Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਬਟਾਲਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ‘ਚੋਂ 28 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮਿਲੀ ਲਾਸ਼

ਬਟਾਲਾ : ਪਿੰਡ ਜੰਡਿਆਲਵਾਲ ਨੇੜੇ ਕਾਹਨੂੰਵਾਨ ਰੋਡ ਦੇ ਕਿਨਾਰੇ ਇਕ ਕਾਰ ਵਿੱਚੋਂ ਸ਼ੱਕੀ ਹਾਲਤ ‘ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ‘ਚ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ (28) ਵਾਸੀ ਕਾਹਨੂੰਵਾਨ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਮ੍ਰਿਤਕ ਦੀ ਮਾਂ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਨੌਜਵਾਨ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੰਡਿਆਲ ਵਾਲ ਕੋਲ ਕਾਹਨੂੰਵਾਨ ਰੋਡ ਕਿਨਾਰੇ ਇਕ ਕਾਰ ਖੜ੍ਹੀ ਹੈ, ਜਿਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਸੀ। ਜਿਵੇਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਸੜਕ ਕਿਨਾਰੇ ਇਕ ਕਾਰ ਖੜ੍ਹੀ ਦੇਖੀ, ਜਿਸ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਪ੍ਰਕਾਸ਼ ਸਿੰਘ ਵਜੋਂ ਹੋਈ ਹੈ, ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੋਸਟਮਾਰਟਮ ਦੀ ਰਿਪੋਰਟ ਕਦੋਂ ਆਵੇਗੀ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ-ਸੂਤਰ

Read Next

ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਰਮਨ ਜਿਊਲਰ ਦੀ ਦੁਕਾਨ ‘ਤੇ ਹੋਈ ਕਰੋੜਾਂ ਦੀ ਚੋਰੀ