Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਚਾਈਨਾ ਡੋਰ ਨਾਲ ਜ਼ਖ਼ਮੀ ਹੋਏ ਦੋ ਨੌਜਵਾਨ

ਫਗਵਾੜਾ : ਫਗਵਾੜਾ ਵਿਖੇ ਚਾਈਨਾ ਡੋਰ ਦੇ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਿਨ੍ਹਾਂ ਦੀ ਪਛਾਣ ਸਾਹਿਲ ਪੁੱਤਰ ਰਣਵੀਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਤੇ ਅਜੈ ਕੁਮਾਰ ਵਾਸੀ ਫਗਵਾੜਾ ਵਜੋ ਹੋਈ। ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸਾਹਿਲ ਵਾਸੀ ਪਿੰਡ ਫਤਿਹਗੜ ਆਪਣੀ ਨਾਨੀ ਨਾਲ ਨੂਰਮਹਿਲ ਸਾਈਡ ਤੋਂ ਐਕਟਿਵਾ ‘ਤੇ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਫਗਵਾੜਾ ਵਿਖੇ ਰਾਸਤੇ ‘ਚ ਚਾਈਨਾ ਡੋਰ ਦੀ ਲਪੇਟ ‘ਚ ਆ ਗਿਆ। ਜਿਸ ਨਾਲ ਉਸ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਚਾਈਨਾ ਡੋਰ ਦੀ ਚਪੇਟ ‘ਚ ਆਉਣ ਨਾਲ ਕਾਫੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇ ਕਿ ਪ੍ਰਸ਼ਾਸਨ ਵੱਲੋ ਚਾਈਨਾ ਡੋਰ ਦੀ ਵਰਤੋ ‘ਤੇ ਪਾਬੰਦੀ ਦੀ ਗੱਲ ਕਹੀ ਜਾ ਰਹੀ ਹੈ ਪਰ ਇਸ ਹਾਦਸੇ ਤੋ ਲੱਗਦਾ ਹੈ ਕਿ ਚਾਈਨਾ ਡੋਰ ਦੀ ਵਰਤੋ ਆਮ ਹੋ ਰਹੀ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਪਾਸੋ ਮੰਗ ਕੀਤੀ ਹੈ ਕਿ ਚਾਈਨਾ ਡੋਰ ਦੀ ਵਿਕਰੀ ਤੇ ਵਰਤੋ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਵੇ। ਦੂਸਰੀ ਘਟਨਾ ਫਗਵਾੜਾ ਦੇ ਬੰਗਾ ਰੋਡ ਵਿਖੇ ਵਾਪਰੀ ਜਿੱਥੇ ਕਿ 19 ਸਾਲਾ ਨੌਜਵਾਨ ਇਸ ਡੋਰ ਦੀ ਚਪੇਟ ‘ਚ ਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਅਜੈ ਕੁਮਾਰ ਦੇ ਭਰਾ ਨੇ ਦੱਸਿਆ ਕਿ ਉਹ ਬਸਰਾ ਪੈਲੇਸ ਨਜ਼ਦੀਕ ਘਰ ਨੂੰ ਜਾ ਰਿਹਾ ਸੀ ਤਾਂ ਇਸ ਡੋਰ ਦੀ ਚਪੇਟ ‘ਚ ਆ ਕੇ ਜ਼ਖਮੀ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਪਾਸੋ ਇਸ ਡੋਰ ਨੂੰ ਬੰਦ ਕਰਨ ਦੀ ਗੁਹਾਰ ਲਗਾਈ ਹੈ।

Vinkmag ad
Share Our Daily Posts

News Desk

Read Previous

ਚਾਈਨਾ ਡੋਰ ਦੀ ਲਪੇਟ ‘ਚ ਆਇਆ ਮੋਟਰਸਕਾਈਕਲ ਸਵਾਰ, ਗੰਭੀਰ ਜ਼ਖ਼ਮੀ

Read Next

ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ