Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਫਿਲੌਰ ਨੇੜੇ ਵਾਪਰੇ ਗੋਲੀਕਾਂਡ ਮਾਮਲੇ ‘ਚ ਤਿੰਨ ਗੈਂਗਸਟਰ ਕਾਬੂ, ਪੁੱਛਗਿੱਛ ਦੌਰਾਨ ਹੋ ਸਕਦੇ ਹਨ ਅਹਿਮ ਖੁਲਾਸੇ

ਕਪੂਰਥਲਾ : ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਉਨ੍ਹਾਂ ਨੂੰ ਇਕ ਘੰਟੇ ਦੇ ਵਿਚ-ਵਿਚ ਗ੍ਰਿਫਤਾਰ ਕਰ ਲਿਆ ਗਿਆ।

ਆਈ.ਜੀ ਜਲੰਧਰ ਰੇਂਜ ਜੀ.ਐਸ. ਸੰਧੂ, ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਫਗਵਾੜਾ ਨੂੰ ਫੋਨ ਰਾਹੀਂ ਅਰਬਨ ਅਸਟੇਟ ਫਗਵਾੜਾ ਦੇ ਵਾਸੀ ਦੀ ਹੁੰਡਾਈ ਕਰੇਟਾ ਗੱਡੀ ਹਥਿਆਰਬੰਦ ਲੁਟੇਰਿਆਂ ਵਲੋਂ ਖੋਹੇ ਜਾਣ ਦੀ ਸੂਚਨਾ ਮਿਲੀ ਸੀ,ਜਿਸ ’ਤੇ ਫਗਵਾੜਾ ਸਿਟੀ ਪੁਲਿਸ ਵਲੋਂ ਤੁਰੰਤ ਕਾਰ ਦੀ ਭਾਲ ਵਿਚ ਇਕ ਪੁਲਿਸ ਟੀਮ ਲਗਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਾਰ ਨੂੰ ਗੋਰਾਇਆ ਵੱਲ ਜਾਂਦੇ ਹੋਏ ਵੇਖਿਆ ਗਿਆ,ਜਿਸ ਤੇ ਐਸ.ਐਚ.ਓ ਅਮਨਦੀਪ ਨਾਹਰ ਅਤੇ ਦੋ ਪੁਲਿਸ ਜਵਾਨਾਂ ਵਲੋਂ ਕਾਰ ਦਾ ਪਿੱਛਾ ਕਰਕੇ ਉਸਨੂੰ ਰੋਕ ਲਿਆ ਗਿਆ ਅਤੇ ਕਾਰ ਸਵਾਰਾਂ ਨੂੰ ਬਾਹਰ ਆਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਵਲੋਂ ਤੁਰੰਤ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰ ਦਿੱਤੀ ਗਈ,ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਗੋਲੀਬਾਰੀ ਕੀਤੀ ਗਈ ਅਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਪੁਲਿਸ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਉਨ੍ਹਾਂ ਦੱਸਿਆ ਕਿ ਇਕ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਿਹਾ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਸ਼ੀ ਗੋਲੀਬਾਰੀ ਨਾਲ ਜ਼ਖਮੀ ਹੋਏ ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਪਿੱਛੋਂ ਜਲੰਧਰ ਵਿਖੇ ਰੈਫਰ ਕੀਤਾ ਗਿਆ,ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਵਿਚ ਘੱਟ ਹੋਣ ਦੇ ਬਾਵਜੂਦ ਪੁਲਿਸ ਪਾਰਟੀ ਵਲੋਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ,ਜਿਸ ਦੌਰਾਨ ਕਾਂਸਟੇਬਲ ਕੁਲਦੀਪ ਸਿੰਘ 886/ਕਪੂਰਥਲਾ ਨੂੰ ਗੋਲੀ ਲੱਗੀ ਅਤੇ ਉਹ ਹਸਪਤਾਲ ਲਿਜਾਦਿਆਂ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਇਸ ਸਬੰਧੀ ਫਿਲੌਰ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਕਾਰ ਦਾ ਨੰਬਰ ਪੀ.ਬੀ 32 ਏ.ਏ 1212 ਜਾਅਲੀ ਸੀ,ਜਦਕਿ ਉਸਦਾ ਅਸਲੀ ਨੰਬਰ ਡੀ.ਐੱਲ 10 ਸੀ.ਡੀ 9711 ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀਆਂ ਕੋਲੋਂ ਇਕ ਪਿਸਤੌਲ 30 ਬੋਰ,32 ਬੋਰ,11 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਕਾਬੂ ਕੀਤੇ ਗਏ ਦੋਸ਼ੀਆਂ ਵਿਚ ਰਣਜੀਤ ਸਿੰਘ (ਜੀਤਾ) ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਬਾਹਮਣੀਆਂ ਪੁਲਿਸ ਸਟੇਸ਼ਨ ਸ਼ਾਹਕੋਟ ਜ਼ਿਲ੍ਹਾ ਜਲੰਧਰ,ਵਿਸ਼ਾਲ ਸੋਨੀ ਪੁੱਤਰ ਅਰਜਨਦੇਵ ਵਾਸੀ ਮੰਡੇਲਾ ਕਲਾਂ ਪੁਲਿਸ ਸਟੇਸ਼ਨ ਸਦਰ ਖੰਨਾ ਅਤੇ ਕੁਲਵਿੰਦਰ ਉਰਫ ਕਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਹਰਿਪੁਰ ਪੁਲਿਸ ਸਟੇਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਸ਼ਾਮਲ ਹਨ। ਚੌਥੇ ਫਰਾਰ ਹੋਏ ਦੋਸ਼ੀ ਦੀ ਪਛਾਣ ਯੁਵਰਾਜ ਸਿੰਘ ਉਰਫ ਯੋਰੀ ਪੁੱਤਰ ਮੋਹਨ ਲਾਲ ਵਾਸੀ ਹਲਵਾਰਾ ਪੁਲਿਸ ਸਟੇਸ਼ਨ ਬਿਲਗਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਚਾਰਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ।

Vinkmag ad
Share Our Daily Posts

News Desk

Read Previous

ਮਾਨਸਾ ਦਾ ਡਿਪਟੀ ਜੇਲ੍ਹ ਸੁਪਰਡੈਂਟ ਪਤਨੀ ਨਾਲ ਮਿਲ ਕੇ ਪੁਲਿਸ ਭਰਤੀ ਦੇ ਨਾਂ ‘ਤੇ ਚਲਾ ਰਿਹਾ ਸੀ ਫਰਜ਼ੀਵਾੜਾ, ਗ੍ਰਿਫ਼ਤਾਰ

Read Next

ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਮੇਅਰ ਦੇ ਡਰਾਈਵਰ ਨੇ ਖ਼ੁਦ ਨੂੰ ਮਾਰੀ ਗੋਲੀ