ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
