Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਭੋਗਪੁਰ ‘ਚ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਪਿਸਤੌਲ ਸਮੇਤ ਗ੍ਰਿਫ਼ਤਾਰ

ਭੋਗਪੁਰ : ਡੀਐੱਸਪੀ ਸਰਬਜੀਤ ਰਾਏ ਦੀ ਅਗਵਾਈ ਹੇਠ ਥਾਣਾ ਭੋਗਪੁਰ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨਾਂ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਚੌਕੀ ਪਚਰੰਗਾ ਦੇ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਵੱਲੋ ਭੁਲੱਥ ਮੋੜ ‘ਤੇ ਨਾਕੇਬੰਦੀ ਦੌਰਾਨ ਭੁਲੱਥ ਵੱਲੋ ਮੋਟਰਸਾਇਕਲ ‘ਤੇ ਆ ਰਹੇ 2 ਨੌਜਵਾਨ ਪਰਮਜੀਤ ਉਰਫ ਪੰਮਾ ਪੁੱਤਰ ਰਾਮ ਲੁਬਾਇਆ ਵਾਸੀ ਮਕਾਨ ਨੰਬਰ 59, ਮੁਹੱਲਾ ਜਵਾਲਾ ਨਗਰ ਮਕਸੂਦਾਂ ਥਾਣਾ ਡਵੀਜਨ ਨੰਬਰ 1 ਤੇ ਮੰਗਤ ਰਾਮ ਉਰਫ ਬੰਟੀ ਪੁੱਤਰ ਸੁਰਿੰਦਰ ਸਿੰਘ ਵਾਸੀ ਮੁਹੱਲਾ ਮੀਖੋਵਾਲ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦੀ ਤਲਾਸ਼ੀ ਕਰਨ ‘ਤੇ ਪਰਮਜੀਤ ਸਿੰਘ ਕੋਲੋਂ ਇੱਕ ਪਿਸਤੌਲ 7.65 ਸਮੇਤ 2 ਰੌਂਦ ਤੇ 100 ਨਸ਼ੀਲੀਆਂ ਗੋਲ਼ੀਆਂ ਅਤੇ ਮੰਗਤ ਰਾਮ ਦੀ ਤਲਾਸ਼ੀ ਕਰਨ ਤੇ ਉਸ ਕੋਲੋਂ 100 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ । ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਨੌਜਵਾਨਾਂ ਖ਼ਿਲਾਫ਼ ਥਾਣਾ ਡਵੀਜਨ ਨੰਬਰ 1, ਥਾਣਾ ਬਾਰਾਦਰੀ ਅਤੇ ਥਾਣਾ ਰਾਮਾਮੰਡੀ ਵਿਖੇ ਕਰੀਬ 9 ਮੁਕਦਮੇ ਲੁੱਟਾਂ-ਖੋਹਾਂ ਅਤੇ ਐੱਨਡੀਪੀਐੱਸ ਐਕਟ ਦੇ ਦਰਜ ਹਨ। ਥਾਣਾ ਮੁਖੀ ਰਛਪਾਲ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਮੰਨਿਆ ਕਿ ਪਿਛਲੇ ਸਾਲ ਜੂਨ ਮਹੀਨੇ ਕਾਲਾ ਬੱਕਰਾ ਪਿੰਡ ਕੋਲ ਇੱਕ ਸਕੂਟਰੀ ਸਵਾਰ ਕੋਲੋਂ ਪਿਸਤੌਲ ਦੀ ਨੋਕ ‘ਤੇ ਇੱਕ ਫੋਨ ਤੇ 4000 ਰੁਪਏ ਦੀ ਲੁੱਟ ਕੀਤੀ ਸੀ ਤੇ ਪਿਛਲੇ ਸਾਲ ਸਤੰਬਰ ਮਹੀਨੇ ਪਿੰਡ ਸ਼ੀਤਲਪੁਰ ਕੋਲ ਇੱਕ ਸਕੂਟਰੀ ਸਵਾਰ ਕੋਲੋਂ ਪਿਸਤੌਲ ਦੀ ਨੋਕ ‘ਤੇ ਪੈਸੇ ਤੇ ਗਹਿਣੇ ਲੁੱਟੇ ਸਨ । ਥਾਣਾ ਮੁਖੀ ਨੇ ਦੱਸਿਆ ਕਿ ਅੱਜ ਅਦਾਲਤ ਵਿਚ ਪੇਸ਼ ਕਰਕੇ ਦੋਵੇ ਨੌਜਵਾਨਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲੋਕ ਹਿੱਤ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

Read Next

ਬਰਨਾਲਾ ਜ਼ਿਲ੍ਹੇ ’ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ