Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਪਟਿਆਲਾ ਦੇਹਾਤ ਤੋਂ ਵਿਧਾਇਕ ਡਾ. ਬਲਬੀਰ ਸਿੰਘ ਬਣੇ ਪੰਜਾਬ ਦੇ ਨਵੇਂ ਮੰਤਰੀ, ਜਾਣੋ ਕਿਹੜਾ ਮਹਿਕਮਾ ਮਿਲਿਆ

ਚੰਡੀਗੜ੍ਹ/ਪਟਿਆਲਾ : ਪਟਿਆਲਾ ਦਿਹਾਤ ਤੋਂ ਆਪ ਵਿਧਾਇਕ ਡਾ. ਬਲਬੀਰ ਸਿੰਘ ਪੰਜਾਬ ਨੇ ਨਵੇਂ ਮੰਤਰੀ ਵਜੋਂ ਹਲਫ਼ ਲਿਆ ਹੈ। ਉਨ੍ਹਾਂ ਨੂੰ ਸਿਹਤ ਮਹਿਕਮੇ ਦਾ ਜ਼ਿੰਮਾ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਮੰਤਰੀ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ।

ਅੱਖਾਂ ਦੇ ਮਾਹਰ ਡਾ. ਬਲਬੀਰ ਸਿੰਘ ਆਮ ਆਦਮੀ ਪਾਰਟੀ ਪੰਜਾਬ ਦੇ ਕੋ ਕਨਵੀਨਰ ਤੇ ਕੇਅਰ ਟੇਕਰ ਕਨਵੀਨਰ ਵੀ ਰਹੇ ਹਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਪਾਰਟੀ ਨੇ ਉਹਨਾਂ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਦੇ ਖਿਲਾਫ ਉਮੀਦਵਾਰ ਵਜੋਂ ਐਲਾਨ ਕੀਤਾ ਪਰ ਉਹ ਹਾਰ ਗਏ ਅਤੇ 20,000 ਤੋਂ ਵੱਧ ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੇ। 2022 ਦੀ ਵਿਧਾਨ ਸਭਾ ਚੋਣ ਵਿਚ ‘ਆਪ’ ਵਲੋਂ ਪਟਿਆਲਾ ਦਿਹਾਤੀ ਹਲਕੇ ਤੋਂ ਮੈਦਾਨ ਵਿਚ ਉੱਤਰੇ ਤੇ ਇਨਾਂ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਲੜਕੇ ਮੋਹਿਤ ਮਹਿੰਦਰਾ ਨੂੰ ਹਰਾ ਕੇ ਸ਼ਾਨਦਾਨ ਜਿੱਤ ਹਾਸਲ ਕੀਤੀ।

ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ, ਉਹ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਅਤੇ ਮੌਜੂਦਾ ਸਮੇਂ ਵਿੱਚ ਪਟਿਆਲਾ ਵਿਖੇ ਇੱਕ ਅੱਖਾਂ ਦੇ ਸਰਜਨ ਵਜੋਂ ਕੰਮ ਕਰ ਰਹੇ ਹਨ। ਉਨਾਂ ਨੇ 1979 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐਮ.ਬੀ.ਬੀ.ਐਸ ਕੀਤੀ। ਡਾ. ਬਲਬੀਰ 1974 ਵਿੱਚ ਜੇਪੀ ਅੰਦੋਲਨ ਅਤੇ 2011 ਵਿੱਚ ਭਾਰਤੀ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਵਿੱਚ ਵੀ ਹਿੱਸਾ ਲਿਆ। 2014 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 2017 ਵਿਚ ਪਟਿਆਲਾ ਸ਼ਹਿਰੀ ਤੋਂ ਚੋਣ ਲੜੀ ਪਰ ਸਫਲ ਨਾ ਰਹੇ ਜਦੋਂਕਿ 2022 ਵਿਚ ਉਨਾਂ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਜਿੱਤ ਹਾਸਲ ਕੀਤੀ ਹੈ। ਵਿਧਾਇਕ ਬਨਣ ਤੋਂ ਬਾਅਦ ਹਲਕੇ ਵਿਚ ਲੋਕ ਸਮੱਸਿਆਵਾਂ ਦਾ ਹੱਲ ਕਰਨ ਦੇ ਨਾਲ ਡਾ. ਬਲਬੀਰ ਵਲੋਂ ਆਪਣੇ ਡਾਕਟਰੀ ਕਿੱਤੇ ਨੂੰ ਨਾ ਛੱਡਿਆ ਤੇ ਲੋੜਵੰਦ ਦੀਆਂ ਅੱਖਾਂ ਦੀ ਮੁਫਤ ਜਾਂਚ ਤੇ ਅਪ੍ਰੇਸ਼ਨ ਦੀ ਸੇਵਾ ਲਗਾਤਾਰ ਜਾਰੀ ਰੱਖੀ ਹੈ।

Vinkmag ad
Share Our Daily Posts

News Desk

Read Previous

ਟਰੱਕ ਹੇਠਾਂ ਆਉਣ ਨਾਲ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ, ਡਰਾਈਵਰ ਟਰੱਕ ਛੱਡ ਕੇ ਫ਼ਰਾਰ

Read Next

ਨਡਾਲਾ ‘ਚ ਜੰਗਲੀ ਸਾਂਬਰ ਨੇ ਮਚਾਇਆ ਹੜਕੰਪ, ਗੱਡੀ ਦਾ ਕੀਤਾ ਨੁਕਸਾਨ, ਵਾਲ-ਵਾਲ ਬਚੇ ਯਾਤਰੀ