Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਲੁਟੇਰੇ ਪੁਲਿਸ ਅੜਿੱਕੇ

ਕਪੂਰਥਲਾ – ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਟਰੇਸ ਕਰ ਕੇ ਕਾਬੂ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ ਸਬ-ਡਵੀਜ਼ਨ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ 16 ਜਨਵਰੀ ਨੂੰ ਰੇਬੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਪਹਾੜੀਪੁਰ ਥਾਣਾ ਕੋਤਵਾਲੀ ਕਪੂਰਥਲਾ ਨੇ ਪੁਲਿਸ ਨੂੰ ਦਿੱਤੇ ਗਏ ਆਪਣੇ ਬਿਆਨਾਂ ‘ਚ ਦੱਸਿਆ ਕਿ ਉਹ ਆਪਣੀ ਮਾਤਾ ਨਵਜੀਤ ਕੌਰ ਨਾਲ ਸਟੇਟ ਬੈਂਕ ਆਫ ਇੰਡੀਆ ਬ੍ਾਂਚ  ਿਢਲਵਾਂ ਜ਼ਿਲ੍ਹਾ ਕਪੂਰਥਲਾ ਵਿੱਚੋਂ ਪੈਸੇ ਕਢਵਾ ਕੇ ਆਪਣੇ ਪਿੰਡ ਨੂੰ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਮਾਤਾ ਦੇ ਹੱਥ ‘ਚ ਫੜਿਆ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਦੀ ਮਾਤਾ ਦੇ ਪਰਸ ਵਿਚ 13 ਹਜ਼ਾਰ ਰੁਪਏ ਦੀ ਨਕਦੀ, 1 ਗੋਲਡਨ ਘੜੀ, ਪਰਿਵਾਰ ਦੇ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ, ਏਟੀਐੱਮ ਕਾਰਡ ਤੇ ਬੈਂਕ ਦੀਆਂ ਕਾਪੀਆਂ ਸਨ, ਜਿਸ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰ ਕੇ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ ਆਕਾਸ਼ ਪੁੱਤਰ ਸਤਨਾਮ ਸਿੰਘ ਉਰਫ ਸੱਤਾ ਵਾਸੀ ਪਿੰਡ ਡਾਲਾ ਥਾਣਾ ਭੁਲੱਥ ਤੇ ਮੁਕੇਸ਼ ਕੁਮਾਰ ਉਰਫ ਸੋਨੂੰ ਪੁੱਤਰ ਜਗਦੀਸ਼ ਚੰਦ ਵਾਸੀ ਮਕਸੂਦਪੁਰ ਥਾਣਾ ਬੇਗੋਵਾਲ ਨੂੰ 17 ਜਨਵਰੀ ਨੂੰ ਕਾਬੂ ਕੀਤਾ ਤੇ ਉਕਤਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਕੋਲੋਂ ਖੋਹ ਕੀਤਾ ਪਰਸ, ਪੰਜ ਹਜ਼ਾਰ ਰੁਪਏ ਦੀ ਨਕਦੀ ਤੇ ਖੋਹ ਦੌਰਾਨ ਵਰਤੇ ਗਏ ਮੋਟਰਸਾਈਕਲ ਸਮੇਤ ਉਕਤ ਕਾਗਜ਼ਾਤ ਬਰਾਮਦ ਕੀਤੇ ਗਏ। ਡੀਐੱਸਪੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਉਰਫ ਆਕਾਸ਼ ਖ਼ਿਲਾਫ਼ ਪਹਿਲਾਂ ਵੀ ਚੋਰੀ ਦੋ ਮੁਕੱਦਮੇ ਥਾਣਾ ਭੁਲੱਥ ਤੇ ਸੁਲਤਾਨਪੁਰ ਵਿਖੇ ਦਰਜ ਹਨ ਅਤੇ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਮੌਕੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਬਰਨਾਲਾ ਜ਼ਿਲ੍ਹੇ ’ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ

Read Next

ਸਰਹੱਦ ’ਤੇ ਪਾਕਿਸਤਾਨੀ ਡਰੋਨ ਵਲੋਂ ਸੁੱਟਿਆ ਅਸਲਾ ਤੇ ਨਸ਼ੀਲੇ ਪਦਾਰਥ ਬਰਾਮਦ-ਬੀ.ਐਸ.ਐਫ਼