Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪਠਾਨਕੋਟ-ਅੰਮ੍ਰਿਤਸਰ ਹਾਈਵੇਅ ‘ਤੇ ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਸਰਕਾਰੀ ਸਕੂਲ ਦੇ ਲੈਕਚਰਾਰ ਦੀ ਮੌਤ, 7 ਜਣੇ ਜ਼ਖ਼ਮੀ

ਬਟਾਲਾ : ਅੱਡਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਪਠਾਨਕੋਟ/ਅੰਮ੍ਰਿਤਸਰ ਹਾਈਵੇਅ ਫਲਾਈਓਵਰ ਤੋਂ ਉਤਰਦੇ ਸਮੇਂ ਦੋ ਕਾਰਾਂ ਦੀ ਤੇਜ਼ ਰਫ਼ਤਾਰ ਕਾਰਨ ਟੱਕਰ ਹੋ ਗਈ ਜਿਸ ਵਿਚ ਇਕ ਕਾਰ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਸੱਤ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ 108 ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ।

ਮ੍ਰਿਤਕ ਵਿਅਕਤੀ ਦੀ ਪਛਾਣ ਰਾਕੇਸ਼ ਕੁਮਾਰ (50) ਪੁੱਤਰ ਰਾਮਸਵਰੂਪ ਵਾਸੀ ਧਿਆਨਪੁਰ ਵਜੋਂ ਹੋਈ ਹੈ, ਜੋ ਸਰਕਾਰੀ ਸਕੂਲ ਧਿਆਨਪੁਰ ਵਿੱਚ ਪੰਜਾਬ ਦੇ ਲੈਕਚਰਾਰ ਤਾਇਨਾਤ ਸਨ। ਮ੍ਰਿਤਕ ਰਾਕੇਸ਼ ਕੁਮਾਰ ਦੇ ਨਾਲ ਕਾਰ ਵਿੱਚ ਉਸਦੀ ਪਤਨੀ ਅਨੂੰ ਅਤੇ 20 ਸਾਲਾ ਲੜਕਾ ਹਰਸ਼ਿਤ ਸਵਾਰ ਸਨ, ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਐਮਰਜੈਂਸੀ ਦੇ ਡਾਕਟਰ ਨੇ ਔਰਤ ਅਨੂ ਦੀ ਨਾਜ਼ੁਕ ਹਾਲਤ ਦਾ ਜਾਇਜ਼ਾ ਲਿਆ ਅਤੇ ਇਸ ਦੇ ਮੱਦੇਨਜ਼ਰ ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਇਸ ਭਿਆਨਕ ਕਾਰ ਹਾਦਸੇ ‘ਚ ਦੂਜੇ ਪਾਸੇ ਕਾਰ ‘ਚ ਸਵਾਰ ਇੱਕੋ ਪਰਿਵਾਰ ਦੇ 5 ਮੈਂਬਰ ਜਿਨ੍ਹਾਂ ਦੀ ਪਛਾਣ ਐੱਸ. ਗੁਰਦੇਵ ਕੁਮਾਰ ਪੁੱਤਰ ਧਿਆਨਚੰਦ, ਸੰਜੀਵ ਕੁਮਾਰ ਪੁੱਤਰ ਪੁਰਸ਼ੋਤਮ, ਬਬਲੀ ਪਤਨੀ ਸੰਜੀਵ ਕੁਮਾਰ, ਹਰਸ਼ ਮੋਹਨ ਪੁੱਤਰ ਰਤਨ ਚੰਦ ਅਤੇ 14 ਸਾਲਾ ਬੱਚਾ ਨਾਟਿਕ ਪੁੱਤਰ ਸੰਜੇ ਕੁਮਾਰ ਵਾਸੀ ਮਲਕਾਪੁਰ ਗੰਭੀਰ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਅਧੀਨ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮਲਕਪੁਰ ਦਾ ਰਹਿਣ ਵਾਲਾ ਪਰਿਵਾਰ ਕਾਰ ‘ਚ ਸਵਾਰ ਹੋ ਕੇ ਅੰਮ੍ਰਿਤਸਰ ‘ਚ ਦਵਾਈ ਲੈਣ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ

Read Next

ਨਵਜੋਤ ਸਿੱਧੂ ਨੂੰ 30 ਜਨਵਰੀ ਦੀ ਸ੍ਰੀਨਗਰ ਰੈਲੀ ‘ਚ ਸ਼ਾਮਲ ਹੋਣ ਦਾ ਸੱਦਾ, 26 ਜਨਵਰੀ ਨੂੰ ਰਿਹਾਈ ਦੇ ਚਰਚੇ ਤੇਜ਼