Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮ ਹੋਏ ਹਵਾ, ਖੁੱਲ੍ਹ ਕੇ ਵਰਤੀ ਗਈ ਚਾਇਨਾ ਡੋਰ

ਬਠਿੰਡਾ : ਬਸੰਤ ਪੰਚਮੀ ਵਾਲੇ ਦਿਨ ਪੁਲਿਸ ਵੱਲੋਂ ਚਾਇਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਦਾਅਵੇ ਹਵਾ ਹਵਾਈ ਹੋ ਗਏ। ਵੀਰਵਾਰ ਨੂੰ ਸ਼ਹਿਰ ਵਿਚ ਇਸ ਖੂਨੀ ਡੋਰ ਦੀ ਵਰਤੋਂ ਸ਼ਰ੍ਹੇਆਮ ਕੀਤੀ ਗਈ। ਇਸ ਤੋਂ ਇਲਾਵਾ ਡੀਜੇ ਲਗਾਉਣ ‘ਤੇ ਪਾਬੰਦੀ ਲਗਾਈ ਗਈ ਸੀ, ਪਰ ਹਰ ਦੂਜੀ ਇਮਾਰਤ ‘ਤੇ ਉੱਚੀ ਆਵਾਜ਼ ਵਿਚ ਚਲ ਰਹੇ ਗਾਣੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦਾ ਮੂੰਹ ਚਿੜਾ ਰਹੇ ਸਨ। ਆਪਣੀ ਮੌਜ ਮਸਤੀ ਲਈ ਲੋਕਾਂ ਨੇ ਇਸ ਖੂਨੀ ਡੋਰ ਦੀ ਜੰਮ ਕੇ ਵਰਤੋਂ ਕੀਤੀ, ਜਿਸ ਦੇ ਨਤੀਜੇ ਸ਼ੁੱਕਰਵਾਰ ਨੂੰ ਸਾਹਮਣੇ ਆਏ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਦੋ ਵਿਅਕਤੀ ਇਸ ਖੂਨੀ ਡੋਰ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਕ ਨੌਜਵਾਨ ਦਾ ਚਿਹਰਾ ਅਤੇ ਅੱਖਾਂ ਬੁਰੀ ਤਰਾਂ੍ਹ ਕੱਟੀਆਂ ਗਈਆਂ ਤੇ ਦੂਸਰੇ ਨੌਜਵਾਨ ਦਾ ਗਲ ਬੁਰੇ ਤਰੀਕੇ ਨਾਲ ਵੱਿਢਆ ਗਿਆ। ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਪੀੜਤ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਕਤ ਨੌਜਵਾਨਾਂ ਦਾ ਮੁੱਢਲਾ ਇਲਾਜ ਕਰਨ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਥਾਨਕ ਗੁਰੂਕੁਲ ਰੋਡ ‘ਤੇ ਦੁੱਗਲ ਪੈਲੇਸ ਨੇੜੇ ਇਕ ਬਾਈਕ ਸਵਾਰ ਸੜਕ ‘ਤੇ ਲਟਕਦੀ ਪਲਾਸਟਿਕ ਦੇ ਡੋਰ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਬਾਈਕ ਚਾਲਕ ਦਾ ਗਲਾ ਬੁਰੀ ਤਰਾਂ੍ਹ ਕੱਟਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ ਤੇ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਪੀੜਤ ਦੀ ਪਛਾਣ ਰਾਜ ਕੁਮਾਰ (40 ਸਾਲ) ਪੁੱਤਰ ਨੰਦ ਲਾਲ ਵਾਸੀ ਪੂਜਾ ਵਾਲਾ ਮੁਹੱਲਾ ਵਜੋਂ ਹੋਈ ਹੈ। ਇਸ ਤਰਾਂ੍ਹ ਪਰਸਰਾਮ ਨਗਰ ਓਵਰ ਬਿ੍ਜ ‘ਤੇ ਇਕ ਸਕੂਟੀ ਚਾਲਕ ਪੁਲ ‘ਤੇ ਲਟਕਦੇ ਪਲਾਸਟਿਕ ਦੇ ਡੋਰ (ਚਾਈਨਾ ਡੋਰ) ਦੀ ਲਪੇਟ ‘ਚ ਆ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ‘ਚ ਸਕੂਟੀ ਚਾਲਕ ਦੇ ਮੱਥੇ, ਅੱਖ ਦੀ ਪੱਟੜੀ ਦੇ ਨਾਲ-ਨਾਲ ਗੱਲ੍ਹ ‘ਤੇ ਡੂੰਘੇ ਜ਼ਖ਼ਮ ਗਏ। ਪੀੜਤ ਦੀ ਪਛਾਣ ਬੰਤ ਸਿੰਘ (34 ਸਾਲ) ਪੁੱਤਰ ਕਰਨੈਲ ਸਿੰਘ ਵਾਸੀ ਨਰੂਆਣਾ ਵਜੋਂ ਹੋਈ ਹੈ। ਇਸ ਸਬੰਧ ਵਿਚ ਸੰਸਥਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਹੈ ਕਿ ਜ਼ਖਮੀ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ ਹੈ।

ਕਾਰਵਾਈ ਦੇ ਨਾਂ ‘ਤੇ ਖਾਨਾਪੂਰਤੀ , ਦੋ ਦਿਨਾਂ ਵਿਚ 14 ਗੱਟੂ ਚਾਇਨਾ ਡੋਰ ਬਰਾਮਦ , 1 ਕਾਬੂ 2 ਫਰਾਰ

ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਪੁਲਿਸ ਵੱਲੋਂ ਡੰਗ ਟਪਾਉ ਨੀਤੀ ਅਪਣਾਈ ਜਾ ਰਹੀ ਹੈ। ਵੀਰਵਾਰ ਨੂੰ ਸ਼ਹਿਰ ਵਿਚ ਸ਼ਰੇਆਮ ਉਕਤ ਡੋਰ ਨਾਲ ਪਤੰਗਬਾਜੀ ਹੁੰਦੀ ਰਹੀ। ਜੇਕਰ ਪੁਲਿਸ ਪ੍ਰਸ਼ਾਸਨ ਥੋੜੀ ਸਖ਼ਤੀ ਵਰਤਦਾ ਤਾਂ ਇਸ ਡੋਰ ਦੀ ਵਰਤੋਂ ‘ਤੇ ਕਾਫੀ ਹੱਦ ਤਕ ਰੋਕ ਲਗਾਈ ਜਾ ਸਕਦੀ ਸੀ, ਜੇਕਰ ਪੁਲਿਸ ਪ੍ਰਸ਼ਾਸਨ ਸਖ਼ਤਾਈ ਕਰਦਾ ਤਾਂ ਸ਼ਹਿਰ ਦੀਆਂ ਸੜਕਾਂ ਤੇ ਕਾਤਲ ਡੋਰ ਦਾ ਜਾਲ ਨਾ ਵਿਿਛਆ ਹੁੰਦਾ। ਪੁਲਿਸ ਦੀ ਸੰਜੀਦਗੀ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਪੂਰੇ ਜ਼ਿਲ੍ਹੇ ਵਿਚ ਦੋ ਦਿਨਾਂ ਵਿਚ ਸਿਰਫ 14 ਗੱਟੂ ਬਰਾਮਦ ਕਰਕੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਰਾਮਾ ਦੀ ਪੁਲਿਸ ਨੇ 8 ਗੱਟੂ ਚਾਇਨਾ ਡੋਰ ਬਰਾਮਦ ਕਰਕੇ ਦੋ ਭਰਾਵਾਂ ‘ਤੇ ਪਰਚਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗਿ੍ਫਤਾਰੀ ਹੋਣੀ ਅਜੇ ਬਾਕੀ ਹੈ। ਹੌਲਦਾਰ ਸੁਖਰਾਜ ਸਿੰਘ ਅਨੁਸਾਰ ਸੂਚਨਾ ਮਿਲੀ ਸੀ ਸਿਕੰਦਰ ਕੁਮਾਰ ਅਤੇ ਚਿੜਾ ਵਾਸੀ ਰਾਮਾਂ ਮੰਡੀ ਪਾਬੰਦੀਸ਼ੁਦਾ ਡੋਰ ਵੇਚਦੇ ਹਨ। ਇਸ ‘ਤੇ ਕਾਰਵਾਈ ਕਰਦਿਆਂ ਹੋਇਆਂ ਮੁਲਜ਼ਮਾਂ ਦੇ ਟਿਕਾਣੇ ‘ਤੇ ਛਾਪਾ ਮਾਰ ਕੇ 8 ਗੱਟੂ ਬਰਾਮਦ ਕੀਤੇ ਗਏ ਹਨ, ਪਰ ਮੁਲਜ਼ਮ ਪੁਲਿਸ ਦੇ ਹੱਥ ਨਹੀਂ ਲੱਗੇ। ਇਸੇ ਤਰਾਂ੍ਹ ਥਾਣਾ ਕੈਨਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ 6 ਗੱਟੂ ਚਾਇਨਾ ਡੋਰ ਬਰਾਮਦ ਕੀਤੇ ਹਨ। ਹੌਲਦਾਰ ਕੁਲਵਿੰਦਰ ਸਿੰਘ ਅਨੁਸਾਰ ਸ਼ਿਵਮ ਸਿੰਘ ਵਾਸੀ ਬੀਰਬਲ ਬਸਤੀ ਨੂੰ ਗਿ੍ਫ਼ਤਾਰ ਕਰਕੇ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਗੈਰਜ਼ਮਾਨਤੀ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ

Read Next

ਚਾਈਨਾ ਡੋਰ ਦੀ ਲਪੇਟ ‘ਚ ਆਇਆ ਮੋਟਰਸਕਾਈਕਲ ਸਵਾਰ, ਗੰਭੀਰ ਜ਼ਖ਼ਮੀ