫਟ ਕੀਤਾ ਜਾ ਰਿਹਾ ਸੀ। ਜਦੋਂ ਇਹ ਸਿਲਸਿਲਾ ਚੱਲ ਰਿਹਾ ਸੀ ਤਾਂ ਇਕ ਨੌਜਵਾਨ ਆਇਆ ਤੇ ਕਹਿਣ ਲੱਗਾ ਕਿ ਇਹ ਉਸ ਦੀ ਲੜਕੀ ਹੈ ਤੇ ਉਹ ਉਸ ਨੂੰ ਛੱਡ ਕੇ ਚਲਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕੀ ਇਹ ਸੱਚਮੁੱਚ ਉਸ ਦੀ ਬੇਟੀ ਹੈ। ਜੇਕਰ ਉਹ ਸਾਬਤ ਕਰ ਦਿੰਦਾ ਹੈ ਕਿ ਬੇਟੀ ਉਸ ਦੀ ਹੈ ਤਾਂ ਬੱਚਾ ਉਸ ਨੂੰ ਸੌਂਪ ਦਿੱਤਾ ਜਾਵੇਗਾ।

ਪੁੱਤਰ ਮੋਹ ‘ਚ ਧੀ ਨੂੰ ਛੱਡਿਆ

ਨੌਜਵਾਨ ਨੇ ਉਨ੍ਹਾਂ ਨੂੰ ਦੱਸਿਆ ਕਿ ਪੁੱਤਰ ਦੀ ਇੱਛਾ ਕਾਰਨ ਹੀ ਉਸ ਨੇ ਬੇਟੀ ਨੂੰ ਛੱਡ ਦਿੱਤਾ ਸੀ। ਉਨ੍ਹਾਂ ਨੇ ਟੈਸਟ ਵੀ ਕਰਵਾਇਆ ਸੀ ਤੇ ਉਸ ਨੂੰ ਕਿਹਾ ਗਿਆ ਸੀ ਕਿ ਉਸ ਦੇ ਬੇਟਾ ਹੋਵੇਗਾ ਪਰ ਬੇਟੀ ਪੈਦਾ ਹੋਣ ਕਾਰਨ ਉਸ ਨੇ ਬੱਚੀ ਨੂੰ ਪੰਘੂੜੇ ‘ਚ ਛੱਡ ਦਿੱਤਾ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਦੁੱਬਈ ਵਿਚ ਆਪਣਾ ਆਖ਼ਰੀ ਟੂਰਨਾਮੈਂਟ ਖ਼ੇਡੇਗੀ ਸਾਨੀਆ ਮਿਰਜ਼ਾ

Read Next

ਸਾਵਧਾਨ ! ਪੰਜਾਬ ‘ਚ ਕਿਸਾਨਾਂ ਦਾ ਰੇਲਾਂ ਰੋਕਣ ਦਾ ਐਲਾਨ, 11 ਜਨਵਰੀ ਨੂੰ ਜਨਵਰੀ ਨੂੰ ਘੇਰਨਗੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ