Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਮਾਨਸਾ ਦਾ ਡਿਪਟੀ ਜੇਲ੍ਹ ਸੁਪਰਡੈਂਟ ਪਤਨੀ ਨਾਲ ਮਿਲ ਕੇ ਪੁਲਿਸ ਭਰਤੀ ਦੇ ਨਾਂ ‘ਤੇ ਚਲਾ ਰਿਹਾ ਸੀ ਫਰਜ਼ੀਵਾੜਾ, ਗ੍ਰਿਫ਼ਤਾਰ

ਲੁਧਿਆਣਾ : ਖੁਦ ਨੂੰ ਜੱਜ ਦੱਸਣ ਵਾਲੀ ਔਰਤ ਮਾਨਸਾ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ ਵਜੋਂ ਤਾਇਨਾਤ ਆਪਣੇ ਪਤੀ ਨਾਲ ਮਿਲ ਕੇ ਪੁਲਿਸ ਦੀ ਭਰਤੀ ਦੇ ਨਾਮ ਉਪਰ ਫ਼ਰਜ਼ੀਵਾੜਾ ਚਲਾ ਰਹੀ ਸੀ| ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਮੁਤਾਬਕ ਪਤੀ ਪਤਨੀ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਭੋਲੇ-ਭਾਲੇ ਨੌਜਵਾਨਾਂ ਨਾਲ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਹੈ| ਪੁਖਤਾ ਸਬੂਤਾਂ ਅਤੇ ਪੂਰੀ ਜਾਣਕਾਰੀ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦਿਆਂ ਫਰਜ਼ੀ ਜੱਜ ਦੀਪ ਕਿਰਨ ਅਤੇ ਉਸ ਦੇ ਪਤੀ ਮਾਨਸਾ ਦੇ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਉਰਫ ਸਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੀਪ ਕਿਰਨ, ਨਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੁਖਦੇਵ ਸਿੰਘ ਉਰਫ ਸੋਨੂੰ ਅਤੇ ਲਖਵਿੰਦਰ ਸਿੰਘ ਉਰਫ ਲਾਡੀ ਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਸੁਖਦੇਵ ਅਤੇ ਲਖਵਿੰਦਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ|

ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਰਾਈਮ ਬਰਾਂਚ 2 ਅਤੇ ਥਾਣਾ ਮੋਤੀ ਨਗਰ ਦੀ ਪੁਲਿਸਵ ਨੂੰ ਜਾਣਕਾਰੀ ਮਿਲੀ ਕਿ ਖੁਦ ਨੂੰ ਜੱਜ ਦੱਸਣ ਵਾਲੀ ਜਮਾਲਪੁਰ ਦੀ ਵਾਸੀ ਦੀਪ ਕਿਰਨ ਨੇ ਪੁਲਿਸ ਦੀ ਭਰਤੀ ਦੇ ਨਾਮ ਤੇ ਭੋਲੇ ਭਾਲੇ ਕਈ ਨੌਜਵਾਨਾਂ ਨੂੰ ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਬਣਾਇਆ ਹੈ| ਪੁਖਤਾ ਜਾਣਕਾਰੀ ਤੋਂ ਬਾਅਦ ਕਰਾਈਮ ਬਰਾਂਚ ਦੇ ਇੰਚਾਰਜ ਬੇਅੰਤ ਜੁਨੇਜਾ ਅਤੇ ਥਾਣਾ ਮੋਤੀ ਨਗਰ ਦੇ ਮੁਖੀ ਸਬ-ਇੰਸਪੈਕਟਰ ਜਗਦੀਪ ਸਿੰਘ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਸਵੀਫਟ ਕਾਰ ਸਵਾਰ ਦੀਪ ਕਿਰਨ ਨੂੰ ਗ੍ਰਿਫਤਾਰ ਕੀਤਾ| ਪੁਲਿਸ ਨੇ ਕਾਰ ਚੋਂ ਤਿੰਨ ਪੁਲਿਸ ਦੀਆਂ ਵਰਦੀਆਂ, 2 ਜਾਅਲੀ ਜੁਆਇਨਿੰਗ ਲੈਟਰ, ਪੁਲਿਸ ਵਿਚ ਭਰਤੀ ਕਰਵਾਉਣ ਲਈ ਭਰੇ ਜਾਣ ਵਾਲੇ 10 ਫਾਰਮ ਅਤੇ 1 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ|ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਦੀਪ ਕਿਰਨ ਨੇ ਦੱਸਿਆ ਕਿ ਇਸ ਗੋਰਖ ਧੰਦੇ ਵਿੱਚ ਉਸਦਾ ਪਤੀ ਮਾਨਸਾ ਦਾ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਵੀ ਸ਼ਾਮਲ ਹੈ ਅਤੇ ਉਹ ਉਸ ਨੂੰ ਮਿਲਣ ਲਈ ਘਰ ਆ ਰਿਹਾ ਹੈ| ਪੁਲਿਸ ਨੇ ਦੀਪ ਕਿਰਨ ਦੇ ਪਤੀ ਮਾਨਸਾ ਦੇ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਨੂੰ ਫਾਰਚੂਬਰ ਕਾਰ ਸਮੇਤ ਹਿਰਾਸਤ ਵਿਚ ਲਿਆ| ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਦੌਰਾਨ ਕਈ ਖੁਲਾਸੇ ਹੋ ਸਕਦੇ ਹਨ। ਫ਼ਰਾਰ ਚਲ ਰਹੇ ਦੋ ਹੋਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ|

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਨੇ ਮਾਰਕਫੈੱਡ ਨੂੰ ਖਪਤਕਾਰਾਂ ਦੇ ਵੱਡੇ ਵਰਗ ਤਕ ਪਹੁੰਚ ਲਈ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਆਖਿਆ, ਅਦਾਰੇ ਦਾ ਨਵੇਂ ਵਰ੍ਹੇ ਦਾ ਕੈਲੰਡਰ ਕੀਤਾ ਜਾਰੀ

Read Next

ਫਿਲੌਰ ਨੇੜੇ ਵਾਪਰੇ ਗੋਲੀਕਾਂਡ ਮਾਮਲੇ ‘ਚ ਤਿੰਨ ਗੈਂਗਸਟਰ ਕਾਬੂ, ਪੁੱਛਗਿੱਛ ਦੌਰਾਨ ਹੋ ਸਕਦੇ ਹਨ ਅਹਿਮ ਖੁਲਾਸੇ