Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਭਗਵੰਤ ਮਾਨ ਦਾ ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ, 27 ਜਨਵਰੀ ਨੂੰ ਸ਼ੁਰੂ ਹੋਣਗੇ 500 ਆਮ ਆਦਮੀ ਕਲੀਨਿਕ

ਚੰਡੀਗੜ੍ਹ : 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ‘ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ।
ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਡਾ: ਬਲਬੀਰ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ | ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

Vinkmag ad
Share Our Daily Posts

News Desk

Read Previous

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

Read Next

ਗੋਲੀਬਾਰੀ ਦੀਆਂ ਘਟਨਾਵਾਂ ਨਾਲ ਫਿਰ ਦਹਿਲਿਆ ਅਮਰੀਕਾ, 2 ਵਿਦਿਆਰਥੀਆਂ ਸਮੇਤ 11 ਦੀ ਮੌਤ