Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

108 ਐਂਬੂਲੈਂਸ ਮੁਲਾਜ਼ਮਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ

ਲੁਧਿਆਣਾ,  – ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ 108 ਐਂਬੂਲੈਂਸ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਭਰ ਵਿਚ ਹੜਤਾਲ ਕਰ ਦਿੱਤੀ ਹੈ, ਜਿਸ ਕਰਕੇ ਐਬੁਲੈਂਸ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਅੱਜ 108 ਐਂਬੂਲੈਂਸ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿਚ ਐਬੁਲੈਂਸ ਸੇਵਾਵਾਂ ਠੱਪ ਕਰਕੇ ਲੁਧਿਆਣਾ ਲਾਗੇ ਲਾਡੋਵਾਲ ਸਥਿਤ ਟੋਲ ਪਲਾਜ਼ਾ ਉੱਪਰ ਧਰਨਾ ਲਗਾ ਦਿੱਤਾ ਗਿਆ ਹੈ, ਜਿਸ ਕਰਕੇ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਹੜਤਾਲ ਕਰਕੇ ਐਬੁਲੈਂਸ ਸੇਵਾਵਾਂ ਠੱਪ ਰੱਖਣਗੇ। ਇਸ ਮੌਕੇ ਉਨ੍ਹਾਂ ਅੱਗੇ ਕਿਹਾ 108 ਐਂਬੂਲੈਂਸ ਸੇਵਾਵਾਂ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਨਿੱਜੀ ਕੰਪਨੀ ਜੈੱਡ. ਐਚ. ਐਲ. ਨੂੰ ਠੇਕਾ ਦਿੱਤਾ ਹੋਇਆ ਹੈ, ਜਿਸ ਦੇ ਪ੍ਰਬੰਧਕ ਮੁਲਾਜ਼ਮਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ 200 – 200 ਕਿਲੋਮੀਟਰ ਤੱਕ ਬਦਲੀਆਂ ਕਰ ਦਿੱਤੀਆਂ ਜਾਂਦੀਆਂ ਹਨ ਜਾਂ ਫ਼ਿਰ ਨੌਕਰੀ ਤੋਂ ਕੱਢ ਦਿੱਤਾ ਜਾਂਦਾ ਹੈ ਅਤੇ ਲੋੜ ਪੈਣ ’ਤੇ ਛੁੱਟੀ ਦੇਣ ਸਮੇਂ ਵੀ ਬਹੁਤ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਚੋਣਾਂ ਵੇਲੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਮੁਲਾਜ਼ਮ ਅੱਜ ਤੋਂ ਹੜਤਾਲ ’ਤੇ ਚਲੇ ਗਏ ਹਨ।

Vinkmag ad
Share Our Daily Posts

News Desk

Read Previous

ਸਿੱਖ ਫ਼ੌਜੀ ਹੈਲਮਟ ਨਹੀਂ ਪਾਉਣਗੇ – ਗਿਆਨੀ ਹਰਪ੍ਰੀਤ ਸਿੰਘ

Read Next

ਬੰਦ ਕੀਤੇ ਟੋਲ ਪਲਾਜ਼ਿਆਂ ’ਤੇ ਸਖ਼ਤ ਹੋਈ ਹਾਈਕੋਰਟ