Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਹੈਵਾਨੀਅਤ ! ਮਤਰੇਈ ਮਾਂ ਨੇ ਰੇਲਵੇ ਟ੍ਰੈਕ ‘ਤੇ ਸਿਰ ਪਟਕ-ਪਟਕ ਕੇ ਮਾਰ’ਤੀ 6 ਸਾਲ ਦੀ ਬੱਚੀ, ਫਿਰ ਸੁੱਟਿਆ ਟ੍ਰੇਨ ਅੱਗੇ

ਚੰਡੀਗੜ੍ਹ : ਜੀਆਰਪੀ ਪੁਲਿਸ ਨੇ ਛੇ ਸਾਲਾ ਬੱਚੀ ਮਧੂ ਦੇ ਕਤਲ ਦਾ ਭੇਤ ਸੁਲਝਾ ਲਿਆ ਹੈ। ਸ਼ਨੀਵਾਰ ਨੂੰ ਇੰਡਸਟਰੀਅਲ ਏਰੀਆ ਫੇਜ਼-2 ‘ਚ ਕਾਲੀਬਾੜੀ ਨੇੜੇ ਰੇਲਵੇ ਟ੍ਰੈਕ ‘ਤੇ ਮਧੂ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ। ਜੀਆਰਪੀ ਥਾਣੇ ਦੀ ਐਸਐਚਓ ਮਨੀਸ਼ਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਜਦੋਂ ਉਨ੍ਹਾਂ ਨੇ ਪੀੜਤ ਪਰਿਵਾਰ ਦੇ ਨਾਲ ਲੱਗਦੇ ਛੇ ਘਰਾਂ ਦੇ ਸੀਸੀਟੀਵੀ ਫੁਟੇਜ ਚੈੱਕ ਕੀਤੇ ਤਾਂ ਇੱਕ ਅਣਪਛਾਤੀ ਔਰਤ ਬੱਚੇ ਨੂੰ ਚੁੱਕ ਕੇ ਜਾਂਦੀ ਦਿਖਾਈ ਦਿੱਤੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੋਸ਼ੀ ਔਰਤ ਉਨ੍ਹਾਂ ਦੀ ਗੁਆਂਢੀ ਹੈ।

ਜਦੋਂ ਇਸ ਮਾਮਲੇ ‘ਚ ਦੋਸ਼ੀ ਔਰਤ ਅੰਮ੍ਰਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਰਾਤ ਭਰ ਤਾਂਤਰਿਕ ਦੀ ਝੂਠੀ ਕਹਾਣੀ ਸੁਣਾ ਕੇ ਪੁਲਿਸ ਨੂੰ ਗੁੰਮਰਾਹ ਕਰਦੀ ਰਹੀ। ਪੁਲਿਸ ਨੇ ਸਵੇਰੇ ਤਾਂਤਰਿਕ ਨੂੰ ਫੜ ਕੇ ਉਸ ਦੀ ਲੋਕੇਸ਼ਨ ਟਰੇਸ ਕੀਤੀ ਤਾਂ ਪਤਾ ਲੱਗਾ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਜਦੋਂ ਪੁਲਿਸ ਨੇ ਸਖਤੀ ਕੀਤੀ ਤਾਂ ਅੰਮ੍ਰਿਤਾ ਨੇ ਦੱਸਿਆ ਕਿ ਮਧੂ ਦੇ ਪਿਤਾ ਚੰਦਨ ਨਾਲ ਉਸ ਦੇ ਨਾਜਾਇਜ਼ ਸਬੰਧ ਸਨ। ਜਦੋਂ ਉਸ ਨੇ ਉਸ ਤੋਂ ਖਰਚਾ ਮੰਗਿਆ ਤਾਂ ਚੰਦਨ ਨੇ ਇਨਕਾਰ ਕਰ ਦਿੱਤਾ ਤੇ ਉਸ ਨਾਲ ਝਗੜਾ ਕਰਨ ਲੱਗਾ। ਇਸ ਦਾ ਬਦਲਾ ਲੈਣ ਲਈ ਉਸ ਨੇ ਚੰਦਨ ਦੀ ਛੇ ਸਾਲ ਦੀ ਬੇਟੀ ਮਧੂ ਦੀ ਹੱਤਿਆ ਕਰ ਦਿੱਤੀ।

ਜੀਆਰਪੀ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੇ ਲੜਕੀ ਦਾ ਸਿਰ ਰੇਲਵੇ ਟ੍ਰੈਕ ‘ਤੇ ਮਾਰ ਕੇ ਕਤਲ ਕਰ ਦਿੱਤਾ, ਫਿਰ ਉਸ ਨੂੰ ਟਰੇਨ ਅੱਗੇ ਧੱਕਾ ਦੇ ਦਿੱਤਾ। ਜੀਆਰਪੀ ਨੇ ਮੁਲਜ਼ਮ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਰਮਨ ਜਿਊਲਰ ਦੀ ਦੁਕਾਨ ‘ਤੇ ਹੋਈ ਕਰੋੜਾਂ ਦੀ ਚੋਰੀ

Read Next

ਮਾਮੂਲੀ ਝਗੜੇ ਨੂੰ ਲੈ ਕੇ ਪਤੀ-ਪਤਨੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼, ਦੋ ਭਰਾਵਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ