Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਲਾਇਸੈਂਸ ਮੁਲਤਵੀ ਕਰਨ ‘ਤੇ ਕਈਆਂ ਨੇ ਦਿੱਤਾ ਕੋਰੋਨਾ ਦਾ ਤਰਕ ਤਾਂ ਕਿਸੇ ਨੇ ਕਿਹਾ ਭੁੱਲ ਗਏ ਸੀ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ‘ਚ ਡੀਸੀ ਦਫ਼ਤਰ ਦੀ ਐੱਮਏ ਬ੍ਾਂਚ ਵਿਚ ਇਮੀਗਰੇਸ਼ਨ ਤੇ ਆਈਲੈਟਸ ਸੈਂਟਰਾਂ ਦੇ ਸੰਚਾਲਕ ਪੁੱਜ ਰਹੇ ਹਨ। ਉਨ੍ਹਾਂ ਦੇ ਪਿਛਲੇ ਦਿਨੀਂ ਪ੍ਰਸ਼ਾਸਨ ਵੱਲੋਂ ਲਾਇਸੈਂਸ ਮੁਲਤਵੀ ਕਰ ਦਿੱਤੇ ਗਏ ਸਨ, ਹੁਣ ਉਹ ਕਈ ਤਰ੍ਹਾਂ ਦੇ ਤਰਕ ਦੇ ਰਹੇ ਹਨ। ਇਨ੍ਹਾਂ ‘ਚੋਂ ਬਹੁਤਿਆਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਪਿੱਛੇ ਕਾਰਨ ਕੋਰੋਨਾ ਮਹਾਮਾਰੀ ਨੂੰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਈ ਤਾਂ ਇਹ ਕਹਿ ਰਹੇ ਹਨ ਕਿ ਉਹ ਸ਼ਰਤਾਂ ਪੂਰੀਆਂ ਕਰਨੀਆਂ ਭੁੱਲ ਗਏ ਸਨ। ਇਸ ਤੋਂ ਇਲਾਵਾ, ਕੋਈ ਘਰ ‘ਚ ਵਿਆਹ ਤਾਂ ਕੋਈ ਸ਼ਹਿਰੋਂ ਬਾਹਰ ਜਾਣ ਕਾਰਨ ਸ਼ਰਤਾਂ ਪੂਰੀਆਂ ਨਾ ਕਰ ਸਕਣ ਦਾ ਕਾਰਨ ਦੱਸ ਰਿਹਾ ਹੈ। ਉਧਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਤਰਕਾਂ ਦੀ ਪੜਤਾਲ ਕਰਨ ਤੋਂ ਬਾਅਦ ਹੀ ਲਾਇਸੈਂਸ ਬਹਾਲ ਕੀਤੇ ਜਾਣਗੇ। ਇਸ ਲਈ ਸੰਚਾਲਕਾਂ ਦੇ ਨਾਲ ਸਿੱਧੀ ਗੱਲਬਾਤ ਕਰਨ ਤੋਂ ਇਲਾਵਾ ਤਰਕਾਂ ਦੀ ਭਰੋਸੇਯੋਗਤਾ ਪਰਖੀ ਜਾਵੇਗੀ।

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੇ ਉਲਟ ਕੰਮ ਕਰਨ ਵਾਲੇ ਜ਼ਿਲ੍ਹੇ ਦੇ 239 ਇਮੀਗਰੇਸ਼ਨ ਸਲਾਹਕਾਰ ਤੇ 129 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਲਤਵੀ ਕਰ ਦਿੱਤੇ ਗਏ ਸਨ। ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਇਨ੍ਹਾਂ ਆਈਲੈਟਸ ਸੈਂਟਰਾਂ ‘ਚ ਆਈਲੈਟਸ ਕਰਨ ਵਾਲੇ ਵਿਦਿਆਰਥੀਆਂ ਤੇ ਇਮੀਗਰੇਸ਼ਨ ਸਲਹਾਕਾਰ ਦੀ ਸਲਾਹ ਨਾਲ ਫਾਈਲਾਂ ਤਿਆਰ ਕਰਨ ਵਾਲੇ ਲੋਕਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਵੱਖਰੀ ਗੱਲ ਹੈ ਕਿ ਕਿਸੇ ਨੇ ਵੀ ਪ੍ਰਸ਼ਾਸਨ ਕੋਲ ਇਸ ਸਬੰਧੀ ਸ਼ਿਕਾਇਤ ਨਹੀਂ ਕੀਤੀ ਹੈ। ਇਸ ਲਈ ਸੈਂਟਰ ਸੰਚਾਲਕਾਂ ਵੱਲੋਂ ਲਾਇਸੈਂਸ ਬਹਾਲ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਐੱਮਏ ਬ੍ਾਂਚ ‘ਚ ਰੋਜ਼ਾਨਾ 20 ਤੋਂ 25 ਜਵਾਬ ਪੁੱਜ ਰਹੇ ਹਨ। ਇਨ੍ਹਾਂ ਦੀ ਪੜਤਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ। ਇਸ ਤੋਂ ਬਾਅਦ, ਜੇਕਰ ਕੋਈ ਨੋਟਿਸ ਦਾ ਜਵਾਬ ਨਹੀਂ ਦਿੰਦਾ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।

ਇਸ ਲਈ ਮੁਲਵਤੀ ਕੀਤੇ ਸਨ ਲਾਇਸੈਂਸ

ਲਾਇਸੈਂਸ ਹਾਸਲ ਕਰਨ ਤੋਂ ਬਾਅਦ ਪੰਜਾਬ ਟ੍ਰੈਵਲ ਪੋ੍ਫੈਸ਼ਨਲ ਰੈਗੂਲੇਸ਼ਨ ਐਕਟ-2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ 1320 ਆਈਲੈਟਸ ਤੇ ਇਮੀਗਰੇਸ਼ਨ ਸਲਾਹਕਾਰ ਸੈਂਟਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਮੁਤਾਬਕ ਇਮੀਗਰੇਸ਼ਨ ਸਲਾਹਕਾਰ ਤੇ ਆਈਲੈਟਸ ਸੈਂਟਰ ਸੰਚਾਲਕਾਂ ਨੇ ਕਿੰਨੇ ਬੱਚਿਆਂ ਨੂੰ ਆਈਲੈਟਸ ਕਰਵਾਈ, ਕਿੰਨੇ ਲੋਕਾਂ ਨੂੰ ਵਿਦੇਸ਼ ਭੇਜਿਆ, ਲੋਕਾਂ ਤੋਂ ਕਿੰਨੀ ਰਕਮ ਲਈ ਗਈ ਹੈ, ਇਸ ਦੀ ਰਿਪੋਰਟ ਹਰ ਮਹੀਨੇ ਦੇਣੀ ਹੁੰਦੀ ਹੈ। ਅਜਿਹਾ ਨਾ ਕਰਨ ਵਾਲਿਆਂ ਦੇ ਲਾਇਸੈਂਸ ਮੁਲਤਵੀ ਕੀਤੇ ਗਏ ਸਨ।

ਨੋਟਿਸਾਂ ਦੀ ਪੜਤਾਲ ਉਪਰੰਤ ਜਾਰੀ ਕੀਤੇ ਜਾਣਗੇ ਲਾਇਸੈਂਸ

ਇਸ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਅਮਿਤ ਮਹਾਜਨ ਦਾ ਕਹਿਣਾ ਹੈ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਇਮੀਗਰੇਸ਼ਨ ਸਲਾਹਕਾਰ ਤੇ ਆਈਲੈਟਸ ਸੈਂਟਰਾਂ ਦੇ ਸੰਚਾਲਕਾਂ ਦੇ ਲਾਇਸੈਂਸ ਮੁਲਤਵੀ ਕੀਤੇ ਗਏ ਹਨ। ਇਸ ਕੰਮ ‘ਚ ਪਾਰਦਰਸ਼ਤਾ ਬਣਾਈ ਰੱਖਣ ਲਈ ਉਨ੍ਹਾਂ ਨੂੰ ਹਰ ਮਹੀਨੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹੋਏ ਹਨ, ਜਿਸ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਨੋਟਿਸ ਜਾਰੀ ਕਰਨ ਤੋਂ ਬਾਅਦ ਲਾਇਸੈਂਸ ਅਪਡੇਟ ਕਰਵਾਉਣ ਲਈ ਜਵਾਬ ਆ ਰਹੇ ਹਨ। ਨੋਟਿਸਾਂ ਦੇ ਜਵਾਬਾਂ ਦੀ ਪੜਤਾਲ ਕੀਤੀ ਜਾਵੇਗੀ। ਇਸ ‘ਚ ਜਾਇਜ਼ ਤਰਕ ਦੇਣ ਵਾਲਿਆਂ ਦੇ ਲਾਇਸੈਂਸ ਬਹਾਲ ਕੀਤੇ ਜਾਣਗੇ। ਨੋਟਿਸਾਂ ਤੋਂ ਬਾਅਦ ਵੀ ਜਵਾਬ ਨਾ ਦੇਣ ਵਾਲਿਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੂੰ 30 ਜਨਵਰੀ ਦੀ ਸ੍ਰੀਨਗਰ ਰੈਲੀ ‘ਚ ਸ਼ਾਮਲ ਹੋਣ ਦਾ ਸੱਦਾ, 26 ਜਨਵਰੀ ਨੂੰ ਰਿਹਾਈ ਦੇ ਚਰਚੇ ਤੇਜ਼

Read Next

ਪੰਜਾਬ ਦੇ ਇਸ ਜ਼ਿਲ੍ਹੇ ‘ਚ 23 ਜਨਵਰੀ ਦੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ