Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਮਾਮੂਲੀ ਝਗੜੇ ਨੂੰ ਲੈ ਕੇ ਪਤੀ-ਪਤਨੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼, ਦੋ ਭਰਾਵਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ

ਬਠਿੰਡਾ : ਸ਼ਹਿਰ ਦੀ ਧੋਬੀਆਣਾ ਬਸਤੀ ’ਚ ਮਾਮੂਲੀ ਝਗੜੇ ਨੂੰ ਲੈ ਕੇ ਅੱਧੀ ਦਰਜਨ ਵਿਅਕਤੀਆਂ ਨੇ ਆਪਣੇ ਗੁਆਂਢ ਵਿਚ ਰਹਿਣ ਵਾਲੇ ਪਤੀ-ਪਤਨੀ ’ਤੇ ਪੈਟਰੋਲ ਪਾ ਕੇ ਉਸ ਨੂੰ ਜਿਊਂਦੇ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਔਰਤ ਦਾ ਮੂੰਹ ਤੇ ਹੱਥ ਬੁਰੀ ਤਰ੍ਹਾਂ ਸੜ ਗਏ ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨਜ਼ ਦੀ ਪੁਲਿਸ ਨੇ 2 ਭਰਾਵਾਂ ਸਮੇਤ 6 ਜਣਿਆਂ ’ਤੇ ਮਾਮਲਾ ਦਰਜ ਕੀਤਾ ਹੈ। ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਸ ਬਾਰੇ ਧੋਬੀਆਣਾ ਬਸਤੀ ਦੇ ਵਸਨੀਕ ਜਗਰਾਜ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ 17 ਜਨਵਰੀ ਨੂੰ ਮੁਲਜ਼ਮ ਨਰੇਸ਼ ਕੁਮਾਰ, ਉਸ ਦੇ ਭਰਾ ਮੁਕੇਸ਼, ਗੋਲੂ, ਮੱਖਣ ਕੁਮਾਰ ਤੇ ਦੋ ਅਣਪਛਾਤੇ ਵਿਅਕਤੀਆਂ ਨੇ. ਉਸ ਉੱਤੇ ਅਤੇ ਉਸ ਦੀ ਪਤਨੀ ਬਿਮਲਾ ਰਾਣੀ ’ਤੇ ਪੈਟਰੋਲ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦਾ ਚਿਹਰਾ ਤੇ ਦੋਵੇਂ ਹੱਥ ਬੁਰੀ ਤਰ੍ਹਾਂ ਨਾਲ ਝੁਲਸ ਗਏ। ਜ਼ਖਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਮੁਕੇਸ਼ ਦੀ ਪਤਨੀ ਅੰਜੂ ਗਲੀ ਦੀ ਕੰਧ ’ਤੇ ਗਿੱਲੇ ਕੱਪੜੇ ਪਾਉਂਦੀ ਸੀ ਤੇ ਕੱਪੜਿਆਂ ਦਾ ਪਾਣੀ ਉਸ ’ਤੇ ਅਤੇ ਗਲੀ ਵਿੱਚੋਂ ਲੰਘਣ ਵਾਲੇ ਲੋਕਾਂ ’ਤੇ ਪੈਂਦਾ ਸੀ। ਇਸ ਬਾਰੇ ਉਸ ਨੇ ਔਰਤ ਨੂੰ ਅਜਿਹਾ ਨਾ ਕਰਨ ਲਈ ਕਿਹਾ ਸੀ, ਜਿਸ ਕਾਰਨ ਉਨ੍ਹਾਂ ਇਹ ਵਾਕਿਆ ਅੰਜਾਮ ਦਿੱਤਾ ਹੈ। ਪੀੜਤ ਦਾ ਬਠਿਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Vinkmag ad
Share Our Daily Posts

News Desk

Read Previous

ਹੈਵਾਨੀਅਤ ! ਮਤਰੇਈ ਮਾਂ ਨੇ ਰੇਲਵੇ ਟ੍ਰੈਕ ‘ਤੇ ਸਿਰ ਪਟਕ-ਪਟਕ ਕੇ ਮਾਰ’ਤੀ 6 ਸਾਲ ਦੀ ਬੱਚੀ, ਫਿਰ ਸੁੱਟਿਆ ਟ੍ਰੇਨ ਅੱਗੇ

Read Next

ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ