Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਲਤੀਫਪੁਰਾ ਮੁੜ-ਵਸੇਬਾ ਮੋਰਚਾ ਨੇ ਧੰਨੋਵਾਲੀ ਨੈਸ਼ਨਲ ਹਾਈਵੇ ‘ਤੇ ਲਾਇਆ ਧਰਨਾ, ਕੈਬਨਿਟ ਮੰਤਰੀ ਹਰਜੋਤ ਬੈਂਸ ਵੀ ਜਾਮ ‘ਚ ਫਸੇ

ਜਲੰਧਰ ਕੈਂਟ : ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਧੰਨੋਵਾਲੀ ਵਿਖੇ ਲਤੀਫਪੁਰਾ ਮੁੜ-ਵਸੇਬਾ ਮੋਰਚਾ ਜਲੰਧਰ ਵਲੋਂ ਲਗਾਏ ਗਏ ਇਸ ਧਰਨੇ ਕਾਰਨ ਕਈ ਕਿਲੋਮੀਟਰ ਲੰਮੇ ਜਾਮ ਲੱਗ ਗਏੇ। ਹਰ ਪਾਸੇ ਤੋਂ ਜਲੰਧਰ ਆਉਣ ਅਤੇ ਜਲੰਧਰ ਤੋਂ ਹੁਸ਼ਿਆਰਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਦਿੱਲੀ ਰੋਡ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਸੂਬੇ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਖਿਲਾਫ ਲਗਾਏ ਗਏ ਇਸ ਧਰਨੇ ਦਾ ਅਸਰ ਸਰਕਾਰ ਦੇ ਮੰਤਰੀਆਂ ‘ਤੇ ਵੀ ਪਿਆ। ਧਰਨੇ ਪ੍ਰਦਰਸ਼ਨ ਕਾਰਨ ਜਾਮ ਹੋਈਆਂ ਸੜਕਾਂ ਕਾਰਨ ਜਲੰਧਰ ਆਏ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਾਫਲਾ ਵੀ ਹਵੇਲੀ ਤੋਂ ਜਲੰਧਰ ਕੈਂਟ ਵੱਲ ਨੂੰ ਆਉਂਦਿਆਂ ਦੀਪ ਨਗਰ ਕੋਲ ਫਸ ਗਿਆ। ਇਸ ਦੌਰਾਨ ਮੰਤਰੀ ਸਾਹਿਬ ਦਾ ਕਾਫਿਲਾ ਆਉਂਦਾ ਵੇਖ ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਟ੍ਰੈਫਿਕ ਜਾਮ ਖੁੱਲ੍ਹਵਾ ਕੇ ਮੰਤਰੀ ਸਾਹਿਬ ਨੂੰ ਲੰਘਾਉਣ ਲਈ ਖਾਸੀ ਮੁਸ਼ੱਕਤ ਕਰਨੀ ਪਈ।

ਸਿਰਾਂ ‘ਤੇ ਛੱਤ ਲਈ ਲੜਾਈ ਲੜ ਰਹੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਜਲੰਧਰ ਵਲੋਂ 32 ਕਿਸਾਨ ਜੱਥੇਬੰਦੀਆਂ (ਸੰਯੁਕਤ ਮੋਰਚਾ) ਦੇ ਸਹਿਯੋਗ ਨਾਲ ਜਲੰਧਰ ਨੈਸ਼ਨਲ ਹਾਈਵੇਅ ਧੰਨੋਵਾਲੀ ਵਿਖੇ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਦੁਆਬਾ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਕਿਸਾਨ ਯੂਨੀਅਨ ਬਾਗੀ, ਕਿਸਾਨ ਯੂਨੀਅਨ ਅੰਮ੍ਰਿਤਸਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕੁੱਲ ਹੈੱਡ ਪੰਜਾਬ ਸਭਾ ਵਲੋਂ ਆਪਣੀ ਲਈ ਲੜਾਈ ਲੜ ਰਹੇ ਲਤੀਫਪੁਰਾ ਵਾਸੀਆਂ ਦਾ ਭਰਪੂਰ ਸਮਰਥਨ ਦਿੰਦੇ ਹੋਏ ਵੱਡੀ ਗਿਣਤੀ ‘ਚ ਸਮਰਥਕਾਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਭੈਲ ਸਿੰਘ ਢੁੱਡੀਕੇ ਨੇ ਕਿਹਾ ਕਿ ਲਤੀਫਪੁਰਾ ਵਾਸੀ ਮੁੜ ਵਸੇਬੇ ਲਈ ਲੜੇ ਜਾ ਰਹੇ ਇਸ ਸੰਘਰਸ਼ ਵਿਚ ਆਪਣੇ-ਆਪ ਨੂੰ ਇਕੱਲਾ ਨਾ ਸਮਝਣ। ਉਨ੍ਹਾਂ ਕਿਹਾ ਕਿ ਸੱਚਾਈ ਅਤੇ ਇਨਸਾਫ ਦਾ ਸਾਥ ਦੇਣ ਵਾਲਾ ਪੰਜਾਬ ਦਾ ਹਰ ਇੱਕ ਵਾਸੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਖਿਲਾਫ ਉਨ੍ਹਾਂ ਵਲੋਂ ਲੜੀ ਜਾ ਰਹੀ ਇਸ ਲੜਾਈ ‘ਚ ਉਨ੍ਹਾਂ ਦੇ ਨਾਲ ਹੈ। ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਨੂੰ ਲਲਕਾਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਲਤੀਫਪੁਰਾ ਵਾਸੀਆਂ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਸਰਕਾਰ ਆਉਣ ਵਾਲੇ ਦਿਨਾਂ ‘ਚ ਇਸਦਾ ਖਾਮਿਆਜ਼ਾ ਭੁਗਤਣ ਲਈ ਤਿਆਰ ਰਹੇ ।

 

Vinkmag ad
Share Our Daily Posts

News Desk

Read Previous

ਵਿੱਕੀ ਥਾਮਸ ਸਿੰਘ ਖ਼ਿਲਾਫ਼ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਮਾਮਲਾ ਦਰਜ

Read Next

ਕਰਤਾਰਪੁਰ ਅਰਜਨ ਪੈਲੇਸ ਵਿੱਚ ਸਿੱਖ ਐਡ ਵੱਲੋਂ 12ਲੋੜਵੰਦ ਲੜਕੀਆਂ ਦਾ ਵਿਆਹ ਕੀਤਾ ਤੇ ਗਰੀਬ ਮਾਪਿਆਂ ਦੀਆਂ ਅਸੀਸਾਂ ਲਈਆ