Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗਾਇਕ ਰਣਜੀਤ ਬਾਵਾ ਦੇ ਪੀ ਏ ਦੀ ਜਨਮ ਵਾਲੇ ਦਿਨ ਸੜਕ ਹਾਦਸੇ ‘ਚ ਮੌਤ, ਸ਼ੋਅ ਤੋਂ ਬਾਅਦ ਜਾ ਰਿਹਾ ਸੀ ਘਰ ਵਾਪਸ

ਜਲੰਧਰ :ਜਲੰਧਰ- ਅੰਮ੍ਰਿਤਸਰ ਮਾਰਗ ਤੇ ਪੈਂਦੇ ਪਿੰਡ ਲਿੱਧੜਾਂ ‘ਚ ਅੱਧੀ ਰਾਤ ਤੋਂ ਬਾਅਦ ਵਾਪਰੇ ਹਾਦਸੇ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ ਏ ਡਿਪਟੀ ਵੋਹਰਾ(42)ਪੁੱਤਰ ਸਵਰਗੀ ਰੌਸ਼ਨ ਲਾਲ ਵਾਸੀ ਗੁਰੂ ਨਾਨਕ ਨਗਰ, ਗੁਰਦਾਸਪੁਰ ਰੋਡ, ਬਟਾਲਾ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਰਾਜਨ ਵੋਹਰਾ ਨੇ ਦੱਸਿਆ ਡਿਪਟੀ ਵੋਹਰਾ ਰਣਜੀਤ ਬਾਵਾ ਦਾ ਸਮਾਗਮ ਕਰਵਾ ਕੇ ਆਪਣਾ ਜਨਮ ਦਿਨ ਮਨਾਉਣ ਲਈ ਆਪਣੀ ਕਾਰ ਵਿੱਚ ਸਵਾਰ ਹੋ ਕੇ ਖੰਨਾ ਤੋਂ ਬਟਾਲੇ ਆਪਣੇ ਘਰ ਆ ਰਿਹਾ ਸੀ। ਉਸ ਨੇ ਅਜੇ ਉਨ੍ਹਾਂ ਨੂੰ ਸੂਚਿਤ ਹੀ ਕੀਤਾ ਸੀ ਕਿ ਉਹ ਵਾਪਸ ਆਉਣ ਲਈ ਜਲੰਧਰ ਪੁੱਜ ਗਿਆ ਹੈ ਤੇ ਕੁਝ ਸਮੇਂ ਬਾਅਦ ਉਸ ਨਾਲ ਹਾਦਸਾ ਵਾਪਰਣ ਦੀ ਉਨ੍ਹਾਂ ਨੂੰ ਸੂਚਨਾ ਮਿਲ ਗਈ। ਥਾਣਾ ਮਕਸੂਦਾਂ ਦੇ ਐੱਸ ਆਈ ਕੁਲਬੀਰ ਸਿੰਘ ਨੇ ਦੱਸਿਆ ਹੈ ਸੂਚਨਾ ਮਿਲਣ ‘ਤੇ ਜਦੋਂ ਉਹ ਮੌਕੇ ‘ਤੇ ਪੁੱਜੇ ਜਾਣਕਾਰੀ ਮਿਲੀ ਕਿ ਸੜਕ ਕਿਨਾਰੇ ਪਏ ਪਿਲਰ ਨਾਲ ਉਸ ਦੀ ਕਾਰ ਵਿਤਾਰਾ ਬ੍ਰੀਜਾ ਨਾਲ ਟਕਰਾਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸਾ ਇੰਨਾਂ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਰਾਹਗੀਰਾਂ ਵੱਲੋਂ ਕਾਰ ਵਿਚ ਫਸੇ ਡਿਪਟੀ ਵੋਹਰਾ ਨੂੰ ਖਿੱਚ ਕੇ ਬਾਹਰ ਕੱਢ ਕੇ ਨਿਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਜਿਸ ਉਪਰੰਤ ਉਨ੍ਹਾਂ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਦਰਿੰਦਗੀ : ਪਹਿਲੀ ਜਮਾਤ ਦੇ ਬੱਚੇ ਨਾਲ ਬਦਫੈਲੀ, ਮਾਸੂਮ ਨੇ ਤੋਤਲੀ ਆਵਾਜ਼ ‘ਚ ਸੁਣਾਇਆ ਦਰਦ

Read Next

ਗੈਂਗਸਟਰਾਂ ਨੂੰ ਨੱਥ ਪਾਉਣ ’ਚ ਸਰਕਾਰ ਰਹੀ ਨਾਕਾਮ : ਬਲਕੌਰ ਮੂਸੇਵਾਲਾ