ਸ੍ਰੀ ਮੁਕਤਸਰ ਸਾਹਿਬ, – ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮੇਲਾ ਮਾਘੀ ’ਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਤੇ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਵੱਡੀਆਂ ਵੱਡੀਆਂ ਲਾਈਨਾਂ ਲੱਗੀਆਂ ਨਜ਼ਰ ਆਈਆਂ।