Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਧੁੰਦ ਦਾ ਕਹਿਰ : ਐਕਟਿਵਾ ਨਾਲ ਟਕਰਾ ਕੇ ਸਕਾਰਪਿਓ ਦਰੱਖਤ ਨਾਲ ਟਕਰਾਈ, ਦੋ ਦੀ ਮੌਤ, 4 ਬੱਚਿਆਂ ਤੇ ਮਹਿਲਾਵਾਂ ਸਮੇਤ 5 ਜ਼ਖ਼ਮੀ

ਬਨੂੜ- ਬਨੂੜ ਤੇਪਲਾ ਮਾਰਗ ਤੇ ਪੈਂਦੇ ਪਿੰਡ ਬਾਸਮਾ ਨੇੜੇ ਬੀਤੀ ਰਾਤ ਸੰਘਣੀ ਧੁੰਦ ਕਾਰਨ ਸਕਾਰਪਿਓ ਅਤੇ ਐਕਟਿਵਾ ਦਰਮਿਆਨ ਹੋਏ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ 2 ਬੱਚਿਆਂ 2 ਮਹਿਲਾਵਾਂ ਸਮੇਤ 5 ਵਿਅਕਤੀ ਜ਼ਖਮੀ ਹੋ ਗਏ, ਜੋ ਇਲਾਜ ਅਧੀਨ ਹਨ।

ਥਾਣਾ ਮੁਖੀ ਕ੍ਰਿਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ 7 ਵਜੇ ਦੇ ਕਰੀਬ ਬਨੂੜ ਦਾ ਰਹਿਣਵਾਲਾ ਗੁਰਬਖਸ਼ ਸਿੰਘ ਉਰਫ ਰਿੰਕਾ (48) ਪੁੱਤਰ ਜਲਿੰਦਰ ਸਿੰਘ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਅੰਬਾਲਾ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਮੱਥਾ ਟੇਕ ਕੇ ਬਨੂੜ ਨੂੰ ਵਾਪਸ ਆ ਰਿਹਾ ਸੀ। ਜਦੋਂ ਉਹ ਬਾਸਮਾਂ ਸਥਿਤ ਸਿਗਮਾ ਫੈਕਟਰੀ ਨੇੜੇ ਪੁੱਜਾ ਤਾਂ ਸੰਘਣੀ ਧੁੰਦ ਕਾਰਨ ਬਨੂੜ ਵੱਲ ਤੋਂ ਆ ਰਹੀ ਸਕਾਰਪਿਓ ਸਵਾਰਾਂ ਨੂੰ ਐਕਟਿਵਾ ਵਿਖਾਈ ਨਾ ਦਿੱਤੀ ਤੇ ਉਹ ਉਸ ਨਾਲ ਟਕਰਾ ਕੇ ਦਰੱਖਤ ਨਾਲ ਜਾ ਵੱਜੀ। ਇਸ ਹਾਦਸੇ ਵਿੱਚ ਦੋਨੋਂ ਵਾਹਨ ਚਕਨਾਚੂਰ ਹੋ ਗਏ। ਦਰੱਖਤ ਨਾਲ ਟਕਰਾਈ ਸਕਾਰਪਿਓ ਵਿਚੋਂ ਲੰਬੀ ਜਦੋ ਜਹਿਦ ਤੋਂ ਬਾਅਦ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।

ਮੌਕੇ ਤੇ ਜ਼ਖਮੀ ਮਹਿਲਾਵਾਂ ਨੇ ਦੱਸਿਆ ਕਿ ਛੁੱਟੀਆਂ ਦੇ ਚਲਦੇ ਉਹ ਫਰੀਦਾਬਾਦ ਤੋਂ ਘੁੰਮਣ ਲਈ ਹਿਮਾਚਲ ਗਏ ਹੋਏ ਸਨ ਤੇ ਕੁਝ ਸਮਾਂ ਮੁਹਾਲੀ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਕੁਝ ਸਮਾਂ ਰੁਕਣ ਤੋਂ ਬਾਅਦ ਵਾਪਸ ਫਰੀਦਾਬਾਦ ਜਾ ਰਹੇ ਸਨ।

ਮ੍ਰਿਤਕਾਂ ਦੀਆਂ ਲਾਸ਼ਾਂ ਦਾ ਰਾਜਪੁਰਾ ਦੇ ਏਪੀ ਜੈਨ ਹਸਪਤਾਲ ਤੋਂ ਪੋਸਟ ਮਾਰਟਮ ਕਰਵਾ ਕੇ ਵਾਰਸਾ ਹਵਾਲੇ ਕਰ ਦਿੱਤੀਆਂ ਜਾਣਗੀਆਂ ਤੇ ਡਾਕਟਰਾਂ ਵੱਲੋਂ ਜ਼ਖਮੀਆਂ ਦੀ ਹਾਲਤ ਨਾਜੂਕ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਸ਼ਹੀਦ ਹੋਏ ਪੁਲਿਸ ਮੁਲਾਜ਼ਮ ਨੂੰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

Read Next

ਮੁੱਖ ਮੰਤਰੀ ਨੇ ਮਾਰਕਫੈੱਡ ਨੂੰ ਖਪਤਕਾਰਾਂ ਦੇ ਵੱਡੇ ਵਰਗ ਤਕ ਪਹੁੰਚ ਲਈ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਆਖਿਆ, ਅਦਾਰੇ ਦਾ ਨਵੇਂ ਵਰ੍ਹੇ ਦਾ ਕੈਲੰਡਰ ਕੀਤਾ ਜਾਰੀ