ਤਰਨ ਤਾਰਨ – ਸਿੱਖ ਕੌਮ ‘ਚ ਧਰਮ ਪ੍ਰਚਾਰ ਦੀ ਲਹਿਰ ਅਤੇ ਕੌਮੀਅਤ ਨੂੰ ਪ੍ਰਚੰਡ ਕਰਨ ਵਾਲੇ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਜਥੇ ਦੇ ਸਿੰਘ ਭਾਈ ਵਰਿੰਦਰ ਸਿੰਘ ਫ਼ੌਜੀ ਨੂੰ ਪਿਛਲੇ ਦਿਨੀਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਅੱਜ ਭਾਈ ਵਰਿੰਦਰ ਸਿੰਘ ਫ਼ੌਜੀ ਨੂੰ ਅਦਾਲਤ ਤੋੰ ਜ਼ਮਾਨਤ ਮਿਲ ਚੁੱਕੀ ਹੈ, ਉਹ ਛੇਤੀ ਹੀ ਪੱਟੀ ਜੇਲ਼੍ਹ ‘ਚੋਂ ਰਿਹਾਅ ਹੋ ਜਾਣਗੇ। ਭਾਈ ਵਰਿੰਦਰ ਸਿੰਘ ਫ਼ੌਜੀ ਨੂੰ ਨਾਜਾਇਜ਼ ਅਸਲੇ ਦੇ ਫਰਜ਼ੀ ਕੇਸ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਇਹ ਦੋਸ਼ ਨਿਰਅਧਾਰ ਸਨ।
ਇਸ ਗ੍ਰਿਫ਼ਤਾਰੀ ਦੇ ਵਿਰੋਧ ‘ਚ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਚਾਰ ਪ੍ਰਗਟਾਏ ਸਨ ਕਿ ਸਾਜ਼ਿਸ਼ ਤਹਿਤ ਉਨ੍ਹਾਂ ਦੇ ਸਾਥੀਆਂ ਨੂੰ ਸਟੇਟ, ਪੁਲਿਸ ਰਾਹੀਂ ਤੰਗ-ਪ੍ਰੇਸ਼ਾਨ ਕਰ ਰਹੀ ਹੈ।
