Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੋਕ ਹਿੱਤ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ/ਫਿਰੋਜ਼ਪੁਰ : ਬੀਤੇ ਕਰੀਬ ਪੰਜ ਮਹੀਨੇ ਤੋਂ ਵਿਵਾਦਾਂ ‘ਚ ਚੱਲ ਰਹੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੰਜਾਬ ਸਰਕਾਰ ਨੇ ਬੰਦ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਐਲਾਨ ਵਿੱਚ ਹੈਰਾਨੀ ਭਰਿਆ ਪਹਿਲੂ ਇਹ ਰਿਹਾ ਕਿ ਜਿਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ, ਉਸ ਤੋਂ ਕੁਝ ਸਮਾਂ ਪਹਿਲਾਂ ਹੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਜਸਟਿਸ ਆਰ.ਕੇ.ਨਹਿਰੂ ਅਧਾਰਤ ਕਮੇਟੀ ਵਲੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ ਦਾ ਦੌਰਾ ਕਰਦਿਆਂ ਇਲਾਕੇ ਦੇ ਲੋਕਾਂ, ਕਿਸਾਨ, ਜਥੇਬੰਦੀਆਂ, ਕਿਸਾਨਾਂ ਦੇ ਵਕੀਲਾਂ ਅਤੇ ਫੈਕਟਰੀ ਦੇ ਅਧਿਕਾਰੀਆ ਆਦਿ ਤੋਂ ਜਾਣਕਾਰੀ ਲਈ ਅਤੇ ਉਪਰੋਕਤ ਧਿਰਾਂ ਦੇ ਬਿਆਨ ਕਲਮਬੱਧ ਕੀਤੇ ਸਨ। ਕਮੇਟੀ ਵੱਲੋਂ ਇਸ ਸਬੰਧੀ ਮੁਕੰਮਲ ਰਿਪੋਰਟ ਛੇਤੀ ਹੀ ਹਾਈਕੋਰਟ ਵਿਖੇ ਦਾਖਲ ਕਰਨ ਦੀ ਗੱਲ ਕੀਤੀ ਗਈ ਸੀ। ਭਾਵੇਂ ਕਿ ਇਕ ਪਾਸੇ ਕਿਸਾਨ ਜਥੇਬੰਦੀਆਂ, ਵਾਤਾਵਰਣ ਪ੍ਰੇਮੀਆਂ ਅਤੇ ਸਥਾਨਕ ਲੋਕਾਂ ਦੇ ਲਗਾਤਾਰ ਵਧ ਰਿਹਾ ਵਿਰੋਧ ਕਾਰਨ ਸਰਕਾਰ ਕੋਲ ਹੋਰ ਕੋਈ ਬਦਲ ਨਜ਼ਰ ਨਹੀਂ ਆ ਰਿਹਾ ਸੀ, ਪਰ ਮਾਮਲਾ ਹਾਈਕੋਰਟ ਵਿਚ ਹੋਣ ਕਾਰਨ ਸਰਕਾਰ ਦੇ ਇਸ ਫੈਸਲੇ ਨੂੰ ਬੜੀ ਹੈਰਾਨੀ ਨਾਲ ਵੇਖਿਆ ਜਾ ਰਿਹਾ ਹੈ। ਓਧਰ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨ ਜਥੇਬੰਦੀਆਂ ,ਵਾਤਾਵਰਣ ਪ੍ਰੇਮੀਆਂ ਤੇ ਸਥਾਨਕ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਕਿਸੇ ਨੂੰ ਵੀ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਵਿੱਖ ਵਿੱਚ ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ। ਜੋ ਵੀ ਅਜਿਹਾ ਕਰਦਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…

ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu

— Bhagwant Mann (@BhagwantMann) January 17, 2023

Vinkmag ad

Share Our Daily Posts

News Desk

Read Previous

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ 15 ਸਾਲਾ ਇਕਲੌਤੇ ਪੁੱਤ ਦੀ ਮੌਤ

Read Next

ਭੋਗਪੁਰ ‘ਚ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਪਿਸਤੌਲ ਸਮੇਤ ਗ੍ਰਿਫ਼ਤਾਰ