Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ 15 ਸਾਲਾ ਇਕਲੌਤੇ ਪੁੱਤ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਅਰਸ਼ਪ੍ਰੀਤ ਸਿੰਘ ਉਰਫ ਅਰੁਣਪ੍ਰੀਤ ਸਿੰਘ (15) ਪੁੱਤਰ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਬਰਾਂ ਮੁਤਾਬਿਕ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਲੰਘੇ ਦਿਨ ਉਹ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਪਰ ਪਤਾ ਨਹੀਂ ਉਸ ਨੇ ਕਦੋਂ ਆਪਣੇ ਕਿਸੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦਿਆ ਤੇ ਉਸਦਾ ਟੀਕਾ ਲਗਾ ਲਿਆ। ਜਦੋਂ ਉਸਦੀ ਹਾਲਤ ਖਰਾਬ ਹੋ ਗਈ ਤਾਂ ਉਸਦੇ ਦੋਸਤ ਵੱਲੋਂ ਪਰਿਵਾਰ ਨੂੰ ਫੋਨ ਕਰ ਸੂਚਿਤ ਕੀਤਾ ਗਿਆ। ਉਹ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਕੇ ਗਏ ਪਰ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ, ਜਿਥੇ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਬਰਾਂ ਨੇ ਇਲਾਕੇ ਵਿਚ ਸ਼ਰ੍ਹੇਆਮ ਨਸ਼ਾ ਵਿਕਣ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਸ਼ੇ ਨੇ ਉਨ੍ਹਾਂ ਦੇ ਇਕਲੌਤੇ ਪੁੱਤਰ ਨੂੰ ਖੋਹ ਲਿਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਬੰਦ ਕਰੇ ਤਾਂ ਜੋ ਹੋਰਾਂ ਦੇ ਘਰ ਨਾ ਉੱਜੜਨ। ਦੂਜੇ ਪਾਸੇ ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜਦੋਂਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ ਦਾ ਲਿਹਾਜ਼ ਨਹੀਂ ਹੋਵੇਗਾ।

Vinkmag ad
Share Our Daily Posts

News Desk

Read Previous

ਕਰਤਾਰਪੁਰ ਅਰਜਨ ਪੈਲੇਸ ਵਿੱਚ ਸਿੱਖ ਐਡ ਵੱਲੋਂ 12ਲੋੜਵੰਦ ਲੜਕੀਆਂ ਦਾ ਵਿਆਹ ਕੀਤਾ ਤੇ ਗਰੀਬ ਮਾਪਿਆਂ ਦੀਆਂ ਅਸੀਸਾਂ ਲਈਆ

Read Next

ਲੋਕ ਹਿੱਤ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ