Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

Facebook ’ਤੇ ਹੋਇਆ ਪਿਆਰ ਫੋਨ ਕਾਲ ’ਤੇ ਚੜ੍ਹਿਆ ਪ੍ਰਵਾਨ, ਹੁਣ ਇੰਝ ਹੋਇਆ ਤੋੜ-ਵਿਛੋੜਾ

ਪਠਾਨਕੋਟ : ਫੌਜ ਦੀ ਪਠਾਨਕੋਟ ਯੂਨਿਟ ’ਚ ਤਾਇਨਾਤ ਜਵਾਨ ਨੇ ਕਚਹਿਰੀ ’ਚ ਦੋਵਾਂ ਦੇ ਰਿਸ਼ਤੇਦਾਰਾਂ ਦੀ ਮੌਜੂਦਗੀ ’ਚ ਮਥੁਰਾ ਦੀ ਰਹਿਣ ਵਾਲੀ ਲੜਕੀ ਨਾਲ ਵਿਆਹ ਕਰਵਾ ਲਿਆ ਪਰ ਬਾਅਦ ਵਿਚ ਹਿੰਦੂ ਰੀਤੀ-ਰਿਵਾਜ ਨਾਲ ਵਿਆਹ ਦੀ ਗੱਲ ਕਹਿ ਕੇ ਫੌਜੀ ਨੇ ਲੜਕੀ ਨਾਲ ਸਾਰੇ ਰਿਸ਼ਤੇ ਤੋੜ ਲਏ ਤੇ ਹੁਣ ਤਾਂ ਉਸ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਪਠਾਨਕੋਟ ’ਚ ਤਾਇਨਾਤ ਜਵਾਨ ਨੂੰ ਮਿਲਣ ਲਈ ਮਥੁਰਾ ਤੋਂ 25 ਸਾਲਾ ਲੜਕੀ 650 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਉਸ ਦੀ ਯੂਨਿਟ ਪਹੁੰਚ ਗਈ।।

ਇਸ ਦੌਰਾਨ ਲੜਕੀ ਮੀਨਾ ਵਾਸੀ ਮਥੁਰਾ ਨੇ ਦੱਸਿਆ ਕਿ ਉਸ ਨੇ ਆਪਣੀ ਸ਼ਿਕਾਇਤ ਯੂਨਿਟ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਉਸ ਨੇ ਦੱਸਿਆ ਕਿ ਪਿਛਲੀ ਵਾਰ ਉਹ ਆਪਣੇ ਪਿਤਾ ਨੂੰ ਮਿਲਣ ਆਈ ਸੀ ਪਰ ਸੀਓ ਸਾਹਿਬ ਨਾ ਹੋਣ ਕਾਰਨ ਉਹ ਮੁਲਾਕਾਤ ਨਹੀਂ ਕਰ ਸਕੀ ਅਤੇ ਅੱਜ ਵੀ ਸਥਿਤੀ ਉਹੀ ਹੈ ਜਿਸ ਤੋਂ ਬਾਅਦ ਯੂਨਿਟ ਦੇ ਦੋ ਜਵਾਨਾਂ ਨੇ ਸੀਓ ਸਾਹਿਬ ਦੇ ਨਾਮ ਦਰਖ਼ਾਸਤ ਪੱਤਰ ਲੜਕੀ ਨੂੰ ਦਿੱਤਾ ਅਤੇ ਉਸ ਦਾ ਮੋਬਾਈਲ ਨੰਬਰ ਲੈ ਕੇ ਕਿਹਾ ਕਿ ਉਹ ਇਸ ਸਬੰਧੀ ਉਸ ਨੂੰ ਸੂਚਿਤ ਕਰਨਗੇ।।

ਲੜਕੀ ਮੀਨਾ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਸਾਲ 2017 ’ਚ ਰਾਜਸਥਾਨ ਦੇ ਨੌਜਵਾਨ ਨਾਲ ਫੇਸਬੁੱਕ ’ਤੇ ਹੋਈ ਸੀ।।ਇਸ ਤੋਂ ਬਾਅਦ ਪਿਛਲੇ ਸਾਲ ਅਪ੍ਰੈਲ ’ਚ ਦੋਹਾਂ ਨੇ ਆਪਣੇ ਰਿਸ਼ਤੇਦਾਰਾਂ ਦੀ ਮੌਜੂਦਗੀ ’ਚ ਕਚਹਿਰੀ ’ਚ ਵਿਆਹ ਕਰਵਾ ਲਿਆ। ਇਸ ਦੌਰਾਨ ਉਹ ਉਸ ਦਾ ਸਰੀਰਕ ਸ਼ੋਸ਼ਣ ਵੀ ਕਰਦਾ ਰਿਹਾ।।ਵਿਆਹ ਤੋਂ ਬਾਅਦ ਜਵਾਨ ਨੇ ਉਸ ਨੂੰ ਭਰੋਸਾ ਦਿੱਤਾ ਕਿ ਉਹ ਆਉਣ ਵਾਲੀ ਦੀਵਾਲੀ ’ਤੇ ਉਸ ਨਾਲ ਪੂਰੇ ਰੀਤੀ-ਰਿਵਾਜ ਨਾਲ ਵਿਆਹ ਕਰ ਲਵੇਗਾ। ਇਸ ਤੋਂ ਬਾਅਦ ਜਵਾਨ ਨੇ ਉਸ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਗੱਲਬਾਤ ਵੀ ਬੰਦ ਕਰ ਦਿੱਤੀ। ਇਸ ਸਬੰਧੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ।। ਉਹ ਪਿਛਲੇ ਮਹੀਨੇ ਵੀ ਆਪਣੇ ਪਿਤਾ ਨਾਲ ਉਸ ਦੀ ਯੂਨਿਟ ’ਚ ਆਈ ਸੀ, ਫਿਰ ਵੀ ਉਸ ਨੂੰ ਨੀਰਜ ਨਾਲ ਨਹੀਂ ਮਿਲਵਾਇਆ ਗਿਆ ਜਿਸ ਤੋਂ ਬਾਅਦ ਅੱਜ ਉਹ ਉਸ ਨੂੰ ਦੁਬਾਰਾ ਮਿਲਣ ਦੀ ਉਮੀਦ ਨਾਲ ਯੂਨਿਟ ਵਿਚ ਆਈ ਹੈ।

Vinkmag ad
Share Our Daily Posts

News Desk

Read Previous

ਗੋਲੀਬਾਰੀ ਦੀਆਂ ਘਟਨਾਵਾਂ ਨਾਲ ਫਿਰ ਦਹਿਲਿਆ ਅਮਰੀਕਾ, 2 ਵਿਦਿਆਰਥੀਆਂ ਸਮੇਤ 11 ਦੀ ਮੌਤ

Read Next

ਨਵਜੋਤ ਸਿੰਘ ਸਿੱਧੂ ਸਮੇਤ ਕੋਈ ਵੀ ਕੈਦੀ ਨਹੀਂ ਹੋਵੇਗਾ ਗਣਤੰਤਰ ਦਿਵਸ ਮੌਕੇ ਰਿਹਾਅ, ਪੰਜਾਬ ਸਰਕਾਰ ਤੋਂ ਨਹੀਂ ਮਿਲੀ ਮਨਜ਼ੂਰੀ